Saturday, June 13, 2026
Google search engine
HomeDeshPunjab Congress 'ਚ ਫਿਰ ਮਚਿਆ ਘਮਸਾਨ: ਚਰਨਜੀਤ ਚੰਨੀ ਨੇ ਕੰਪੇਨ ਕਮੇਟੀ ਦੀ...

Punjab Congress ‘ਚ ਫਿਰ ਮਚਿਆ ਘਮਸਾਨ: ਚਰਨਜੀਤ ਚੰਨੀ ਨੇ ਕੰਪੇਨ ਕਮੇਟੀ ਦੀ ਚੇਅਰਮੈਨੀ ਠੁਕਰਾਈ, ਵਧਿਆ ਅੰਦਰੂਨੀ ਕਾਟੋ-ਕਲੇਸ਼

ਪੰਜਾਬ ਕਾਂਗਰਸ ਦੇ ਜਥੇਬੰਦਕ ਢਾਂਚੇ ’ਚ ਬਦਲਾਅ ਕਰਨ ਤੋਂ ਪਹਿਲਾਂ ਕਾਂਗਰਸ ਹਾਈਕਮਾਨ ਨੇ ਜ਼ਮੀਨੀ ਹਕੀਕਤ ਦਾ ਪਤਾ ਲਗਾਉਣ ਤੇ ਸੂਬੇ ਦੇ ਸਿਆਸੀ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਤਿੰਨ ਸੀਨੀਅਰ ਆਗੂਆਂ ਨੂੰ ਆਬਜ਼ਰਵਰ ਨਿਯੁਕਤ ਕੀਤਾ ਹੈ।

ਪੰਜਾਬ ਕਾਂਗਰਸ ਦੇ ਜਥੇਬੰਦਕ ਢਾਂਚੇ ’ਚ ਬਦਲਾਅ ਕਰਨ ਤੋਂ ਪਹਿਲਾਂ ਕਾਂਗਰਸ ਹਾਈਕਮਾਨ ਨੇ ਜ਼ਮੀਨੀ ਹਕੀਕਤ ਦਾ ਪਤਾ ਲਗਾਉਣ ਤੇ ਸੂਬੇ ਦੇ ਸਿਆਸੀ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਤਿੰਨ ਸੀਨੀਅਰ ਆਗੂਆਂ ਨੂੰ ਆਬਜ਼ਰਵਰ ਨਿਯੁਕਤ ਕੀਤਾ ਹੈ। ਪੰਜਾਬ ਕਾਂਗਰਸ ਦੇ ਆਗੂਆਂ ਨੂੰ ਆਬਜ਼ਰਵਰ ਲਗਾਏ ਜਾਣ ਨਾਲ ਜਿਥੇ ਪਾਰਟੀ ਦੇ ਜਥੇਬੰਦਕ ਢਾਂਚੇ ’ਚ ਬਦਲਾਅ ਹੋਣ ਦੀ ਉਮੀਦ ਬੱਝ ਗਈ ਹੈ, ਉਥੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ਼ ਭੁਪੇਸ਼ ਬਘੇਲ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਉਠਣੇ ਸ਼ੁਰੂ ਹੋ ਗਏ ਹਨ।
ਜ਼ਿਕਰਯੋਗ ਹੈ ਕਿ ਪਾਰਟੀ ਪ੍ਰਧਾਨ ਮਲਿਕਾ ਅਰੁਜਨ ਖੜਗੇ ਨੇ ਸੂਬਾ ਕਾਂਗਰਸ ਦੇ ਹਾਲਾਤ ਜਾਨਣ ਲਈ ਸੀਨੀਅਰ ਆਗੂ ਅਜੈ ਮਾਕਨ, ਮੀਨਾਕਸ਼ੀ ਨਟਰਾਜਨ ਤੇ ਭਜਨ ਲਾਲ ਜਾਟਵ ਨੂੰ ਆਬਜ਼ਰਵਰ ਨਿਯੁਕਤ ਕੀਤਾ ਹੈ। ਪਾਰਟੀ ਨੇ ਇਨ੍ਹਾਂ ਆਗੂਆਂ ਨੂੰ ਤੁਰੰਤ ਰਿਪੋਰਟ ਦੇਣ ਲਈ ਕਿਹਾ ਹੈ। ਦੱਸਿਆ ਜਾਂਦਾ ਹੈ ਕਿ ਆਬਜ਼ਰਵਰ ਸੂਬਾ ਕਾਂਗਰਸ ਦੇ ਆਗੂਆਂ, ਜ਼ਿਲ੍ਹਾ ਪ੍ਰਧਾਨਾਂ, ਵਿਧਾਇਕਾਂ ਤੇ ਹਲਕਾ ਇੰਚਾਰਜ਼ਾਂ ਤੇ ਹੋਰ ਆਗੂਆਂ ਨਾਲ ਗੱਲਬਾਤ ਕਰ ਕੇ ਜ਼ਮੀਨੀ ਹਕੀਕਤ ਦਾ ਪਤਾ ਲਗਾ ਕੇ ਰਿਪੋਰਟ ਪਾਰਟੀ ਪ੍ਰਧਾਨ ਨੂੰ ਸੌਂਪਣਗੇ। ਮਿਲੀ ਜਾਣਕਾਰੀ ਅਨੁਸਾਰ ਸ਼ਨਿਚਰਵਾਰ ਨੂੰ ਹੁਸ਼ਿਆਰਪੁਰ, ਕਪੂਰਥਲਾ ਤੇ ਪਠਾਨਕੋਟ ਜ਼ਿਲ੍ਹੇ ਦੇ ਆਗੂਆਂ ਨਾਲ ਸੂਰਜ ਸਿੰਘ ਠਾਕੁਰ ਸਹਿ ਇੰਚਾਰਜ ਨੇ ਮੀਟਿੰਗ ਤੈਅ ਵੀ ਕਰ ਲਈ ਹੈ।
ਕਾਂਗਰਸ ਦੇ ਕਈ ਆਗੂਆਂ ਨੇ ਨਾਮ ਗੁਪਤ ਰੱਖਣ ਦੀ ਸ਼ਰਤ ’ਤੇ ਦੱਸਿਆ ਕਿ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ਼ ਭੁਪੇਸ਼ ਬਘੇਲ ਹਾਈਕਮਾਨ ਨੂੰ ਸਹੀ ਜਾਣਕਾਰੀ ਦੇਣ ਦੀ ਬਜਾਏ ਇਕ ਧੜੇ ਦੀ ਪੈਰਵਾਈ ਕਰ ਰਹੇ ਸਨ। ਜਿਸ ਕਰ ਕੇ ਕਾਂਗਰਸੀਆਂ ਨੇ ਹਾਈਕਮਾਨ ਨੂੰ ਆਬਜ਼ਰਵਰ ਲਗਾਉਣ ਦੀ ਬੇਨਤੀ ਕੀਤੀ ਸੀ। ਇਕ ਆਗੂ ਨੇ ਦੱਸਿਆ ਕਿ ਪੰਜਾਬ ਦੇ ਬਹੁ ਗਿਣਤੀ ਆਗੂ ਅਗਾਮੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਦੇ ਜਥੇਬੰਦਕ ਢਾਂਚੇ ’ਚ ਬਦਲਾਅ ਦੀ ਮੰਗ ਕਰ ਰਹੇ ਹਨ। ਜਦਕਿ ਭੁਪੇਸ਼ ਬਘੇਲ ਵੱਲੋਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਪੱਖ ਪੂਰਿਆ ਜਾ ਰਿਹਾ। ਪਿਛਲੇ ਦਿਨੀਂ ਦਿੱਲੀ ਵਿਖੇ ਹੋਈ ਮੀਟਿੰਗ ਸਮੇਂ ਮੀਡੀਆ ਨਾਲ ਗੱਲਬਾਤ ਕਰਦਿਆਂ ਭੁਪੇਸ਼ ਬਘੇਲ ਨੇ ਸੂਬਾ ਪ੍ਰਧਾਨ ਨਾ ਬਦਲਣ ਦੀ ਗੱਲ ਕਹੀ ਸੀ। ਬੀਤੇ ਕੱਲ੍ਹ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਧਾਨ ਸਭਾ ਚੋਣਾਂ ਪਾਰਟੀ ਪ੍ਰਧਾਨ ਮਲਿਕਾਅਰੁਜਨ ਖੜਗੇ ਤੇ ਰਾਹੁਲ ਗਾਂਧੀ ਦੀ ਅਗਵਾਈ ’ਚ ਲੜਨ ਦਾ ਬਿਆਨ ਦਿੱਤਾ ਸੀ।
ਸੂਤਰ ਦੱਸਦੇ ਹਨ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਦੇ ਇਛੁੱਕ ਹਨ। ਹਾਈਕਮਾਨ ਨੇ ਚੰਨੀ ਨੂੰ ਕੰਪੇਨ ਕਮੇਟੀ ਦਾ ਚੇਅਰਮੈਨ ਲਗਾਉਣ ਦੀ ਪੇਸ਼ਕਸ਼ ਕੀਤੀ ਤਾਂ ਉਨ੍ਹਾਂ ਇਹ ਪੇਸ਼ਕਸ਼ ਠੁਕਰਾ ਦਿੱਤੀ। ਦੂਜੇ ਪਾਸੇ ਹਿੰਦੂ ਚਿਹਰੇ ਵਜੋਂ ਵਿਜੈ ਇੰਦਰ ਸਿੰਗਲਾਂ ਦਾ ਨਾਮ ਵੀ ਚੱਲ ਰਿਹਾ ਹੈ। ਚਰਚਾ ਹੈ ਕਿ ਇਕ ਧੜਾ ਵੜਿੰਗ ਨੂੰ ਹੀ ਪ੍ਰਧਾਨ ਬਣਾਈ ਰੱਖਣ ਲਈ ਦਬਾਅ ਬਣਾ ਰਿਹਾ ਹੈ ਤੇ ਵਿਜੈ ਇੰਦਰ ਸਿੰਗਲਾ ਨੂੰ ਵਰਕਿੰਗ ਕਮੇਟੀ ਪ੍ਰਧਾਨ ਬਣਾਉਣ ਦੀ ਦਲੀਲ ਦਿੱਤੀ ਗਈ। ਇਸ ਤਰ੍ਹਾਂ ਚੰਨੀ ਦਾ ਨਾਮ ਕੰਪੇਨ ਕਮੇਟੀ ਦੇ ਚੇਅਰਮੈਨ ਵਜੋਂ ਉਭਰਕੇ ਸਾਹਮਣੇ ਆਏ, ਪਰ ਕਈ ਆਗੂ ਦਲੀਲ ਦੇ ਰਹੇ ਹਨ ਕਿ ਜੇਕਰ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਨੇ ਵਾਪਸੀ ਕਰਨੀ ਹੈ ਤਾਂ ਸਮੁੱਚੇ ਜਥੇਬੰਦਕ ਢਾਂਚੇ ’ਚ ਬਦਲਾਅ ਜ਼ਰੂਰੀ ਹੈ। ਇਕ ਆਗੂ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਾਈਕਮਾਨ ਸਾਰੇ ਸੂਬਿਆਂ ’ਚ ਆਬਜ਼ਰਵਰ ਲਗਾਉਂਦੀ ਹੈ ਇਹ ਰੂਟੀਨ ਦੀ ਪ੍ਰੀਕਿਰਿਆ ਹੈ। ਉਨ੍ਹਾਂ ਦੱਸਿਆ ਕਿ ਆਬਜ਼ਰਵਰ ਉਮੀਦਵਾਰਾਂ ਬਾਰੇ ਵੀ ਰਾਏ ਲੈਣਗੇ। ਬੇਸ਼ੱਕ ਕਾਂਗਰਸ ਦੇ ਸੀਨੀਅਰ ਆਗੂ ਪਾਰਟੀ ਅੰਦਰ ਧੜੇਬੰਦੀ ਨਾ ਹੋਣ ਦੇ ਦਾਅਵੇ ਕਰਦੇ ਆ ਰਹੇ ਹਨ ਪਰ ਹਕੀਕਤ ਇਸਦੇ ਉਲਟ ਹੈ ਤੇ ਪਾਰਟੀ ’ਚ ਅੰਦਰੂਨੀ ਖਾਨਾਜੰਗੀ ਖ਼ਤਮ ਹੋਣ ਦੀ ਬਜਾਏ ਵੱਧਦੀ ਜਾ ਰਹੀ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments