Wednesday, June 10, 2026
Google search engine
HomeDeshPunjab Budget Session: Sukhpal Khaira ਖਿਲਾਫ ਵਿਸ਼ੇਸ਼ ਅਧਿਕਾਰ ਉਲੰਘਣਾ ਮਤਾ ਪੇਸ਼, ‘ਆਪ’...

Punjab Budget Session: Sukhpal Khaira ਖਿਲਾਫ ਵਿਸ਼ੇਸ਼ ਅਧਿਕਾਰ ਉਲੰਘਣਾ ਮਤਾ ਪੇਸ਼, ‘ਆਪ’ ਵਿਧਾਇਕਾਂ ਨੂੰ ਕਿਹਾ ਸੀ ਮਜ਼ਦੂਰ

ਵੀਰਵਾਰ ਨੂੰ ਪੰਜਾਬ ਵਿਧਾਨਸਭਾ ਦੀ ਕਾਰਵਾਈ ਸ਼ੁਰੂ ਹੋਈ ਤਾਂ ਪਹਿਲਾਂ ਵਾਂਗ ਹੀ ਖਹਿਰਾ ਦੇ ਮੁੱਦੇ ਤੇ ਹੰਗਾਮਾ ਜਾਰੀ ਰਿਹਾ।

ਅੱਜ (12 ਮਾਰਚ) ਨੂੰ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਛੇਵਾਂ ਦਿਨ ਹੈ। ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਮੁੱਦਾ ਇੱਕ ਵਾਰ ਫਿਰ ਸਦਨ ਵਿੱਚ ਉੱਠਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖਹਿਰਾ ਖਿਲਾਫ ਮਤਾ ਪੇਸ਼ ਕੀਤਾ, ਜਿਸ ਵਿੱਚ ਕਿਹਾ ਗਿਆ ਕਿ ਉਨ੍ਹਾਂ ਦੁਆਰਾ ਵਰਤੀ ਗਈ ਭਾਸ਼ਾ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਹੈ ਅਤੇ ਇਹ ਮਾਮਲਾ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਭੇਜਿਆ ਜਾਣਾ ਚਾਹੀਦਾ ਹੈ। ਮਤਾ ਪਾਸ ਹੋ ਗਿਆ।
ਹਾਲਾਂਕਿ, ਜਦੋਂ ‘ਆਪ’ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਨੇ ਕਿਹਾ, “ਮੈਨੂੰ ਲੱਗਦਾ ਹੈ ਕਿ ਚੁਣੇ ਹੋਏ ਮੈਂਬਰਾਂ ਵਿਰੁੱਧ ਬੋਲਣਾ ਕੁਝ ਕਾਂਗਰਸੀ ਮੈਂਬਰਾਂ ਦੀ ਆਦਤ ਬਣ ਗਈ ਹੈ। ਇਹ ਆਦਤ ਕਾਂਗਰਸ ਦੇ ਖੂਨ ਵਿੱਚ ਹੈ,”। ਜਿਵੇਂ ਉਨ੍ਹਾਂ ਨੇ ਇਹ ਗੱਲ ਕਹੀ ਤਾਂ ਉੱਥੇ ਹੰਗਾਮਾ ਖੜ੍ਹਾ ਹੋ ਗਿਆ। ਕਾਂਗਰਸ ਪਾਰਟੀ ਨੇ ਇਤਰਾਜ਼ ਜਤਾਇਆ, ਜਿਸ ਨਾਲ ਬਹਿਸ ਵਧ ਗਈ। ਪਰ ਇਸ ਵਿਚਾਲੇ ਪ੍ਰਸਤਾਵ ਪਾਸ ਹੋ ਗਿਆ।

ਖਹਿਰਾ ਵਿਰੁੱਧ ਵਿਸ਼ੇਸ਼ ਅਧਿਕਾਰ ਉਲੰਘਣਾ ਪ੍ਰਸਤਾਵ ਪੇਸ਼

ਵਿੱਤ ਮੰਤਰੀ ਹਰਪਾਲ ਚੀਮਾ ਨੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਵਿਰੁੱਧ ਵਿਸ਼ੇਸ਼ ਅਧਿਕਾਰ ਪ੍ਰਸਤਾਵ ਲਿਆਂਦਾ। ਚੀਮਾ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਔਰਤਾਂ ਦਾ ਅਪਮਾਨ ਕਰਨ ਤੋਂ ਬਾਅਦ, ਖਹਿਰਾ ਨੇ ਚੁਣੇ ਹੋਏ ਪ੍ਰਤੀਨਿਧੀਆਂ ਦਾ ਵੀ ਅਪਮਾਨ ਕੀਤਾ ਹੈ। ਕਾਂਗਰਸੀ ਵਿਧਾਇਕ ਸੁਖਵਿੰਦਰ ਸੁੱਖੀ ਦੇ ਬਿਆਨ ਦੀ ਕਾਂਗਰਸ ਨੇ ਆਲੋਚਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਕਾਂਗਰਸ ਦੀ ਆਦਤ ਬਣ ਗਈ ਹੈ। ਸੁੱਖੀ ਨੇ ਕਿਹਾ ਕਿ ਉਨ੍ਹਾਂ ਨੇ ਬਾਬਾ ਸਾਹਿਬ ਦਾ ਵੀ ਅਪਮਾਨ ਕੀਤਾ ਹੈ। ਕਾਂਗਰਸ ਦੇ ਵਿਰੋਧ ਤੋਂ ਬਾਅਦ, ਸਪੀਕਰ ਨੇ ਕਿਹਾ ਕਿ ਉਹ ਇਨ੍ਹਾਂ ਤੋਂ ਸਪੱਸ਼ਟੀਕਰਨ ਲੈ ਸਕਦੇ ਹਾਂ।
ਸੁੱਖੀ ਦੇ ਬਿਆਨ ‘ਤੇ ਵਿਵਾਦ ਖੜ੍ਹਾ ਹੋ ਗਿਆ, ਜਿਸਦਾ ਕਾਂਗਰਸ ਨੇ ਸਖ਼ਤ ਵਿਰੋਧ ਕੀਤਾ। ਸਪੀਕਰ ਨੇ ਐਲਾਨ ਕੀਤਾ ਕਿ ਕਾਂਗਰਸ ਦੇ ਸ਼ਬਦ ਕਾਰਵਾਈ ਤੋਂ ਹਟਾ ਦਿੱਤੇ ਜਾਣਗੇ। ਤੁਹਾਨੂੰ ਵੀ ਆਪਣੇ ਵਿਚਾਰ ਪੇਸ਼ ਕਰਨ ਲਈ ਵੀ ਸਮਾਂ ਦਿੱਤਾ ਜਾਵੇਗਾ।

ਜ਼ੀਰਕਪੁਰ ਵਿੱਚ ਬਣੇਗੀ ਸਬ-ਤਹਿਸੀਲ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਧਾਨ ਸਭਾ ਨੂੰ ਦੱਸਿਆ ਕਿ ਜ਼ੀਰਕਪੁਰ ਵਿੱਚ ਜਲਦੀ ਹੀ ਇੱਕ ਸਬ-ਤਹਿਸੀਲ ਬਣਾਈ ਜਾਵੇਗੀ। ਸਥਾਨਕ ਸਰਕਾਰ ਨੂੰ ਮੁਫ਼ਤ ਜ਼ਮੀਨ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਲਈ ਜ਼ਮੀਨ ਦੀ ਮੰਗ ਕਰਨ ਲਈ ਸਥਾਨਕ ਸਰਕਾਰ ਮੰਤਰੀ ਨਾਲ ਜਲਦੀ ਹੀ ਇੱਕ ਮੀਟਿੰਗ ਕੀਤੀ ਜਾਵੇਗੀ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਇਹ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਜ਼ੀਰਕਪੁਰ ਪੰਜਾਬ ਨੂੰ ਸਭ ਤੋਂ ਵੱਧ ਮਾਲੀਆ ਦਿੰਦਾ ਹੈ, ਫਿਰ ਵੀ ਇੱਥੇ ਤਹਿਸੀਲ ਨਹੀਂ ਬਣੀ ਹੈ।

ਸਾਰੇ ਐਂਟਰੀ ਪੁਆਇੰਟਸ ‘ਤੇ ਲੱਗਣਗੇ ਵਿਰਾਸਤੀ ਗੇਟ

ਰਾਜ ਸਰਕਾਰ ਪੰਜਾਬ ਦੇ ਸਾਰੇ ਐਂਟਰੀ ਪੁਆਇੰਟ ‘ਤੇ ਵਿਰਾਸਤੀ ਗੇਟ ਬਣਾਏਗੀ। ਇਸ ਬਾਰੇ ਜਾਣਕਾਰੀ ਵਿਧਾਨ ਸਭਾ ਵਿੱਚ ਦਿੱਤੀ ਗਈ। ਡੇਰਾਬੱਸੀ ਅਤੇ ਅੰਬਾਲਾ ਤੋਂ ਸ਼ੰਭੂ ਗੇਟ ‘ਤੇ ਵਿਰਾਸਤੀ ਗੇਟ ਬਣਾਉਣ ਦਾ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ। ਇਸ ਮਕਸਦ ਲਈ ਟੈਂਡਰ ਤਿਆਰ ਕੀਤੇ ਗਏ ਹਨ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments