ਕੌਮਾਂਤਰੀ ਬਾਜ਼ਾਰ (International market) ‘ਚ ਕੱਚੇ ਤੇਲ ਦੀਆਂ ਕੀਮਤਾਂ (crude oil prices) ‘ਚ ਮਾਮੂਲੀ ਉਤਰਾਅ-ਚੜ੍ਹਾਅ ਹੈ। ਬੁੱਧਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ ਡਿੱਗ ਗਿਆ ਅਤੇ 71.91 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਸੀ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 78.29 ਪ੍ਰਤੀ ਬੈਰਲ ‘ਤੇ ਥੋੜਾ ਉੱਚਾ ਕਾਰੋਬਾਰ ਕਰ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (Oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ (latest rates of petrol and diesel) ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।
ਛੱਤੀਸਗੜ੍ਹ ਵਿੱਚ ਪੈਟਰੋਲ ਦੀ ਕੀਮਤ ਵਿੱਚ 60 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 59 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮਹਾਰਾਸ਼ਟਰ ‘ਚ ਪੈਟਰੋਲ 39 ਪੈਸੇ ਅਤੇ ਡੀਜ਼ਲ 38 ਪੈਸੇ ਸਸਤਾ ਹੋ ਗਿਆ ਹੈ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਤੇਲੰਗਾਨਾ, ਕੇਰਲ, ਓਡੀਸ਼ਾ ਅਤੇ ਗੋਆ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਦੂਜੇ ਪਾਸੇ ਉੱਤਰ ਪ੍ਰਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ 20 ਪੈਸੇ ਮਹਿੰਗਾ ਹੋ ਗਿਆ ਹੈ। ਪੱਛਮੀ ਬੰਗਾਲ ‘ਚ ਪੈਟਰੋਲ 44 ਪੈਸੇ ਅਤੇ ਡੀਜ਼ਲ 41 ਪੈਸੇ ਮਹਿੰਗਾ ਹੋ ਗਿਆ ਹੈ। ਇਸ ਤੋਂ ਇਲਾਵਾ ਤਾਮਿਲਨਾਡੂ, ਪੰਜਾਬ, ਹਰਿਆਣਾ ਅਤੇ ਗੁਜਰਾਤ ‘ਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧ ਰਹੀਆਂ ਹਨ।
ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
– ਦਿੱਲੀ ‘ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ
– ਮੁੰਬਈ ‘ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
– ਕੋਲਕਾਤਾ ‘ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
– ਚੇਨਈ ‘ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ
ਇਨ੍ਹਾਂ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਕਿੰਨਾ ਆਇਆ ਬਦਲਾਅ ?
– ਨੋਇਡਾ ‘ਚ ਪੈਟਰੋਲ 96.65 ਰੁਪਏ ਅਤੇ ਡੀਜ਼ਲ 89.82 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
– ਗਾਜ਼ੀਆਬਾਦ ਵਿੱਚ ਡੀਜ਼ਲ ਦੀ ਕੀਮਤ 96.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
– ਲਖਨਊ ‘ਚ ਪੈਟਰੋਲ 96.47 ਰੁਪਏ ਅਤੇ ਡੀਜ਼ਲ 89.66 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
– ਪਟਨਾ ‘ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
– ਪੋਰਟ ਬਲੇਅਰ ‘ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਇੰਝ ਚੈੱਕ ਕਰੋ ਅੱਜ ਦੀਆਂ ਨਵੀਨਤਮ ਕੀਮਤਾਂ
ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ ‘ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਲਿਖ ਕੇ ਨੰਬਰ 9223112222 ‘ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 ‘ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।





