Sunday, October 18, 2026
Google search engine
HomeDesh'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਸ੍ਰੀ...

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਅਰਦਾਸ

ਮੁਖੀ Bhai Tarsem Singh ਨੇ ਪਾਰਟੀ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ  Sri Akal Takht Sahib ਵਿਖੇ ਅਰਦਾਸ ਕੀਤੀ।

‘ਅਕਾਲੀ ਦਲ ਵਾਰਿਸ ਪੰਜਾਬ ਦੇ’ (Akali Dal Waris Punjab De) ਦੇ ਮੁਖੀ ਭਾਈ ਤਰਸੇਮ ਸਿੰਘ (Bhai Tarsem Singh) ਨੇ ਪਾਰਟੀ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵਿਖੇ ਅਰਦਾਸ ਕੀਤੀ। ਭਾਈ ਤਰਸੇਮ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ (Sukhbir Singh Badal) ਨੂੰ ਭਗੌੜਾ ਕਰਾਰ ਦਿੰਦਿਆਂ ਕਿਹਾ ਹੈ ਕਿ ਉਹ ਕਿਸੇ ਵੀ ਸੂਰਤ ‘ਚ ਅਕਾਲੀ ਨਹੀਂ, ਭਗੌੜਾ ਹੈ ਜੋ ਕਿ ਅਕਾਲ ਤਖ਼ਤ ਸਾਹਿਬ ਤੋਂ 2 ਦਸੰਬਰ ਨੂੰ ਜਾਰੀ ਹੋਏ ਹੁਕਮਾਂ ਦੀ ਘੋਰ ਉਲੰਘਣਾ ਕਰ ਰਿਹਾ ਹੈ।
ਪਾਰਟੀ ਦੀ ਚੜ੍ਹਦੀਕਲਾ ਲਈ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਤਰਸੇਮ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੀ ਥਾਂ ਗੁਲਜ਼ਾਰ ਸਿੰਘ ਦੀ ਅਗਵਾਈ ਹੇਠ ਭਰਤੀ ਪ੍ਰਕਿਰਿਆ ਸ਼ੁਰੂ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਸਿੱਖ ਪੰਥ ਨੂੰ ਬਰਬਾਦ ਕਰਨ ਵਾਲੇ ਸਵਰਗੀ ਪ੍ਰਕਾਸ਼ ਸਿੰਘ ਬਾਦਲ ਤੋਂ ਵਾਪਸ ਲਏ ਫਖਰ-ਏ-ਕੌਮ ਕਿਸੇ ਵੀ ਕੀਮਤ ‘ਤੇ ਮੁੱੜ ਨਹੀਂ ਦਿੱਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੀ ਭਰਤੀ ਪ੍ਰਕਿਰਿਆ ਵੀ 20 ਜਨਵਰੀ ਤੋਂ ਹੀ ਸ਼ੁਰੂ ਕੀਤੀ ਜਾ ਰਹੀ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments