ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ
ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ, ਜਿਸ ਵਿੱਚ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿਚ ਮਿਸਾਲੀ ਸੇਵਾਵਾਂ ਨਿਭਾਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ। ਸੀਪੀ ਵਲੋਂ 15 ਅਧਿਕਾਰੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਅਤੇ ਸ਼ਹਿਰ ਵਿੱਚ ਨਸ਼ੀਲੇ ਪਦਾਰਥਾਂ ਦੇ ਵਪਾਰ ਦੇ ਖ਼ਤਰੇ ਨੂੰ ਰੋਕਣ ਲਈ ਕੀਤੇ ਅਣਥੱਕ ਯਤਨਾਂ ਲਈ ਨਕਦ ਇਨਾਮ ਅਤੇ ਪ੍ਰਸ਼ੰਸਾ ਸਰਟੀਫਿਕੇਟ ਨਾਲ ਸਨਮਾਨਿਆ।
ਇਸ ਮੌਕੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਜਲੰਧਰ ਪੁਲਿਸ ਕਮਿਸ਼ਨਰੇਟ ਅਧੀਨ ਸੇਵਾਵਾਂ ਨਿਭਾਅ ਰਹੇ ਅਧਿਕਾਰੀਆਂ ਵਲੋਂ ਸਮਰਪਣ ਭਾਵਨਾ ਨਾਲ ਨਿਭਾਈ ਜਾ ਰਹੀ ਡਿਊਟੀ ਦੀ ਸ਼ਲਾਘਾ ਕੀਤੀ। ਉਨ੍ਹਾਂ ਸਨਮਾਨਿਤ ਅਧਿਕਾਰੀਆਂ ਦੀ ਪ੍ਰਸ਼ੰਸ਼ਾ ਕਰਦਿਆਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਦੁਆਰਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਮਿਸਾਲੀ ਸੇਵਾਵਾਂ ਨਿਭਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਉਪਰਾਲੇ ਨਾਲ ਜਿੱਥੇ ਸਬੰਧਿਤ ਇਨ੍ਹਾਂ ਅਧਿਕਾਰੀਆਂ ਦੇ ਉਤਸ਼ਾਹ ਵਿੱਚ ਹੋਰ ਵਾਧਾ ਹੋਵੇਗਾ, ਉੱਥੇ ਬਾਕੀ ਪੁਲਿਸ ਮੁਲਾਜ਼ਮਾਂ ਨੂੰ ਪ੍ਰੇਰਨਾ ਵੀ ਮਿਲੇਗੀ।