ਮੀਥੇਨੌਲ ਇੱਕ ਜ਼ਹਿਰੀਲਾ ਰਸਾਇਣ ਹੈ। ਇਸ ਦਾ ਸੇਵਨ ਜਾਨਲੇਵਾ ਸਾਬਤ ਹੋ ਸਕਦਾ ਹੈ।
ਅੰਮ੍ਰਿਤਸਰ ਦੇ ਮਜੀਠਾ ਹਲਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 20 ਤੱਕ ਪਹੁੰਚ ਗਈ ਹੈ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਪਟਿਆਲਾ ‘ਚ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ 600 ਲੀਟਰ ਮੈਥਾਨੌਲ ਜ਼ਬਤ ਕੀਤੀ ਹੈ। ਇਹ ਟਰੱਕ ਦਿੱਲੀ ਤੋਂ ਪੰਜਾਬ ਲਿਆਂਦਾ ਜਾ ਰਿਹਾ ਸੀ, ਜਿਸ ਦੀ ਵਰਤੋਂ ਸ਼ਰਾਬ ਚ ਮਿਲਾਉਣ ਲਈ ਕੀਤੀ ਜਾਂਦੀ ਹੈ, ਜੋ ਕੀ ਜਾਣਲੇਵਾ ਹੁੰਦਾ ਹੈ।
ਪੁਲਿਸ ਅਧਿਕਾਰੀਆਂ ਮੁਤਾਬਕ ਇਹ ਕਾਰਵਾਈ ਇੱਕ ਸਪੈਸ਼ਲ ਮੁਹਿੰਮ ਦੌਰਾਨ ਕੀਤੀ ਜਾਂਦੀ ਹੈ। ਇਸ ਦੌਰਾਨ ਪਟਿਆਲਾ ‘ਚ ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਇੱਕ ਟਰੱਕ ਨੂੰ ਰੋਕਿਆ ਅਤੇ ਉਸ ਦੀ ਤਲਾਸ਼ੀ ਲਈ ਗਈ। ਇਸ ਦੌਰਾਨ 600 ਲੀਟਰ ਮੀਥੇਨੌਲ ਭਰਿਆ ਹੋਇਆ ਮਿਲਿਆ ਹੈ। ਪੁਲਿਸ ਨੇ ਇਸ ਟਰੱਕ ਨੂੰ ਜ਼ਬਤ ਕਰ ਲਿਆ ਹੈ ਤੇ ਇਸ ਮਾਮਲੇ ਦੀ ਜਾਂਚ ਕੀਤੀ ਜਾਰੀ ਹੈ।
ਜ਼ਹਿਰੀਲਾ ਰਸਾਇਣ ਹੈ ਮੀਥੇਨੌਲ
ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਮੀਥੇਨੌਲ ਇੱਕ ਜ਼ਹਿਰੀਲਾ ਰਸਾਇਣ ਹੈ। ਇਸ ਦਾ ਸੇਵਨ ਜਾਨਲੇਵਾ ਸਾਬਤ ਹੋ ਸਕਦਾ ਹੈ। ਇਸ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਸ਼ਰਾਬ ‘ਚ ਮਿਲਾਇਆ ਜਾਂਦਾ ਹੈ ਜੋ ਕਿ ਕਾਨੂੰਨੀ ਅਪਰਾਧ ਹੈ। ਅਧਿਕਾਰੀਆਂ ਵੱਲੋਂ ਜਲਦ ਹੀ ਇਸ ਮਾਮਲੇ ‘ਚ ਹੋਰ ਗ੍ਰਿਫ़ਤਾਰੀਆਂ ਦੀ ਕੀਤੀਆਂ ਜਾ ਸਕਦੀਆਂ ਹਨ।
ਇਸ ਖੇਪ ਦੀ ਜ਼ਬਤੀ ਨੂੰ ਪੰਜਾਬ ਵਿੱਚ ਨਕਲੀ ਸ਼ਰਾਬ ਦੇ ਧੰਦੇ ਵਿਰੁੱਧ ਇੱਕ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ। ਪੁਲਿਸ ਨੇ ਜਨਤਾ ਨੂੰ ਅਜਿਹੀਆਂ ਗਤੀਵਿਧੀਆਂ ਵਿਰੁੱਧ ਸੁਚੇਤ ਰਹਿਣ ਦੀ ਗੱਲ ਕਹੀ ਹੈ। ਇਸ ਦੌਰਾਨ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਮਿਲਦੀ ਹੈ ਤਾਂ ਇਸ ਨੂੰ ਤੁਰੰਤ ਪੁਲਿਸ ਨੂੰ ਦੇਣ ਦੀ ਅਪੀਲ ਕੀਤੀ ਹੈ।
ਪੁਲਿਸ ਨੇ ਕੀਤਾ ਜ਼ਬਤ
ਮੀਥੇਨੌਲ ਨੂੰ ਟਰੱਕ ਵਿੱਚ ਖਾਸ ਤਰ੍ਹਾਂ ਦੇ ਕੰਟੇਨਰਾਂ ਵਿੱਚ ਲੁਕਾਇਆ ਗਿਆ ਸੀ, ਜਿਸ ਨੂੰ ਪੁਲਿਸ ਨੇ ਸੂਝਬੂਝ ਨਾਲ ਜ਼ਬਤ ਕੀਤਾ ਗਿਆ। ਪੁਲਿਸ ਨੂੰ ਸੂਹ ਮਿਲੀ ਸੀ ਕਿ ਇਹ ਖੇਪ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸਪਲਾਈ ਕੀਤੀ ਜਾਣ ਵਾਲੀ ਸੀ, ਜਿਸ ਨੂੰ ਸਮੇਂ ਸਿਰ ਰੋਕ ਲਿਆ ਗਿਆ। ਜਾਂਚ ਵਿੱਚ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਰਸਾਇਣ ਨੂੰ ਕਿਹੜੇ ਸਰੋਤਾਂ ਤੋਂ ਖਰੀਦਿਆ ਗਿਆ। ਇਸ ਦੀ ਸਪਲਾਈ ਚੇਨ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ।