Wednesday, April 16, 2025
Google search engine
HomeDeshਪੰਜਾਬ ‘ਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਮਨਜ਼ੂਰੀ: ਕੈਬਨਿਟ ਮੀਟਿੰਗ ਵਿੱਚ...

ਪੰਜਾਬ ‘ਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਮਨਜ਼ੂਰੀ: ਕੈਬਨਿਟ ਮੀਟਿੰਗ ਵਿੱਚ 100 ਕਰੋੜ ਦਾ ਬਜਟ; ਮਿਲਣਗੇ AC ਵਾਹਨ

ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਕੈਬਨਿਟ ਦੀ ਮੀਟਿੰਗ ਹੋਈ।

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਸਕੀਮ ਤਹਿਤ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਸਰਕਾਰ ਨੇ ਇਸ ਯੋਜਨਾ ਲਈ 100 ਕਰੋੜ ਰੁਪਏ ਦਾ ਫੰਡ ਅਲਾਟ ਕੀਤਾ ਹੈ। ਸਕੀਮ ਲਈ ਰਜਿਸਟ੍ਰੇਸ਼ਨ ਅਪ੍ਰੈਲ ਦੇ ਅੰਤ ਵਿੱਚ ਸ਼ੁਰੂ ਹੋਵੇਗੀ ਅਤੇ ਟੂਰ ਮਈ ਮਹੀਨੇ ਤੋਂ ਸ਼ੁਰੂ ਹੋਣਗੇ।
ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਕੈਬਨਿਟ ਦੀ ਮੀਟਿੰਗ ਹੋਈ। ਮੁੱਖ ਮੰਤਰੀ ਤੀਰਥ ਯੋਜਨਾ ਬਾਰੇ ਮੀਟਿੰਗ ਵਿੱਚ ਦੱਸਿਆ ਗਿਆ ਕਿ ਸਾਰੀਆਂ ਯਾਤਰਾਵਾਂ ਏਅਰ ਕੰਡੀਸ਼ਨਡ ਵਾਹਨਾਂ ਵਿੱਚ ਕੀਤੀਆਂ ਜਾਣਗੀਆਂ। ਯਾਤਰੀਆਂ ਲਈ ਰਿਹਾਇਸ਼ ਅਤੇ ਖਾਣੇ ਦਾ ਪ੍ਰਬੰਧ ਸਰਕਾਰ ਵੱਲੋਂ ਕੀਤਾ ਜਾਵੇਗਾ।
ਸ੍ਰੀ ਹਰਿਮੰਦਰ ਸਾਹਿਬ (ਅੰਮ੍ਰਿਤਸਰ), ਦੁਰਗਿਆਣਾ ਮੰਦਰ ਅਤੇ ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ ਰਾਮ ਮੰਦਰ ਸਮੇਤ ਤੀਰਥ ਸਥਾਨਾਂ ਦੀ ਸੂਚੀ ਨੂੰ ਜਲਦੀ ਹੀ ਅੰਤਿਮ ਰੂਪ ਦਿੱਤਾ ਜਾਵੇਗਾ। ਯਾਤਰਾ ਬੱਸ ਤੇ ਰੇਲ ਦੋਵਾਂ ਰਾਹੀਂ ਕੀਤੀ ਜਾਵੇਗੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments