Friday, June 12, 2026
Google search engine
HomeDeshਨਸ਼ਿਆਂ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ: ਤਿੰਨ ਤਸਕਰ ਕਾਬੂ, ਨਸ਼ੀਲਾ ਪਾਊਡਰ ਤੇ...

ਨਸ਼ਿਆਂ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ: ਤਿੰਨ ਤਸਕਰ ਕਾਬੂ, ਨਸ਼ੀਲਾ ਪਾਊਡਰ ਤੇ ਗੋਲੀਆਂ ਬਰਾਮਦ

ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਐੱਨ.ਡੀ.ਪੀ.ਐੱਸ. ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲੇ ਦਰਜ ਕੀਤੇ ਹਨ।

ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਐੱਨ.ਡੀ.ਪੀ.ਐੱਸ. ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲੇ ਦਰਜ ਕੀਤੇ ਹਨ। ਫੜੇ ਗਏ ਵਿਅਕਤੀਆਂ ਕੋਲੋਂ ਕਥਿਤ ਤੌਰ ’ਤੇ ਨਸ਼ੀਲਾ ਪਾਊਡਰ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ, ਜਦਕਿ ਇੱਕ ਨੌਜਵਾਨ ਨੂੰ ਹਸਪਤਾਲ ਵਿੱਚ ਡੋਪ ਟੈਸਟ ਪਾਜ਼ੇਟਿਵ ਆਉਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।

ਗੜ੍ਹਸ਼ੰਕਰ ਨਹਿਰ ਦੇ ਕੱਚੇ ਰਸਤੇ ‘ਤੇ ਦਬੋਚਿਆ ਨਸ਼ੀਲੇ ਪਾਊਡਰ ਸਮੇਤ ਤਸਕਰ

ਪੁਲਿਸ ਅਨੁਸਾਰ, ਗੜਸ਼ੰਕਰ ਥਾਣੇ ਦੇ ਏ.ਐੱਸ.ਆਈ. ਕੁਲਦੀਪ ਰਾਜ ਦੀ ਅਗਵਾਈ ਹੇਠ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੌਰਾਨ ਗੜਸ਼ੰਕਰ ਤੋਂ ਦੇਨੋਵਾਲ ਵੱਲ ਜਾ ਰਹੀ ਸੀ। ਜਦੋਂ ਪੁਲਿਸ ਪਾਰਟੀ ਗੜਸ਼ੰਕਰ-ਨਵਾਂਸ਼ਹਿਰ ਰੋਡ ‘ਤੇ ਸਥਿਤ ਨਹਿਰ ਦੇ ਪੁਲ ਕੋਲ ਪੁੱਜੀ ਤਾਂ ਇੱਕ ਨੌਜਵਾਨ ਕੱਚੇ ਰਸਤੇ ਤੋਂ ਪੈਦਲ ਆਉਂਦਾ ਦਿਖਾਈ ਦਿੱਤਾ। ਨੌਜਵਾਨ ਨੇ ਪੁਲਿਸ ਨੂੰ ਦੇਖ ਕੇ ਵਾਪਸ ਮੁੜਨ ਦੀ ਕੋਸ਼ਿਸ਼ ਕੀਤੀ, ਜਿਸ ’ਤੇ ਸ਼ੱਕ ਦੇ ਆਧਾਰ ’ਤੇ ਉਸ ਨੂੰ ਰੋਕਿਆ ਗਿਆ।
ਪੁੱਛਗਿੱਛ ਦੌਰਾਨ ਉਸ ਦੀ ਪਛਾਣ ਸੰਦੀਪ ਕੁਮਾਰ ਪੁੱਤਰ ਬਿਸ਼ੰਬਰ ਸਿੰਘ ਵਾਸੀ ਡੁੱਗਰੀ ਵਜੋਂ ਹੋਈ। ਪੁਲਿਸ ਮੁਤਾਬਕ ਉਸ ਦੇ ਹੱਥ ’ਚ ਫੜੇ ਲਿਫਾਫੇ ਦੀ ਤਲਾਸ਼ੀ ਦੌਰਾਨ ਕਥਿਤ ਤੌਰ ’ਤੇ 100 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ।

 

ਮਾਹਿਲਪੁਰ ਪੁਲਿਸ ਵੱਲੋਂ ਸ਼ਮਸ਼ਾਨਘਾਟ ਅੰਦਰ ਬੈਠਾ ਨੌਜਵਾਨ 60 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਥਾਣਾ ਮਾਹਿਲਪੁਰ ਪੁਲਿਸ ਦੇ ਏ.ਐੱਸ.ਆਈ. ਸੁਖਵਿੰਦਰ ਸਿੰਘ ਆਪਣੀ ਟੀਮ ਸਮੇਤ ਇੱਕ ਪ੍ਰਾਈਵੇਟ ਗੱਡੀ ਵਿੱਚ ਸਵਾਰ ਹੋ ਕੇ ਇਲਾਕੇ ਵਿੱਚ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕਰ ਰਹੇ ਸਨ। ਪੁਲਿਸ ਪਾਰਟੀ ਜਦੋਂ ਸੈਲਾ ਖੁਰਦ ਸਾਈਡ ਤੋਂ ਪਿੰਡ ਭਾਤਪੁਰ ਵੱਲ ਜਾ ਰਹੀ ਸੀ। ਜਦੋਂ ਪੁਲਿਸ ਪਾਰਟੀ ਪਿੰਡ ਜੱਸੋਵਾਲ ਦੇ ਸ਼ਮਸ਼ਾਨਘਾਟ ਦੇ ਨਜ਼ਦੀਕ ਪਹੁੰਚੀ ਤਾਂ ਉਨ੍ਹਾਂ ਦੇਖਿਆ ਕਿ ਸ਼ਮਸ਼ਾਨਘਾਟ ਦੇ ਅੰਦਰ ਇੱਕ ਨੌਜਵਾਨ ਇਕੱਲਾ ਬੈਠਾ ਹੋਇਆ ਸੀ। ਪੁਲਿਸ ਪਾਰਟੀ ਨੂੰ ਦੇਖ ਕੇ ਉਸ ਨੇ ਖਿਸਕਣ ਦੀ ਕੋਸ਼ਿਸ਼ ਕੀਤੀ।

 

ਸ਼ੱਕ ਦੇ ਆਧਾਰ ’ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਸ ਨੂੰ ਕਾਬੂ ਕਰ ਲਿਆ। ਫੜੇ ਗਏ 28 ਸਾਲਾ ਨੌਜਵਾਨ ਨੇ ਆਪਣਾ ਨਾਮ ਬਲਵੰਤ ਸਿੰਘ ਉਰਫ਼ ਬੰਤੂ ਪੁੱਤਰ ਹਰਜਿੰਦਰ ਸਿੰਘ ਵਾਸੀ ਮਜਾਰਾ ਡਿਗਰੀਆਂ ਦੱਸਿਆ। ਤਲਾਸ਼ੀ ਦੌਰਾਨ ਉਸ ਦੇ ਪਹਿਨੇ ਹੋਏ ਪਜਾਮੇ ਦੀ ਸੱਜੀ ਜੇਬ ’ਚੋਂ ਇੱਕ ਨੀਲੇ ਰੰਗ ਦਾ ਮੋਮੀ ਲਿਫਾਫਾ ਮਿਲਿਆ। ਜਦੋਂ ਲਿਫਾਫੇ ਨੂੰ ਖੋਲ੍ਹ ਕੇ ਚੈੱਕ ਕੀਤਾ ਗਿਆ, ਤਾਂ ਉਸ ਵਿੱਚੋਂ ਕਥਿਤ ਤੌਰ ’ਤੇ 60 ਖੁੱਲ੍ਹੀਆਂ ਚਿੱਟੇ ਰੰਗ ਦੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਮਾਹਿਲਪੁਰ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਆਦਮਵਾਲ ਨਹਿਰ ਕੋਲੋਂ ਨਸ਼ੇੜੀ ਕਾਬੂ; ਡੋਪ ਟੈਸਟ ਵਿੱਚ ਖੁੱਲ੍ਹੀ ਪੋਲ

ਇੱਕ ਹੋਰ ਮਾਮਲੇ ਵਿੱਚ ਥਾਣਾ ਸਦਰ ਹੁਸ਼ਿਆਰਪੁਰ ਦੀ ਪੁਲਿਸ ਨੇ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਨਸ਼ੇ ਦੇ ਆਦਿ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਏ.ਐੱਸ.ਆਈ. ਬਲਵੀਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਟੀ-ਪੁਆਇੰਟ ਆਦਮਵਾਲ ਵਿਖੇ ਮੌਜੂਦ ਸੀ, ਜਿੱਥੇ ਇੱਕ ਮੁਖ਼ਬਰ ਖ਼ਾਸ ਨੇ ਪੁਲਿਸ ਨੂੰ ਸੂਚਿਤ ਕੀਤਾ ਕਿ ਨੀਰਜ ਕੁਮਾਰ ਉਰਫ਼ ਬਾਊ ਪੁੱਤਰ ਰਾਜ ਕੁਮਾਰ, ਨਿਵਾਸੀ ਸਥਾਨਕ ਚਾਂਦ ਨਗਰ ਕਥਿਤ ਤੌਰ ’ਤੇ ਨਸ਼ੇ ਕਰਨ ਦਾ ਆਦੀ ਹੈ ਅਤੇ ਉਹ ਇਸ ਸਮੇਂ ਵੀ ਕਾਫ਼ੀ ਨਸ਼ੇ ਦੀ ਹਾਲਤ ਵਿੱਚ ਆਦਮਵਾਲ ਨਹਿਰ ਚਿੰਤਪੁਰਨੀ ਰੋਡ ‘ਤੇ ਸਥਿਤ ਇੱਕ ਧਰਮ ਕੰਡੇ ਦੇ ਨੇੜੇ ਘੁੰਮ ਰਿਹਾ ਹੈ।

 

ਸੂਚਨਾ ਮਿਲਦਿਆਂ ਹੀ ਏ.ਐੱਸ.ਆਈ. ਬਲਵੀਰ ਸਿੰਘ ਨੇ ਪੁਲਿਸ ਮੁਲਾਜ਼ਮਾਂ ਨੂੰ ਨਾਲ ਲਿਆ ਅਤੇ ਦੱਸੀ ਹੋਈ ਜਗ੍ਹਾ ਤੋਂ ਨੀਰਜ ਕੁਮਾਰ ਉਰਫ਼ ਬਾਊ ਨੂੰ ਹਿਰਾਸਤ ਵਿੱਚ ਲੈ ਕੇ ਉਸ ਦੀ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਡੋਪ ਟੈਸਟ ਕਰਵਾਇਆ। ਡਾਕਟਰ ਵੱਲੋਂ ਜਾਰੀ ਕੀਤੀ ਗਈ ਮੈਡੀਕਲ ਰਿਪੋਰਟ ਵਿੱਚ ਮੁਲਜ਼ਮ ਦਾ ਟੈਸਟ ਪਾਜ਼ੇਟਿਵ ਪਾਇਆ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments