Thursday, June 11, 2026
Google search engine
HomeDeshPM ਨੇ Himachal ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ, ਮੋਦੀ...

PM ਨੇ Himachal ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ, ਮੋਦੀ ਨੇ ਇੱਕ ਸਾਲ ਦੀ ਨੀਤਿਕਾ ਨੂੰ ਗੋਦ ‘ਚ ਖੇਡਾਇਆ

ਪ੍ਰਧਾਨ ਮੰਤਰੀ ਨੇ ਮੰਡੀ, ਕੁੱਲੂ ਤੇ ਚੰਬਾ ਜ਼ਿਲ੍ਹਿਆਂ ਦੇ 18 ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਕਹਾਣੀਆਂ ਸੁਣੀਆਂ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ‘ਤੇ ਹਨ। ਉਨ੍ਹਾਂ ਨੇ ਕੁੱਲੂ, ਮੰਡੀ ਅਤੇ ਚੰਬਾ ਵਿੱਚ ਹੈਲੀਕਾਪਟਰ ਰਾਹੀਂ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਹਵਾਈ ਸਰਵੇਖਣ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਧਰਮਸ਼ਾਲਾ ਵਿੱਚ ਆਫ਼ਤ ਸੰਬੰਧੀ ਇੱਕ ਮੀਟਿੰਗ ਕੀਤੀ, ਜਿਸ ਵਿੱਚ ਅਧਿਕਾਰੀਆਂ ਨੇ ਉਨ੍ਹਾਂ ਨੂੰ ਇੱਕ ਪੇਸ਼ਕਾਰੀ ਰਾਹੀਂ ਨੁਕਸਾਨ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ਵਿੱਚ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੀ ਮੌਜੂਦ ਸਨ।
ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਮੰਡੀ, ਕੁੱਲੂ ਤੇ ਚੰਬਾ ਜ਼ਿਲ੍ਹਿਆਂ ਦੇ 18 ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਕਹਾਣੀਆਂ ਸੁਣੀਆਂ। ਉਹ ਇੱਕ ਸਾਲ ਦੀ ਨਿਤਿਕਾ ਨੂੰ ਵੀ ਮਿਲੇ, ਜਿਸ ਦੀ ਮਾਂ, ਪਿਤਾ ਅਤੇ ਦਾਦੀ ਦੀ 30 ਜੂਨ ਨੂੰ ਮੰਡੀ ਵਿੱਚ ਬੱਦਲ ਫਟਣ ਕਾਰਨ ਆਏ ਹੜ੍ਹ ਵਿੱਚ ਮੌਤ ਹੋ ਗਈ ਸੀ। ਪ੍ਰਧਾਨ ਮੰਤਰੀ ਨੇ ਪਹਿਲਾਂ ਨਿਤਿਕਾ ਨੂੰ ਟੌਫੀ ਦਿੱਤੀ ਅਤੇ ਫਿਰ ਉਸ ਨੂੰ ਆਪਣੀ ਗੋਦ ‘ਚ ਖੇਡਾਇਆ।

ਪੰਜਾਬ ਸਰਕਾਰ ਵੱਲੋਂ ਕੇਂਦਰ ਤੋਂ 80 ਹਜ਼ਾਰ ਕਰੋੜ ਦੀ ਮੰਗ

ਪੰਜਾਬ ਦੀ AAP ਸਰਕਾਰ ਨੇ ਕੇਂਦਰ ਤੋਂ 20 ਹਜ਼ਾਰ ਕਰੋੜ ਰੁਪਏ ਦੀ ਮੰਗ ਕੀਤੀ ਹੈ। ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਵੀ ਕਿਹਾ ਕਿ ਇੱਕ ਵਿਸ਼ੇਸ਼ ਰਾਹਤ ਪੈਕੇਜ ਦਿੱਤਾ ਜਾਣਾ ਚਾਹੀਦਾ ਹੈ। ਇਸ ਤੋਂ ਪਹਿਲਾਂ 5 ਸਤੰਬਰ ਨੂੰ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੰਮ੍ਰਿਤਸਰ, ਗੁਰਦਾਸਪੁਰ ਅਤੇ ਕਪੂਰਥਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਪੀੜਤਾਂ ਨਾਲ ਮੁਲਾਕਾਤ ਕੀਤੀ।

1500 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਪ੍ਰਧਾਨ ਮੰਤਰੀ ਨੇ ਪਹਿਲਾਂ ਚੰਬਾ, ਭਰਮੌਰ, ਕਾਂਗੜਾ ਅਤੇ ਹਿਮਾਚਲ ਦੇ ਹੋਰ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਇਸ ਤੋਂ ਬਾਅਦ, ਉਨ੍ਹਾਂ ਨੇ ਕਾਂਗੜਾ ਵਿੱਚ ਇੱਕ ਮੀਟਿੰਗ ਕੀਤੀ ਅਤੇ ਰਾਹਤ ਅਤੇ ਪੁਨਰਵਾਸ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਨੁਕਸਾਨ ਦਾ ਮੁਲਾਂਕਣ ਕੀਤਾ। ਉਨ੍ਹਾਂ ਨੇ ਹਿਮਾਚਲ ਪ੍ਰਦੇਸ਼ ਲਈ 1500 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ।
ਇਸ ਦੇ ਨਾਲ ਹੀ SDRF ਦੀ ਦੂਜੀ ਕਿਸ਼ਤ ਅਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ ਪੇਸ਼ਗੀ ਕਿਸ਼ਤ ਜਾਰੀ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪ੍ਰਵਾਨਗੀ, ਰਾਸ਼ਟਰੀ ਰਾਜਮਾਰਗਾਂ ਦੀ ਬਹਾਲੀ, PMNRF ਤੋਂ ਰਾਹਤ ਰਕਮ ਅਤੇ ਜਾਨਵਰਾਂ ਲਈ ਮਿੰਨੀ ਕਿੱਟਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments