Friday, March 14, 2025
Google search engine
HomeDesh'Patra' Award: ਪੰਜਾਬ ਸਰਕਾਰ ਨੇ ਮੰਗੀਆਂ ਅਰਜ਼ੀਆਂ, 1 ਲੱਖ ਰੁਪਏ ਦਾ ਮਿਲੇਗਾ...

‘Patra’ Award: ਪੰਜਾਬ ਸਰਕਾਰ ਨੇ ਮੰਗੀਆਂ ਅਰਜ਼ੀਆਂ, 1 ਲੱਖ ਰੁਪਏ ਦਾ ਮਿਲੇਗਾ ਇਨਾਮ

Punjab ਸਰਕਾਰ ਵੱਲੋਂ ਡਾ. ਸੁਰਜੀਤ ਪਾਤਰ ਦੇ ਨਾਂ ‘ਤੇ ਇੱਕ ਨਵਾਂ ਸਾਹਿਤਕ ਪੁਰਸਕਾਰ ਸ਼ੁਰੂ ਕੀਤਾ ਗਿਆ ਹੈ।

ਪੰਜਾਬ ਸਰਕਾਰ ਨੇ ਪਦਮਸ਼੍ਰੀ ਕਵੀ ਅਤੇ ਸਾਹਿਤਕਾਰ ਡਾ. ਸੁਰਜੀਤ ਪਾਤਰ ਦੇ ਨਾਮ ‘ਤੇ ਇੱਕ ਨਵਾਂ ਸਾਹਿਤਕ ਪੁਰਸਕਾਰ ਸ਼ੁਰੂ ਕੀਤਾ ਹੈ। ਇਸਨੂੰ “ਡਾ. ਸੁਰਜੀਤ ਪਾਤਰ ਯੰਗ ਲਿਟਰੇਚਰ ਅਵਾਰਡ” ਦਾ ਨਾਮ ਦਿੱਤਾ ਗਿਆ ਹੈ।
ਇਹ ਪੁਰਸਕਾਰ ਸਾਹਿਤ ਦੇ ਖੇਤਰ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੇ ਨੌਜਵਾਨ ਲੇਖਕਾਂ ਨੂੰ ਦਿੱਤਾ ਜਾਵੇਗਾ। ਇਸ ਸਨਮਾਨ ਤਹਿਤ ਇੱਕ ਲੱਖ ਰੁਪਏ ਨਕਦ ਅਤੇ ਯਾਦਗਾਰੀ ਚਿੰਨ੍ਹ ਦਿੱਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਡਾ. ਸੁਰਜੀਤ ਪਾਤਰ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਨਾਮ ‘ਤੇ ਇੱਕ ਨਵਾਂ ਸਾਹਿਤਕ ਪੁਰਸਕਾਰ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ। ਮੁੱਖ ਮੰਤਰੀ ਮਾਨ ਡਾ. ਸੁਰਜੀਤ ਪਾਤਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਏ ਸਨ ਅਤੇ ਉਨ੍ਹਾਂ ਦੀ ਅਰਥੀ ਨੂੰ ਵੀ ਮੋਢਾ ਦਿੱਤਾ ਸੀ।
ਕਿਵੇਂ ਕਰੀਏ ਅਪਲਾਈ
ਅਰਜ਼ੀ ਦੀ ਆਖਰੀ ਮਿਤੀ – 30 ਅਪ੍ਰੈਲ
ਯੋਗਤਾ – ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਰਹਿਣ ਵਾਲਾ ਜਾਂ ਪੜ੍ਹ ਰਿਹਾ ਕੋਈ ਵੀ ਵਿਦਿਆਰਥੀ ਅਪਲਾਈ ਕਰ ਸਕਦਾ ਹੈ।
ਉਮਰ ਸੀਮਾ – 25 ਸਾਲ ਤੋਂ ਘੱਟ
ਵਿਦਿਅਕ ਯੋਗਤਾ- ਕਿਸੇ ਵੀ ਯੂਨੀਵਰਸਿਟੀ, ਕਾਲਜ ਜਾਂ ਸਕੂਲ ਦਾ ਵਿਦਿਆਰਥੀ ਹੋਣਾ ਚਾਹੀਦਾ ਹੈ।
ਇਹ ਹਨ ਸ਼ਰਤਾਂ
ਮੁਕਾਬਲੇ ਵਿੱਚ ਹਿੱਸਾ ਲੈਣ ਲਈ, ਚਾਰ ਕਿਤਾਬਾਂ ਦੇ ਨਾਲ ਅਰਜ਼ੀ ਦੇਣੀ ਪਵੇਗੀ।
ਸਿਰਫ਼ ਉਹੀ ਕਿਤਾਬਾਂ ਸ਼ਾਮਲ ਕੀਤੀਆਂ ਜਾਣਗੀਆਂ ਜੋ 2024 ਵਿੱਚ ਪ੍ਰਕਾਸ਼ਿਤ ਹੋਈਆਂ ਹਨ।
ਸਕੂਲ, ਕਾਲਜ ਜਾਂ ਯੂਨੀਵਰਸਿਟੀ ਨੂੰ ਕਿਤਾਬਾਂ ਦੀ ਪ੍ਰਮਾਣਿਕਤਾ ਦਾ ਸਰਟੀਫਿਕੇਟ ਦੇਣਾ ਪਵੇਗਾ।
ਪੰਜਾਬ ਭਾਸ਼ਾ ਵਿਭਾਗ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਕਿਤਾਬ ਇਤਰਾਜ਼ਯੋਗ ਨਾ ਹੋਵੇ।
ਮੁੱਖ ਮੰਤਰੀ ਨੇ ਕੀਤਾ ਸੀ ਐਲਾਨ
ਸੁਰਜੀਤ ਪਾਤਰ ਦਾ ਦੇਹਾਂਤ 11 ਮਈ 2024 ਨੂੰ 79 ਸਾਲ ਦੀ ਉਮਰ ਵਿੱਚ ਹੋਇਆ ਸੀ। ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਸੁਰਜੀਤ ਪਾਤਰ ਦੇ ਨਾਮ ‘ਤੇ ਹਰ ਸਾਲ ਪਾਤਰ ਪੁਰਸਕਾਰ ਦਿੱਤਾ ਜਾਵੇਗਾ।
ਇਹ ਪੁਰਸਕਾਰ ਉੱਭਰ ਰਹੇ ਕਵੀਆਂ ਨੂੰ ਦਿੱਤਾ ਜਾਵੇਗਾ। ਇਹ ਪੁਰਸਕਾਰ ਅੱਠਵੀਂ ਜਮਾਤ ਤੋਂ ਲੈ ਕੇ ਗ੍ਰੈਜੂਏਸ਼ਨ ਪੱਧਰ ਤੱਕ ਹੋਵੇਗਾ। ਪਾਤਰ ਪੁਰਸਕਾਰ ਦੇ ਜੇਤੂ ਨੂੰ ਹਰ ਸਾਲ 1 ਲੱਖ ਰੁਪਏ ਅਤੇ ਇੱਕ ਯਾਦਗਾਰੀ ਚਿੰਨ੍ਹ ਦਿੱਤਾ ਜਾਵੇਗਾ। ਇਹ ਪੁਰਸਕਾਰ ਭਾਸ਼ਾ ਵਿਭਾਗ ਵੱਲੋਂ ਦਿੱਤਾ ਜਾਵੇਗਾ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments