Monday, June 15, 2026
Google search engine
HomeDeshPunjab Floods: ਹੁਣ ਤੱਕ 51 ਦੀ ਮੌਤ, ਫਸਲਾਂ ਦਾ ਭਾਰੀ ਨੁਕਸਾਨ… ਸਰਕਾਰ...

Punjab Floods: ਹੁਣ ਤੱਕ 51 ਦੀ ਮੌਤ, ਫਸਲਾਂ ਦਾ ਭਾਰੀ ਨੁਕਸਾਨ… ਸਰਕਾਰ ਤਿਆਰ ਕਰੇਗੀ ਰਿਪੋਰਟ

ਪੰਜਾਬ ਦੇ ਸਾਰੇ 23 ਜ਼ਿਲ੍ਹੇ ਹੜ੍ਹ ਨਾਲ ਪ੍ਰਭਾਵਿਤ ਹਨ।

ਪੰਜਾਬ ਚ ਹੜ੍ਹ ਕਾਰਨ ਮੌਤਾਂ ਦਾ ਅੰਕੜਾ ਹੋਰ ਵੱਧ ਗਿਆ ਹੈ, ਹੁਣ ਤੱਕ ਇਸ ਨਾਲ 51 ਮੌਤਾਂ ਹੋ ਚੁੱਕੀਆਂ ਹਨ। ਜਿਵੇਂ-ਜਿਵੇਂ ਸੂਬੇ ਚ ਪਾਣੀ ਘੱਟ ਰਿਹਾ ਹੈ, ਉਂਝ-ਉਂਝ ਜਾਨ-ਮਾਲ ਦੇ ਨੁਕਸਾਨ ਦੇ ਅੰਕੜੇ ਵੱਧਦੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਹੜ੍ਹ ਦੇ ਕਾਰਨਾਂ ਦੀ ਰਿਪੋਰਟ ਜਾਰੀ ਕੀਤੀ ਜਾ ਰਹੀ ਹੈ। ਪਾਣੀ ਘੱਟ ਹੋਣ ਦੇ ਨਾਲ ਸਰਵੇ ਚ ਨੁਕਸਾਨ ਦੇ ਅੰਕੜੇ ਹੋਰ ਵੀ ਵੱਧ ਸਕਦੇ ਹਨ। ਸੂਬਾ ਸਰਕਾਰ ਨੇ ਪੂਰੇ ਨੁਕਸਾਨ ਦੀ ਫਾਈਨਲ ਰਿਪੋਰਟ ਕੇਂਦਰ ਕੋਲ ਦਾਖਲ ਕਰਨੀ ਹੈ।

ਹੜ੍ਹ ਨਾਲ ਨੁਕਸਾਨ ਦੇ ਅੰਕੜੇ

ਪੰਜਾਬ ਦੇ ਸਾਰੇ 23 ਜ਼ਿਲ੍ਹੇ ਹੜ੍ਹ ਨਾਲ ਪ੍ਰਭਾਵਿਤ ਹਨ। ਹੁਣ ਤੱਕ 2,064 ਪਿੰਡ ਪਾਣੀ ਦੀ ਲਪੇਟ ਚ ਆ ਚੁੱਕੇ ਹਨ। ਆਬਾਦੀ ਦੀ ਗੱਲ ਕਰੀਏ ਤਾਂ 3,87,949 ਲੋਕ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਉੱਥੇ ਹੀ 1,84,938 ਹੈਕਟੇਅਰ ਫਸਲ ਨੂੰ ਨੁਕਸਾਨ ਹੋਇਆ ਹੈ।
ਹੁਣ ਤੱਕ 14 ਜ਼ਿਲ੍ਹਿਆਂ ਚ 51 ਮੌਤਾਂ ਹੋ ਚੁੱਕੀਆਂ ਹਨ ਤੇ 3 ਲੋਕ ਅਜੇ ਵੀ ਲਾਪਤਾ ਹਨ। ਇਸ ਦੇ ਨਾਲ ਹੀ 20,015 ਲੋਕਾਂ ਨੂੰ ਰੈਸਕਿਊ ਕਰਕੇ, ਸੁਰੱਖਿਅਤ ਥਾਂਵਾਂ ਤੱਕ ਪਹੁੰਚਾਇਆ ਗਿਆ ਹੈ।

ਕੇਂਦਰ ਤੋਂ 20 ਹਜ਼ਾਰ ਕਰੋੜ ਰੁਪਏ ਦੀ ਮੰਗ

ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੋਂ 20 ਹਜ਼ਾਰ ਕਰੋੜ ਦੇ ਰਾਹਤ ਪੈਕੇਜ ਦੀ ਮੰਗ ਕੀਤੀ ਹੈ। ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿਹਾ ਕਿ ਪ੍ਰਧਾਨ ਮੰਤਰੀ ਦਾ ਸਵਾਗਤ ਹੈ ਤੇ ਸਰਕਾਰ ਉਮੀਦ ਕਰਦੀ ਹੈ ਕਿ ਹੜ੍ਹ ਪ੍ਰਭਾਵਿਤ ਪੰਜਾਬ ਨੂੰ ਪੀਐਮ ਮੋਦੀ ਦਿਲ ਖੋਲ੍ਹ ਕੇ ਰਾਹਤ ਪੈਕੇਜ ਦਾ ਐਲਾਨ ਕਰਨਗੇ।
ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਮੰਗ ਕੀਤੀ ਹੈ ਕਿ ਉਹ ਪੰਜਾਬ ਦਾ ਬਕਾਇਆ 60 ਹਜ਼ਾਰ ਕਰੋੜ ਬਕਾਇਆ ਵੀ ਜਾਰੀ ਕਰਨ ਤਾਂ ਜੋ ਹੜ੍ਹ ਦੀ ਮਾਰ ਝੱਲ ਪੰਜਾਬੀਆਂ ਦੀ ਮਦਦ ਕੀਤੀ ਜਾ ਸਕਦੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਰਾਹਤ ਪੈਕੇਜ ਤੀ ਮੰਗ ਕੀਤੀ ਹੈ।

ਪੀਐਮ ਮੌਦੀ ਦਾ ਦੌਰਾ

ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਹੜ੍ਹ ਦਾ ਜਾਇਜ਼ਾ ਲੈਣ ਲਈ ਪੰਜਾਬ ਪਹੁੰਚ ਰਹੇ ਹਨ, ਇਸ ਦੌਰਾਨ ਉਹ ਹਿਮਾਚਲ ਪ੍ਰਦੇਸ਼ਚ ਹੋਏ ਨੁਕਸਾਨ ਦਾ ਵੀ ਜਾਇਜ਼ਾ ਲੈਣਗੇ। ਬੀਤੀ ਦਿਨੀਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ ਸੀ। ਹਾਲਾਂਕਿ, ਅਜੇ ਤੱਕ ਕੇਂਦਰ ਵੱਲੋਂ ਕੋਈ ਰਾਹਤ ਪੈਕੇਜ ਨਹੀਂ ਦਿੱਤਾ ਗਿਆ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਪੀਐਮ ਦੇ ਦੌਰੇ ਤੋਂ ਬਾਅਦ ਇਸ ਦਾ ਐਲਾਨ ਹੋ ਸਕਦਾ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments