Thursday, October 15, 2026
Google search engine
HomeDeshPunjab ਬੰਦ ਦਾ ਅਸਰ, ਬਾਜ਼ਾਰਾਂ ‘ਚ ਛਾਈ ਸੁੰਨ; Guru Nanak Mission Chowk...

Punjab ਬੰਦ ਦਾ ਅਸਰ, ਬਾਜ਼ਾਰਾਂ ‘ਚ ਛਾਈ ਸੁੰਨ; Guru Nanak Mission Chowk ‘ਤੇ ਭਾਰੀ ਪੁਲਿਸ ਬਲ ਤਾਇਨਾਤ

ਪੰਜਾਬ ਬੰਦ ਦੀ ਕਾਲ ਦੇ ਮੱਦੇਨਜ਼ਰ ਜਲੰਧਰ ਦੇ ਵੱਖ-ਵੱਖ ਇਲਾਕਿਆਂ ‘ਚ ਦੁਕਾਨਾਂ ਬੰਦ ਦਿਖਾਈ ਦਿੱਤੀਆਂ।

ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਅੱਜ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਲੁਧਿਆਣਾ, ਪਠਾਨਕੋਟ, ਗੁਰਦਾਸਪੁਰ, ਬਠਿੰਡਾ, ਮਾਨਸਾ ਅਤੇ ਜਲੰਧਰ ਵਿੱਚ ਪ੍ਰਾਈਵੇਟ ਸਕੂਲ ਅਤੇ ਕਾਲਜ ਬੰਦ ਹਨ। ਹਾਲਾਂਕਿ, ਸਰਕਾਰੀ ਸਕੂਲ ਬੰਦ ਨਹੀਂ ਹਨ, ਪਰ ਵਿਦਿਆਰਥੀ ਸਕੂਲਾਂ ਵਿੱਚ ਨਹੀਂ ਗਏ ਹਨ।ਸਾਰੇ ਜ਼ਿਲ੍ਹਿਆਂ ਵਿੱਚ ਬਾਜ਼ਾਰ ਬੰਦ ਹਨ। ਸਿੱਧੂਪੁਰ ਕਿਸਾਨ ਸੰਗਠਨ ਨੇ ਬਠਿੰਡਾ-ਚੰਡੀਗੜ੍ਹ ਹਾਈਵੇਅ ਜਾਮ ਕਰ ਦਿੱਤਾ। ਪੁਲਿਸ ਨੇ ਬਠਿੰਡਾ ਅਤੇ ਫਰੀਦਕੋਟ ਵਿੱਚ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ।
ਇਸ ਦੌਰਾਨ, ਮਾਨਸਾ ਦੇ ਐਸਐਸਪੀ ਵੈਭਵ ਚੌਧਰੀ ਨੇ ਮਾਨਸਾ ਸਿਟੀ ਪੁਲਿਸ ਸਟੇਸ਼ਨ-2 ਦੀ ਸਟੇਸ਼ਨ ਹਾਊਸ ਅਫਸਰ (SHO) ਬੇਅੰਤ ਕੌਰ ਨੂੰ ਮੁਅੱਤਲ ਕਰ ਦਿੱਤਾ ਹੈ। ਡੀਐਸਪੀ ਹਰਜਿੰਦਰ ਸਿੰਘ ਗਿੱਲ ਖਿਲਾਫ਼ ਵੀ ਜਾਂਚ ਲਈ ਡੀਜੀਪੀ ਦਫ਼ਤਰ ਨੂੰ ਸਿਫਾਰਸ਼ ਕੀਤੀ ਗਈ ਹੈ।

ਬਾਜ਼ਾਰਾਂ ਚ ਦੁਕਾਨਾਂ ਬੰਦ, ਆਮ ਜਨਜੀਵਨ ਪ੍ਰਭਾਵਿਤ

ਪੰਜਾਬ ਬੰਦ ਦੀ ਕਾਲ ਦੇ ਮੱਦੇਨਜ਼ਰ ਜਲੰਧਰ ਦੇ ਵੱਖ-ਵੱਖ ਇਲਾਕਿਆਂ ‘ਚ ਦੁਕਾਨਾਂ ਬੰਦ ਦਿਖਾਈ ਦਿੱਤੀਆਂ। ਬਾਜ਼ਾਰਾਂ ‘ਚ ਗਾਹਕਾਂ ਦੀ ਆਵਾਜਾਈ ਘੱਟ ਰਹੀ ਤੇ ਕਈ ਥਾਵਾਂ ਤੇ ਸੁੰਨ ਪਸਰੀ ਰਹੀ। ਬੰਦ ਦੌਰਾਨ ਸਾਹਮਣੇ ਆਈਆਂ ਤਸਵੀਰਾਂ ‘ਚ ਸ਼ਹਿਰ ਦੇ ਬਾਜ਼ਾਰ ਆਮ ਦਿਨਾਂ ਦੇ ਮੁਕਾਬਲੇ ਸ਼ਾਂਤ ਦਿਖਾਈ ਦਿੱਤੇ।
ਬੰਦ ਦੇ ਸੱਦੇ ਦੌਰਾਨ ਦੁਕਾਨਦਾਰਾਂ ਵੱਲੋਂ ਵੀ ਸਹਿਯੋਗ ਦਿੱਤੇ ਜਾਣ ਦੀ ਗੱਲ ਸਾਹਮਣੇ ਆਈ। ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ‘ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਜਥੇਬੰਦੀਆਂ ਅਤੇ ਕਿਸਾਨਾਂ ਵੱਲੋਂ ਇਹ ਬੰਦ ਦੀ ਕਾਲ ਦਿੱਤੀ ਗਈ ਸੀ।

ਗੁਰੂ ਨਾਨਕ ਮਿਸ਼ਨ ਚੌਕ ਤੇ ਭਾਰੀ ਪੁਲਿਸ ਬਲ ਤਾਇਨਾਤ

ਦੂਜੇ ਪਾਸੇ, ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਅਤੇ ਸ਼ਹਿਰ ‘ਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਕ ਵਿਖੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ। ਪੁਲਿਸ ਮੁਲਾਜ਼ਮ ਇਲਾਕੇ ‘ਚ ਸੁਰੱਖਿਆ ਪ੍ਰਬੰਧਾਂ ਤੇ ਨਜ਼ਰ ਰੱਖਦੇ ਦਿਖਾਈ ਦਿੱਤੇ। ਪੁਲਿਸ ਦੀ ਤਾਇਨਾਤੀ ਦਾ ਮਕਸਦ ਬੰਦ ਦੌਰਾਨ ਕਿਸੇ ਵੀ ਸੰਭਾਵੀ ਅਣਸੁਖਾਵੀਂ ਘਟਨਾ ਨੂੰ ਰੋਕਣਾ ਅਤੇ ਸ਼ਾਂਤੀ ਬਣਾਈ ਰੱਖਣਾ ਹੈ।

ਪਰਵਿੰਰ ਸਿੰਘ ਝੋਟਾ ਦੇ ਮਾਮਲੇ ਨੂੰ ਲੈ ਕੇ ਬੰਦ ਦਾ ਸੱਦਾ

ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਦੀਆਂ ਵੱਖ-ਵੱਖ ਜਥੇਬੰਦੀਆਂ, ਕਿਸਾਨਾਂ ਤੇ ਆਮ ਲੋਕਾਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਇਸੇ ਦੇ ਮੱਦੇਨਜ਼ਰ ਪੰਜਾਬ ਬੰਦ ਦੀ ਕਾਲ ਦਿੱਤੀ ਗਈ, ਜਿਸ ਦਾ ਅਸਰ ਜਲੰਧਰ ‘ਚ ਵੀ ਦੇਖਣ ਨੂੰ ਮਿਲਿਆ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments