Monday, October 26, 2026
Google search engine
HomeDeshਭਾਰਤ 'ਚ ਸਸਤਾ ਹੋਇਆ ਪੈਟਰੋਲ-ਡੀਜ਼ਲ

ਭਾਰਤ ‘ਚ ਸਸਤਾ ਹੋਇਆ ਪੈਟਰੋਲ-ਡੀਜ਼ਲ

ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮੰਗਲਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ 72.66 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਸੀ। ਬ੍ਰੈਂਟ ਕਰੂਡ 78.15 ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਸੀ। ਇਸ ਦੇ ਨਾਲ ਹੀ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।

ਤਾਜ਼ਾ ਰੇਟ ਮੁਤਾਬਕ ਹਿਮਾਚਲ ਪ੍ਰਦੇਸ਼ ‘ਚ ਪੈਟਰੋਲ 26 ਪੈਸੇ ਤੇ ਡੀਜ਼ਲ 25 ਪੈਸੇ ਮਹਿੰਗਾ ਹੋ ਗਿਆ ਹੈ। ਜੰਮੂ-ਕਸ਼ਮੀਰ ‘ਚ ਪੈਟਰੋਲ 15 ਪੈਸੇ ਤੇ ਡੀਜ਼ਲ 25 ਪੈਸੇ ਮਹਿੰਗਾ ਹੋ ਗਿਆ ਹੈ। ਇਸ ਤੋਂ ਇਲਾਵਾ ਗੋਆ, ਕੇਰਲ ਤੇ ਤੇਲੰਗਾਨਾ ‘ਚ ਪੈਟਰੋਲ ਤੇ ਡੀਜ਼ਲ ਮਹਿੰਗਾ ਹੋਇਆ ਹੈ। ਮਹਾਰਾਸ਼ਟਰ ‘ਚ ਪੈਟਰੋਲ 50 ਪੈਸੇ ਤੇ ਡੀਜ਼ਲ 46 ਪੈਸੇ ਸਸਤਾ ਹੋਇਆ ਹੈ। ਉੱਤਰ ਪ੍ਰਦੇਸ਼ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 43 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ। ਪੱਛਮੀ ਬੰਗਾਲ ਵਿੱਚ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।

ਜਾਣੋ ਚਾਰੇ ਮਹਾਨਗਰਾਂ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ
– ਦਿੱਲੀ ‘ਚ ਪੈਟਰੋਲ 96.72 ਰੁਪਏ ਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ
– ਮੁੰਬਈ ‘ਚ ਪੈਟਰੋਲ 106.31 ਰੁਪਏ ਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
– ਕੋਲਕਾਤਾ ‘ਚ ਪੈਟਰੋਲ 106.03 ਰੁਪਏ ਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
– ਚੇਨਈ ‘ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ

ਨਵੀਆਂ ਦਰਾਂ ਰੋਜ਼ਾਨਾ ਸਵੇਰੇ 6 ਵਜੇ ਜਾਰੀ ਕੀਤੀਆਂ ਜਾਂਦੀਆਂ
ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਬਦਲਦੀਆਂ ਹਨ ਤੇ ਨਵੇਂ ਰੇਟ ਜਾਰੀ ਕੀਤੇ ਜਾਂਦੇ ਹਨ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਅਸਲ ਕੀਮਤ ਤੋਂ ਲਗਪਗ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਸਾਨੂੰ ਪੈਟਰੋਲ ਤੇ ਡੀਜ਼ਲ ਇੰਨੇ ਮਹਿੰਗੇ ਖਰੀਦਣੇ ਪੈ ਰਹੇ ਹਨ।

ਤੁਸੀਂ ਇੰਝ ਅੱਜ ਦੀਆਂ ਨਵੀਨਤਮ ਕੀਮਤਾਂ ਨੂੰ ਜਾਣ ਸਕਦੇ
ਤੁਸੀਂ SMS ਰਾਹੀਂ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ ‘ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਤੇ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 ‘ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 ‘ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments