Thursday, October 29, 2026
Google search engine
HomeDeshਧਾਰਾ 370 ਹਟਾਏ ਜਾਣ ਤੋਂ ਬਾਅਦ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹ...

ਧਾਰਾ 370 ਹਟਾਏ ਜਾਣ ਤੋਂ ਬਾਅਦ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਜੰਮੂ-ਕਸ਼ਮੀਰ: ਪ੍ਰਧਾਨ ਮੰਤਰੀ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਸੰਵਿਧਾਨ ਦੀ ਧਾਰਾ 370 ਨੂੰ ਖਤਮ ਕਰਨ ਤੋਂ ਬਾਅਦ ਜੰਮੂ-ਕਸ਼ਮੀਰ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ ਅਤੇ ਖੁੱਲ੍ਹ ਕੇ ਸਾਹ ਲੈ ਰਿਹਾ ਹੈ। ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਾਂਗਰਸ ‘ਤੇ ਧਾਰਾ 370 ਨੂੰ ਲੈ ਕੇ ਨਾ ਸਿਰਫ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਸਗੋਂ ਪੂਰੇ ਦੇਸ਼ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ।

ਪ੍ਰਧਾਨ ਮੰਤਰੀ ਨੇ ਰਮਜ਼ਾਨ ਦੇ ਆਗਾਮੀ ਪਵਿੱਤਰ ਮਹੀਨੇ ਅਤੇ ਮਹਾਸ਼ਿਵਰਾਤਰੀ ਦੇ ਤਿਉਹਾਰ ਲਈ ਅਪਣੀਆਂ ਸ਼ੁਭਕਾਮਨਾਵਾਂ ਦਿਤੀਆਂ। ਉਨ੍ਹਾਂ ਕਿਹਾ ਕਿ ਧਾਰਾ 370 ਹਟਾਏ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ। ਸ੍ਰੀਨਗਰ ਦੇ ਬਖਸ਼ੀ ਸਟੇਡੀਅਮ ਵਿਚ ਇਕ ਜਨ ਸਭਾ ਵਿਚ ਬੋਲਦਿਆਂ ਮੋਦੀ ਨੇ ਕਿਹਾ, ‘‘ਜੰਮੂ-ਕਸ਼ਮੀਰ ਅੱਜ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ ਕਿਉਂਕਿ ਇਹ ਆਜ਼ਾਦ ਸਾਹ ਲੈ ਰਿਹਾ ਹੈ।’’ ਉਨ੍ਹਾਂ ਕਿਹਾ, ‘‘ਇਹ ਨਵਾਂ ਜੰਮੂ-ਕਸ਼ਮੀਰ ਹੈ, ਜਿਸ ਦਾ ਸਾਰਿਆਂ ਨੂੰ ਦਹਾਕਿਆਂ ਤੋਂ ਇਤਜ਼ਾਰ ਸੀ। ਇਹ ਉਹ ਨਵਾਂ ਜੰਮੂ-ਕਸ਼ਮੀਰ ਹੈ ਜਿਸ ਲਈ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੇ ਕੁਰਬਾਨੀ ਦਿਤੀ ਸੀ। ਇਸ ਨਵੇਂ ਜੰਮੂ-ਕਸ਼ਮੀਰ ਦੀਆਂ ਅੱਖਾਂ ਵਿਚ ਭਵਿੱਖ ਚਮਕ ਰਿਹਾ ਹੈ, ਇਸ ਨਵੇਂ ਜੰਮੂ-ਕਸ਼ਮੀਰ ਦੇ ਇਰਾਦਿਆਂ ਵਿਚ ਚੁਣੌਤੀਆਂ ਨੂੰ ਪਾਰ ਕਰਨ ਦੀ ਹਿੰਮਤ ਹੈ।” ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ 5 ਅਗਸਤ, 2019 ਨੂੰ ਜੰਮੂ-ਕਸ਼ਮੀਰ ਦੇ ਪੁਰਾਣੇ ਰਾਜ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਦੀਆਂ ਵਿਵਸਥਾਵਾਂ ਨੂੰ ਖਤਮ ਕਰਨ ਅਤੇ ਰਾਜ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਵੰਡਣ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਕਸ਼ਮੀਰ ਦੀ ਇਹ ਪਹਿਲੀ ਯਾਤਰਾ ਹੈ। ਕਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਤੋਂ ਬਾਅਦ ਮੋਦੀ ਨੇ ਕਿਹਾ ਕਿ ਉਹ ਸ਼੍ਰੀਨਗਰ ਦੇ ਲੋਕਾਂ ਵਿਚਕਾਰ ਆ ਕੇ ਖੁਸ਼ ਹਨ। ਉਨ੍ਹਾਂ ਕਿਹਾ, “ਅੱਜ ਸਮਰਪਿਤ ਕੀਤੇ ਜਾ ਰਹੇ ਵਿਕਾਸ ਪ੍ਰਾਜੈਕਟਾਂ ਨਾਲ ਜੰਮੂ-ਕਸ਼ਮੀਰ ਦੇ ਵਿਕਾਸ ਨੂੰ ਹੁਲਾਰਾ ਮਿਲੇਗਾ। ਇਕ ਵਿਕਸਤ ਜੰਮੂ-ਕਸ਼ਮੀਰ ਇਕ ਵਿਕਸਤ ਭਾਰਤ ਦੀ ਤਰਜੀਹ ਹੈ।” ਜੰਮੂ-ਕਸ਼ਮੀਰ ਨੂੰ ਦੇਸ਼ ਦਾ ਤਾਜ ਦੱਸਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇੱਕ ਵਿਕਸਤ ਜੰਮੂ-ਕਸ਼ਮੀਰ ਬਣਾਉਣ ਦਾ ਰਾਹ ਸੈਰ-ਸਪਾਟਾ ਸੰਭਾਵਨਾਵਾਂ ਅਤੇ ਕਿਸਾਨਾਂ ਦੇ ਸਸ਼ਕਤੀਕਰਨ ਰਾਹੀਂ ਹੋਵੇਗਾ। ਉਨ੍ਹਾਂ ਕਿਹਾ, ”ਜੰਮੂ ਅਤੇ ਕਸ਼ਮੀਰ ਸਿਰਫ਼ ਇਕ ਖੇਤਰ ਨਹੀਂ ਹੈ। ਜੰਮੂ ਕਸ਼ਮੀਰ ਭਾਰਤ ਦਾ ਮੁਖੀ ਹੈ ਅਤੇ ਉੱਚਾ ਸਿਰ ਵਿਕਾਸ ਅਤੇ ਸਤਿਕਾਰ ਦਾ ਪ੍ਰਤੀਕ ਹੈ। ਇਸ ਲਈ ਵਿਕਸਤ ਜੰਮੂ-ਕਸ਼ਮੀਰ ਵਿਕਸਤ ਭਾਰਤ ਦੀ ਤਰਜੀਹ ਹੈ।” ਉਨ੍ਹਾਂ ਕਿਹਾ, ”ਵਿਕਾਸ ਦੀ ਸ਼ਕਤੀ, ਸੈਰ-ਸਪਾਟੇ ਦੀਆਂ ਸੰਭਾਵਨਾਵਾਂ, ਕਿਸਾਨਾਂ ਦੀ ਸਮਰੱਥਾ ਅਤੇ ਜੰਮੂ-ਕਸ਼ਮੀਰ ਦੇ ਨੌਜਵਾਨਾਂ ਦੀ ਅਗਵਾਈ… ਇਕ ਵਿਕਸਤ ਜੰਮੂ-ਕਸ਼ਮੀਰ ਦਾ ਨਿਰਮਾਣ ਇਥੋਂ ਹੀ ਹੁੰਦਾ ਹੈ”। ਪ੍ਰਧਾਨ ਮੰਤਰੀ ਨੇ ਲੋਕਾਂ ਦੇ ਪਿਆਰ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਇਸ ਕਰਜ਼ੇ ਨੂੰ ਚੁਕਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ, ”2014 ਤੋਂ ਬਾਅਦ ਜਦੋਂ ਵੀ ਮੈਂ ਆਇਆ, ਮੈਂ ਕਿਹਾ ਕਿ ਮੈਂ ਤੁਹਾਡਾ ਦਿਲ ਜਿੱਤਣ ਲਈ ਸਖ਼ਤ ਮਿਹਨਤ ਕਰ ਰਿਹਾ ਹਾਂ। ਅਤੇ ਦਿਨ-ਬ-ਦਿਨ ਮੈਂ ਦੇਖ ਰਿਹਾ ਹਾਂ ਕਿ ਮੈਂ ਤੁਹਾਡਾ ਦਿਲ ਜਿੱਤਣ ਲਈ ਸਹੀ ਦਿਸ਼ਾ ਵੱਲ ਵਧ ਰਿਹਾ ਹਾਂ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments