ਪੰਜਾਬ ਸਰਕਾਰ ਅੱਜ ਵਿੱਤੀ ਸਾਲ 2025-26 ਦਾ ਬਜਟ ਪੇਸ਼ ਕਰ ਰਹੀ ਹੈ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਪੰਜਾਬ ਸਰਕਾਰ ਦਾ ਚੌਥਾ ਬਜਟ ਪੇਸ਼ ਕਰ ਰਹੇ ਹਨ। ਮੌਜੂਦਾ ਬਜਟ 2 ਲੱਖ 36 ਹਜ਼ਾਰ 80 ਕਰੋੜ ਦਾ ਹੈ। ਬਜਟ ਭਾਸ਼ਣ ਪੜ੍ਹਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਦੀ ਵਿਕਾਸ ਦਰ ਵਿੱਚ ਮੌਜੂਦਾ ਸਾਲ 9 ਫੀਸਦੀ ਦੀ ਦਰ ਤੇ ਵਾਧਾ ਹੋਇਆ ਹੈ। ਹੁਣ ਤੱਕ 3 ਕਰੋੜ ਲੋਕਾਂ ਨੇ ਆਮ ਆਦਮੀ ਕਲੀਨਿਕ ਦਾ ਫਾਇਦਾ ਲੈ ਚੁੱਕੇ ਹਨ। GSDP ਦੇ ਇਸ ਸਾਲ 10 ਫੀਸਦੀ ਤੱਕ ਵੱਧਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।
3 ਹਜ਼ਾਰ ਇਨਡੋਰ ਸਟੇਡੀਅਮ ਬਣਾਏ ਜਾਣਗੇ
ਹਰਪਾਲ ਚੀਮਾ ਨੇ ਕਿਹਾ- ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿੱਚ ਪਹਿਲੀ ਵਾਰ ਮੈਗਾ ਸਪੋਰਟਸ ‘ਖੇਡਾਂ ਪੰਜਾਬ ਬਦਲਤਾ ਪੰਜਾਬ’ ਸ਼ੁਰੂ ਕਰਨ ਜਾ ਰਹੀ ਹੈ। ਇਸ ਨਾਲ ਪੰਜਾਬ ਖੇਡਾਂ ਦੇ ਖੇਤਰ ਵਿੱਚ ਸੁਧਾਰ ਕਰੇਗਾ। ਇਸ ਤਹਿਤ ਹਰ ਪਿੰਡ ਵਿੱਚ ਖੇਡ ਦੇ ਮੈਦਾਨ ਅਤੇ ਜਿੰਮ ਬਣਾਏ ਜਾਣਗੇ। ਇਨ੍ਹਾਂ ਵਿੱਚ ਰਨਿੰਗ ਟਰੈਕ, ਸੋਲਰ ਲਾਈਟਾਂ ਅਤੇ ਹੋਰ ਸਹੂਲਤਾਂ ਹੋਣਗੀਆਂ। ਅਸੀਂ ਇਸ ਵਿੱਚ ਸਾਰੀਆਂ ਪ੍ਰਸਿੱਧ ਖੇਡਾਂ ਸ਼ੁਰੂ ਕਰਾਂਗੇ। ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਏ ਜਾਣਗੇ। ਖੇਡ ਦੇ ਸੈਂਰ ਐਕਸੀਲੈਂਸ ਨੂੰ ਸੁਧਾਰੇਗੀ । ਇਸ ਲਈ ਸਰਕਾਰ 979 ਕਰੋੜ ਰੁਪਏ ਦਾ ਬਜਟ ਦੇਵੇਗੀ। ਇਹ ਪੰਜਾਬ ਦੇ ਇਤਿਹਾਸ ਵਿੱਚ ਜਾਰੀ ਕੀਤੀ ਜਾ ਰਹੀ ਸਭ ਤੋਂ ਵੱਡੀ ਰਕਮ ਹੈ। ਹੁਣ ਤੱਕ ਕਿਸੇ ਵੀ ਸਰਕਾਰ ਵੱਲੋਂ ਜਾਰੀ ਇਹ ਸਭ ਤੋਂ ਵੱਧ ਰਕਮ ਹੋਵੇਗੀ।
ਵਿੱਤ ਮੰਤਰੀ ਨੇ ਦੱਸਿਆ ਕਿ ਇਸ ਸਾਲ ਸਰਕਾਰ ਨੇ ਵੱਡਾ ਕਦਮ ਚੁਕਦਿਆਂ ਕਈ ਭ੍ਰਿਸ਼ਟਾਚਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਸ਼ਾ ਤਸਕਰਾਂ ਅਤੇ ਸਿਆਸਤਦਾਨਾਂ ਵਿਚਾਲੇ ਦਾ ਗਠਜੋੜ ਤੋੜਣ ਚ ਕਾਮਯਾਬੀ ਹਾਸਿਲ ਕੀਤੀ ਹੈ। 1 ਮਾਰਚ 2025 ਨੂੰ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।
ਨਸ਼ਾ ਛੁਡਾਊ ਮੁਹਿੰਮ ‘ਤੇ 150 ਕਰੋੜ ਖਰਚ ਕਰੇਗੀ ਸਰਕਾਰ
ਹਰਪਾਲ ਚੀਮਾ ਨੇ ਕਿਹਾ – ਸਾਡੀ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੈ। ਸਾਡੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ, ਨਸ਼ਾ ਤਸਕਰਾਂ ਦੀ ਕਮਰ ਤੋੜੀ ਜਾ ਰਹੀ ਹੈ। ਪਿਛਲੇ ਇੱਕ ਮਹੀਨੇ ਤੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਅਗਲੇ ਸਾਲ ਪੰਜਾਬ ਵਿੱਚ ਪਹਿਲੀ ਡਰੱਗ ਜਨਗਣਨਾ ਹੋਵੇਗੀ। ਸਰਕਾਰ 2025-26 ਵਿੱਚ ਨਸ਼ਾ ਛੁਡਾਊ ਮੁਹਿੰਮ ‘ਤੇ 150 ਕਰੋੜ ਰੁਪਏ ਖਰਚ ਕਰੇਗੀ।