Thursday, October 29, 2026
Google search engine
HomeDeshਸਸਤਾ ਹੋਇਆ ਪੈਟਰੋਲ-ਡੀਜ਼ਲ

ਸਸਤਾ ਹੋਇਆ ਪੈਟਰੋਲ-ਡੀਜ਼ਲ

ਸ਼ੁੱਕਰਵਾਰ ਨੂੰ ਕੱਚੇ ਤੇਲ ਦੀਆਂ ਕੀਮਤਾਂ ‘ਚ ਇਕ ਫੀਸਦੀ ਤੋਂ ਜ਼ਿਆਦਾ ਦੀ ਗਿਰਾਵਟ ਦੇਖਣ ਨੂੰ ਮਿਲੀ। ਬ੍ਰੈਂਟ ਕਰੂਡ 81.90 ਡਾਲਰ ਪ੍ਰਤੀ ਬੈਰਲ ‘ਤੇ ਬੰਦ ਹੋਇਆ। ਹਾਲਾਂਕਿ ਇਸ ਗਿਰਾਵਟ ਦਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਤੇ ਜ਼ਿਆਦਾ ਅਸਰ ਨਹੀਂ ਪੈ ਰਿਹਾ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।ਆਂਧਰਾ ਪ੍ਰਦੇਸ਼, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਸਮੇਤ ਕੁਝ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 0.80 ਪੈਸੇ ਤੱਕ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਅਸਾਮ, ਬਿਹਾਰ, ਗੁਜਰਾਤ, ਝਾਰਖੰਡ ਅਤੇ ਕੇਰਲ ਸਮੇਤ ਕੁਝ ਸੂਬਿਆਂ ਵਿੱਚ ਈਂਧਨ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਆਓ ਜਾਣਦੇ ਹਾਂ ਦੇਸ਼ ਦੇ ਵੱਡੇ ਸ਼ਹਿਰਾਂ ਵਿੱਚ ਕੀ ਹਨ ਕੀਮਤਾਂ?

4 ਮਹਾਨਗਰਾਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

– ਦਿੱਲੀ ‘ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
– ਮੁੰਬਈ ‘ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
– ਕੋਲਕਾਤਾ ‘ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
– ਚੇਨਈ ‘ਚ ਪੈਟਰੋਲ 102.86 ਰੁਪਏ ਅਤੇ ਡੀਜ਼ਲ 94.46 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਕਿੰਨਾ ਆਇਆ ਬਦਲਾਅ?

– ਨੋਇਡਾ ‘ਚ ਪੈਟਰੋਲ 96.59 ਰੁਪਏ ਅਤੇ ਡੀਜ਼ਲ 89.82 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
– ਗਾਜ਼ੀਆਬਾਦ ਵਿੱਚ ਡੀਜ਼ਲ ਦੀ ਕੀਮਤ 96.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
– ਲਖਨਊ ‘ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.66 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
– ਪਟਨਾ ‘ਚ ਪੈਟਰੋਲ 107.54 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇੰਝ ਪਤਾ ਕਰੋ ਨਵੇਂ ਰੇਟ 

ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ ‘ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 ‘ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 ‘ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments