ਪੰਜਾਬ ਸਰਕਾਰ ਨੇੇ ਭ੍ਰਿਸ਼ਟਾਚਾਰ ਖਿਲਾਫ ਕਾਰਵਾਈ ਕਰਦਿਆਂ ਮੁਕਤਸਰ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੂੰ ਸਸਪੈਂਡ ਕਰ ਦਿੱਤਾ ਹੈ ।
ਹੁਣ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਸਰਕਾਰ ਨੇੇ ਭ੍ਰਿਸ਼ਟਾਚਾਰ ਖਿਲਾਫ ਕਾਰਵਾਈ ਕਰਦਿਆਂ ਮੁਕਤਸਰ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੂੰ ਸਸਪੈਂਡ ਕਰ ਦਿੱਤਾ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਕਾਰਵਾਈ ਕੁਰਪਸ਼ਨ ਦੇ ਕੇਸ ਵਿਚ ਕੀਤੀ ਗਈ ਹੈ ।
ਦੱਸ ਦੇਈਏ ਕਿ ਡੀਸੀ ਰਾਜੇਸ਼ ਤ੍ਰਿਪਾਠੀ ਵਿਰੁੱਧ ਕਾਰਵਾਈ ਦੀ ਖ਼ਬਰ ਤੋਂ ਬਾਅਦ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸੰਨਾਟਾ ਛਾ ਗਿਆ। ਡੀਸੀ ਦਫ਼ਤਰ ਵਿੱਚ ਪੂਰੀ ਤਰ੍ਹਾਂ ਸੁੰਨਸਾਨ ਪਸਰ ਗਈ ਹੈ।
ਜ਼ਿਕਰਯੋਗ ਹੈ ਕਿ 2016 ਬੈਚ ਦੇ ਆਈ. ਏ. ਐਸ. ਰਾਜੇਸ਼ ਤ੍ਰਿਪਾਠੀ ਨੇ ਬਤੌਰ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵਜੋਂ ਆਪਣਾ ਅਹੁਦਾ 16 ਅਗਸਤ 2024 ਨੂੰ ਸੰਭਾਲਿਆ ਸੀ। ਇਸ ਤੋਂ ਪਹਿਲਾ ਤ੍ਰਿਪਾਠੀ ਵਧੀਕ ਸਕੱਤਰ, ਮਾਲ ਅਤੇ ਮੁੜ ਵਸੇਬਾ ਅਤੇ ਵਾਧੂ ਚਾਰਜ ਡਾਇਰੈਕਟਰ, ਲੈਂਡ ਰਿਕਾਰਡ, ਸੈਟਲਮੈਂਟ, ਏਕੀਕਰਨ ਅਤੇ ਭੂਮੀ ਗ੍ਰਹਿਣ, ਜਲੰਧਰ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਮੁਕਤਸਰ ਸਾਹਿਬ ਅਤੇ ਅਹਿਮ ਅਹੁਦਿਆਂ ‘ਤੇ ਰਹਿ ਕੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।