ਬੀਤੇ ਦਿਨ ਔਸਤ ਘੱਟ ਤੋਂ ਘੱਟ ਤਾਪਮਾਨ ‘ਚ 2.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।
ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਕੇਂਦਰ ਮੁਤਾਬਕ ਅੱਜ ਸੂਬੇ ‘ਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਅੱਜ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਂ ਬਾਰਿਸ਼ ਨੂੰ ਲੈ ਕੇ ਪੂਰਵ-ਅਨੁਮਾਨ ਨਹੀਂ ਹੈ। ਸੂਬੇ ਦੇ ਤਾਪਮਾਨ ‘ਚ ਗਿਰਾਵਟ ਦੇਖੀ ਜਾ ਰਹੀ ਹੈ। ਬੀਤੇ ਦਿਨ ਔਸਤ ਘੱਟ ਤੋਂ ਘੱਟ ਤਾਪਮਾਨ ‘ਚ 2.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 12 ਡਿਗਰੀ ਸੈਲਸੀਅਸ ਰਿਹਾ।
ਉੱਥੇ ਹੀ, ਬੀਤੇ ਦਿਨ ਔਸਤ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਵੀ ਬਠਿੰਡਾ ‘ਚ ਦਰਜ ਕੀਤਾ ਗਿਆ, ਜੋ ਕਿ 32.2 ਡਿਗਰੀ ਸੈਲਸੀਅਸ ਰਿਹਾ।
ਆਉਣ ਵਾਲੇ 3 ਦਿਨਾਂ ਦਾ ਮੌਸਮ
27 ਅਕਤੂਬਰ: ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।
28 ਅਕਤੂਬਰ: ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ‘ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
29 ਅਕਤੂਬਰ: 7 ਜ਼ਿਲ੍ਹਿਆਂ- ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ ਤੇ ਜਲੰਧਰ ‘ਚ ਯੈਲੋ ਅਲਰਟ ਹੈ। ਇਨ੍ਹਾਂ ਜ਼ਿਲ੍ਹਿਆਂ ‘ਚ ਕਿਤੇ-ਕਿਤੇ ਬਦਲ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ) ਚੱਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।