Thursday, October 15, 2026
Google search engine
Homelatest Newsਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਜੱਸੀ ਪੈਂਚਰ ਨੇ ਆਪਣੀ ਪੋਸਟ ‘ਚ ਪਰਮਿੰਦਰ ਝੋਟਾ ਨਾਲ ਪੁਰਾਣੀ ਦੋਸਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਵੇਂ ਪਿਛਲੇ ਕੁਝ ਸਮੇਂ ਤੋਂ ਦੋਵਾਂ ਵਿਚਕਾਰ ਬੋਲਚਾਲ ਬੰਦ ਸੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਤੋਂ ਬਾਅਦ ਮਾਮਲਾ ਗਰਮਾ ਗਿਆ ਹੈ। ਇਸ ਘਟਨਾ ਤੋਂ ਬਾਅਦ ਪਰਵਿੰਦਰ ਝੋਟਾ ਦੇ ਪੁਰਾਣੇ ਸਾਥੀ ਦੱਸੇ ਜਾ ਰਹੇ ਜਸਵਿੰਦਰ ਸਿੰਘ ਉਰਫ਼ ਜੱਸੀ ਪੈਂਚਰ ਦੀ ਇੰਸਟਾਗ੍ਰਾਮ ਪੋਸਟ ਚਰਚਾ ‘ਚ ਹੈ। ਇਸ ਪੋਸਟ ਵਿੱਚ ਕਥਿਤ ਤੌਰ ਤੇ ਉਸ ਨੇ ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ ਲੈਣ ਦੀ ਗੱਲ ਕਹੀ ਹੈ ਤੇ ਅਸ਼ਵਨੀ ਨੂੰ ਵੀ ਨਿਸ਼ਾਨਾ ਬਣਾਉਣ ਸਬੰਧੀ ਧਮਕੀ ਦਿੱਤੀ ਹੈ। ਟੀਵੀ9 ਪੰਜਾਬੀ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ ਹੈ।

ਵਾਇਰਲ ਪੋਸਟ ‘ਚ ਧਮਕੀ

ਜੱਸੀ ਪੈਂਚਰ ਨੇ ਆਪਣੀ ਪੋਸਟ ‘ਚ ਪਰਵਿੰਦਰ ਝੋਟਾ ਨਾਲ ਪੁਰਾਣੀ ਦੋਸਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਵੇਂ ਪਿਛਲੇ ਕੁਝ ਸਮੇਂ ਤੋਂ ਦੋਵਾਂ ਵਿਚਕਾਰ ਬੋਲਚਾਲ ਬੰਦ ਸੀ, ਪਰ ਉਨ੍ਹਾਂ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਇੱਕ ਸਹੁੰ ਖਾਧੀ ਸੀ। ਇਸ ਸਹੁੰ ਮੁਤਾਬਕ, ਦੋਵਾਂ ‘ਚੋਂ ਜੇਕਰ ਪਹਿਲਾਂ ਕਿਸੇ ਦੀ ਮੌਤ ਹੁੰਦੀ ਹੈ ਤਾਂ ਦੂਜਾ ਉਸ ਦੀ ਮੌਤ ਦਾ ਬਦਲਾ ਲਵੇਗਾ।

ਪੋਸਟ ‘ਚ ਕਥਿਤ ਤੌਰ ਤੇ ਇਹ ਵੀ ਕਿਹਾ ਗਿਆ ਹੈ ਕਿ ਪਰਵਿੰਰ ਝੋਟਾ ਦੀ ਮੌਤ ਦਾ ਬਦਲਾ ਲਿਆ ਜਾਵੇਗਾ ਤੇ ਗੋਲੀ ਦੇ ਬਦਲੇ ਗੋਲੀ ਚਲਾਉਣ ਦੀ ਗੱਲ ਕਹੀ ਗਈ ਹੈ। ਇਸ ਦੇ ਨਾਲ ਹੀ ਅਸ਼ਵਨੀ ਨੂੰ ਲੈ ਕੇ ਵੀ ਧਮਕੀ ਭਰੇ ਸ਼ਬਦਾਂ ਦੀ ਚਰਚਾ ਹੋ ਰਹੀ ਹੈ। ਪੋਸਟ ‘ਚ ਜੱਸੀ ਪੈਂਚਰ ਵੱਲੋਂ ਕਥਿਤ ਤੌਰ ‘ਤੇ ਕਿਹਾ ਗਿਆ ਹੈ ਕਿ ਉਸ ਨੇ ਝੋਟੇ ਦੇ ਸਿਰ ਸੱਟ ਮਾਰਨ ਵਾਲੇ ਦਾ ਕਤਲ ਕਰ ਦਿੱਤਾ ਸੀ ਤੇ ਉਸ ਨੇ ਜੇਲ੍ਹ ਵੀ ਕੱਟੀ ਸੀ ਤੇ ਉਹ ਹੁਣ ਵੀ ਬਦਲਾ ਲਵੇਗਾ।

ਬੀਤੇ ਦਿਨ ਝੋਟਾ ਦਾ ਕਤਲ

ਪਰਵਿੰਦਰ ਝੋਟਾ 13 ਅਕਤੂਬਰ ਦੀ ਸਵੇਰ ਅਸ਼ਵਨੀ ਕੁਮਾਰ ਦੇ ਮੈਡੀਕਲ ਸਟੋਰ ਤੇ ਪਹੁੰਚਿਆ ਸੀ। ਝੋਟਾ ਵੱਲੋਂ ਇਲਜ਼ਾਮ ਲਗਾਇਆ ਗਿਆ ਕਿ ਅਸ਼ਵਨੀ ਆਪਣੇ ਮੈਡੀਕਲ ਸਟੋਰ ਤੋਂ ਗੈਰ-ਕਾਨੂੰਨੀ ਤੌਰ ਤੇ ਪਾਬੰਦੀਸ਼ੁਦਾ ਨਸ਼ੀਲੀਆਂ ਦਵਾਈਆਂ ਵੇਚ ਰਿਹਾ ਹੈ। ਇਹ ਪੂਰੀ ਘਟਨਾ ਝੋਟਾ ਵੱਲੋਂ ਸੋਸ਼ਲ ਮੀਡੀਆ ਪਲੈਟਫਾਰਮ ਤੇ ਲਾਈਵ ਹੋ ਕੇ ਰਿਕਾਰਡ ਵੀ ਕੀਤੀ ਜਾ ਰਹੀ ਸੀ। ਇਸੇ ਦੌਰਾਨ ਝੋਟਾ ਦੇ ਸਟੋਰ ਮਾਲਕ ਅਸ਼ਵਨੀ ਕੁਮਾਰ ਦੀ ਬਹਿਸ ਹੋ ਗਈ। ਇਸ ਤੋਂ ਬਾਅਦ ਮੈਡੀਕਲ ਸਟੋਰ ਮਾਲਕ ਨੇ ਪਿਸਤੌਲ ਕੱਢ ਕੇ ਝੋਟਾ ਤੇ ਫਾਇਰਿੰਗ ਕਰ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ। ਇਸ ਘਟਨਾ ਚ ਝੋਟਾ ਦੇ ਚਾਰ ਹੋਰ ਸਾਥੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਵੀ ਸਾਹਮਣੇ ਆਈ ਸੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments