ਟਰੱਸਟਾਂ ਨਾਲ ਸਬੰਧਿਤ ਸਮੱਸਿਆਵਾਂ ਨੂੰ ਸੁਣਿਆ ਅਤੇ ਮੌਕੇ ’ਤੇ ਹੀ ਉਨ੍ਹਾਂ ਟਰੱਸਟਾਂ ਦੇ ਵੱਖ-ਵੱਖ ਮੁੱਦਿਆਂ ਨੂੰ ਨਜਿੱਠਣ ਲਈ ਸੇਧਾਂ ਦਿੱਤੀਆਂ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਸੂਬੇ ਦੇ ਨਗਰ ਸੁਧਾਰ ਟਰੱਸਟਾਂ ਦੇ ਪੈਂਡਿੰਗ ਮਾਮਲਿਆਂ ਨੂੰ ਤੁਰੰਤ ਹੱਲ ਕਰਨ ਲਈ ਆਖਿਆ ਹੈ। ਇਸ ਦੇ ਨਾਲ ਹੀ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਟਰੱਸਟਾਂ ਨੂੰ ਸਬੰਧਤ ਅਦਾਰਿਆਂ ਨਾਲ ਚੰਗੇ ਤਾਲਮੇਲ ਉੱਪਰ ਜ਼ੋਰ ਦਿੱਤਾ ਹੈ।
ਡਾ. ਰਵਜੋਤ ਸਿੰਘ ਨੇ ਅੱਜ ਇਥੇ ਮਿਉਂਸੀਪਲ ਭਵਨ ਵਿਖੇ ਸੂਬੇ ਦੇ ਸਮੂਹ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ ਅਤੇ ਈ.ਓਜ਼ ਨਾਲ ਟਰੱਸਟਾਂ ਨਾਲ ਸਬੰਧਿਤ ਅਹਿਮ ਮੁੱਦਿਆਂ ਬਾਰੇ ਵਿਚਾਰ-ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੇਠਲੇ ਪੱਧਰ ’ਤੇ ਕੁਸ਼ਲ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ ਉੱਪਰ ਚੱਲਦਿਆਂ ਸਥਾਨਕ ਸਰਕਾਰਾਂ ਵਿਭਾਗ ’ਚ ਨਗਰ ਸੁਧਾਰ ਟਰੱਸਟ ਅਹਿਮ ਕੜੀ ਹੈ।
ਮੀਟਿੰਗ ’ਚ ਡਾ. ਰਵਜੋਤ ਸਿੰਘ ਨੇ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ ਪਾਸੋਂ ਉਨ੍ਹਾਂ ਦੇ ਟਰੱਸਟਾਂ ਨਾਲ ਸਬੰਧਿਤ ਸਮੱਸਿਆਵਾਂ ਨੂੰ ਸੁਣਿਆ ਅਤੇ ਮੌਕੇ ’ਤੇ ਹੀ ਉਨ੍ਹਾਂ ਟਰੱਸਟਾਂ ਦੇ ਵੱਖ-ਵੱਖ ਮੁੱਦਿਆਂ ਨੂੰ ਨਜਿੱਠਣ ਲਈ ਸੇਧਾਂ ਦਿੱਤੀਆਂ। ਡਾ ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਨਗਰ ਸੁਧਾਰ ਟਰਸਟਾਂ ਨੂੰ ਮਜ਼ਬੂਤ ਕਰਨ ਲਈ ਚੇਅਰਮੈਨਾਂ ਨੂੰ ਲੋੜੀਂਦਾ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਹਿਰਾਂ ਦੇ ਵਿਕਾਸ ਲਈ ਟਰੱਸਟਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕੀਤਾ ਜਾਵੇ।