Thursday, June 18, 2026
Google search engine
HomeDeshRahul Gandhi ਨੂੰ ਪੁਣੇ ਦੀ ਅਦਾਲਤ ਨੇ ਦਿੱਤੀ ਵੱਡੀ ਰਾਹਤ, ਸਾਵਰਕਰ ਨਾਲ...

Rahul Gandhi ਨੂੰ ਪੁਣੇ ਦੀ ਅਦਾਲਤ ਨੇ ਦਿੱਤੀ ਵੱਡੀ ਰਾਹਤ, ਸਾਵਰਕਰ ਨਾਲ ਜੁੜੇ ਮਾਣਹਾਨੀ ਮਾਮਲੇ ’ਚ ਮਿਲੀ ਜ਼ਮਾਨਤ

ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਨੂੰ 25 ਹਜ਼ਾਰ ਰੁਪਏ ਦੇ ਮੁਚਲਕੇ ’ਤੇ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ’ਚ ਪੇਸ਼ ਹੋਣ ਤੋਂ ਬਾਅਦ ਜ਼ਮਾਨਤ ਦੇ ਦਿੱਤੀ।

 ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਪੁਣੇ ਦੀ ਇਕ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਪੁਣੇ ਦੀ ਵਿਸ਼ੇਸ਼ ਅਦਾਲਤ ਨੇ ਹਿੰਦੂਤਵ ਚਿੰਤਕ ਵੀਡੀ ਸਾਵਰਕਰ ਬਾਰੇ ਇਤਰਾਜ਼ਯੋਗ ਟਿੱਪਣੀਆਂ ਨਾਲ ਜੁੜੇ ਮਾਣਹਾਨੀ ਦੇ ਕੇਸ ’ਚ ਸ਼ੁੱਕਰਵਾਰ ਨੂੰ ਰਾਹੁਲ ਨੂੰ ਜ਼ਮਾਨਤ ਦੇ ਦਿੱਤੀ। ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਨੂੰ 25 ਹਜ਼ਾਰ ਰੁਪਏ ਦੇ ਮੁਚਲਕੇ ’ਤੇ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ’ਚ ਪੇਸ਼ ਹੋਣ ਤੋਂ ਬਾਅਦ ਜ਼ਮਾਨਤ ਦੇ ਦਿੱਤੀ। ਸੀਨੀਅਰ ਕਾਂਗਰਸੀ ਨੇਤਾ ਮੋਹਨ ਜੋਸ਼ੀ ਜ਼ਮਾਨਤ ਵਜੋਂ ਅਦਾਲਤ ਵਿੱਚ ਪੇਸ਼ ਹੋਏ। ਰਾਹੁਲ ਗਾਂਧੀ ਦੇ ਵਕੀਲ ਮਿਲਿੰਦ ਪਵਾਰ ਨੇ ਕਿਹਾ ਕਿ ਅਦਾਲਤ ਨੇ ਕਾਂਗਰਸ ਨੇਤਾ ਨੂੰ ਪੇਸ਼ ਹੋਣ ਤੋਂ ਸਥਾਈ ਛੋਟ ਵੀ ਦਿੱਤੀ ਹੈ। ਪਵਾਰ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ ਹੁਣ 18 ਫਰਵਰੀ ਨੂੰ ਹੋਵੇਗੀ। ਇਹ ਮਾਮਲਾ ਸਾਵਰਕਰ ਦੇ ਪੋਤੇ ਸੱਤਿਆਕੀ ਸਾਵਰਕਰ ਦੀ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਸੀ ਅਤੇ ਇਹ ਮਾਰਚ 2023 ’ਚ ਲੰਡਨ ’ਚ ਰਾਹੁਲ ਗਾਂਧੀ ਵੱਲੋਂ ਦਿੱਤੇ ਗਏ ਭਾਸ਼ਣ ਨਾਲ ਸਬੰਧਤ ਹੈ। ਆਪਣੇ ਭਾਸ਼ਣ ’ਚ ਗਾਂਧੀ ਨੇ ਆਜ਼ਾਦੀ ਘੁਲਾਟੀਏ ਦੁਆਰਾ ਲਿਖੀ ਗਈ ਇਕ ਕਿਤਾਬ ਦਾ ਹਵਾਲਾ ਦਿੰਦੇ ਹੋਏ ਕੁਝ ਟਿੱਪਣੀਆਂ ਕੀਤੀਆਂ ਸਨ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments