Saturday, May 2, 2026
Google search engine
Homelatest NewsPunjab Budget 2024: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਗੱਫਾ

Punjab Budget 2024: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਗੱਫਾ

ਪੰਜਾਬ ਸਰਕਾਰ ਨੇ ਖੇਤੀ ਖੇਤਰ ਨੂੰ ਵੱਡਾ ਗੱਫਾ ਦਿੱਤਾ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਖੇਤੀਬਾੜੀ ਲਈ 13,784 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਵਿੱਚ ਗੰਨਾ ਕਿਸਾਨਾਂ ਲਈ 467 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਇਸ ਦੇ ਨਾਲ ਹੀ ਅਗਲੇ ਸਾਲ ਲਈ 390 ਕਰੋੜ ਰੁਪਏ ਦੀ ਰਾਸ਼ੀ ਦਾ ਪ੍ਰਬੰਧ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਨਹਿਰੀ ਪਾਣੀ ਖੇਤਾਂ ਦੀ ਆਖਰੀ ਟੇਲ ਤੱਕ ਪਹੁੰਚਾ ਰਹੀ ਹੈ। ਇਹ ਪੰਜਾਬ ਨੂੰ ਰੇਗਿਸਤਾਨ ਬਣਨ ਤੋਂ ਬਚਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਜਾਰੀ ਰਹੇਗੀ। ਇਸ ਲਈ 9330 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਗਿਆ ਹੈ।

ਸਿਹਤ ਖੇਤਰ ਲਈ 5264 ਕਰੋੜ ਰੁਪਏ ਦਾ ਬਜਟ
ਆਮ ਆਦਮੀ ਕਲੀਨਿਕ ਲਈ 249 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਫਰਿਸ਼ਤੇ ਸਕੀਮ ਲਈ 20 ਕਰੋੜ ਰੁਪਏ, ਆਯੂਸ਼ਮਾਨ ਭਾਰਤ ਲਈ 553 ਕਰੋੜ ਰੁਪਏ, ਨਸ਼ਾ ਛੁਡਾਊ ਪ੍ਰਾਜੈਕਟ ਲਈ 70 ਕਰੋੜ ਰੁਪਏ ਤੇ 58 ਨਵੀਆਂ ਐਂਬੂਲੈਂਸਾਂ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਸਿੱਖਿਆ ਖੇਤਰ ਨੂੰ ਵੀ ਵੱਡਾ ਗੱਫਾ

ਪੰਜਾਬ ਸਰਕਾਰ ਨੇ ਸਿੱਖਿਆ ਲਈ ਵੱਡਾ ਫੰਡ ਰੱਖਿਆ ਹੈ। ਸਰਕਾਰ ਨੇ ਇਸ ਸਾਲ ਸਿੱਖਿਆ ਲਈ ਕੁੱਲ ਬਜਟ ਦਾ 11.5 ਫੀਸਦੀ ਰੱਖਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸਰਕਾਰ ਨੇ ਇਸ ਸਾਲ 16 ਹਜ਼ਾਰ 987 ਕਰੋੜ ਰੁਪਏ ਦਾ ਬਜਟ ਰੱਖਿਆ ਹੈ ਜੋ ਕਿ ਕੁੱਲ ਬਜਟ ਦਾ 11.5 ਫੀਸਦੀ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ 118 ਸਕੂਲ ਆਫ਼ ਐਮੀਨੈਂਸ ਬਣਾਏ ਜਾ ਚੁੱਕੇ ਹਨ। ਇਹ ਸਾਰੇ ਸਰਕਾਰੀ ਸਕੂਲ ਹਨ। ਇਸ ਦੇ ਨਾਲ ਹੀ 15 ਸਕੂਲ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਸਕੂਲਾਂ ਲਈ 100 ਕਰੋੜ ਰੁਪਏ ਰੱਖੇ ਗਏ ਹਨ। ਸਕੂਲ ਆਫ ਐਕਸੀਲੈਂਸ ਲਈ 10 ਕਰੋੜ ਰੁਪਏ ਦੀ ਸ਼ੁਰੂਆਤੀ ਤਜਵੀਜ਼ ਰੱਖੀ ਗਈ ਹੈ। ਇਸ ਵਿੱਚ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਸਕੂਲਾਂ ਦੀ ਗੁਣਵੱਤਾ ਨੂੰ ਵਧਾਉਣਾ ਹੈ। ਇਸ ਦੇ ਨਾਲ ਹੀ ਸਕੂਲ ਆਫ਼ ਅਪਲਾਈਡ ਲਰਨਿੰਗ ਨੂੰ ਸਿਖਲਾਈ ਲਈ ਦਸ ਕਰੋੜ ਰੁਪਏ ਰੱਖੇ ਗਏ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments