Sunday, April 26, 2026
Google search engine
HomeDeshPunjab: ਸੂਬੇ ‘ਚ ਅੱਜ ਵੀ ਧੁੰਦ ਤੇ ਸੀਤ ਲਹਿਰ ਅਲਰਟ, 7...

Punjab: ਸੂਬੇ ‘ਚ ਅੱਜ ਵੀ ਧੁੰਦ ਤੇ ਸੀਤ ਲਹਿਰ ਅਲਰਟ, 7 ਜ਼ਿਲ੍ਹਿਆਂ ਲਈ ਰਾਹਤ

ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 0.5 ਡਿਗਰੀ ਦਾ ਵਾਧਾ ਦੇਖਿਆ ਗਿਆ।

ਪੰਜਾਬ ਚ ਅੱਜ ਵੀ ਧੁੰਦ ਤੇ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ, ਪਿਛਲੇ ਦਿਨਾਂ ਨਾਲੋਂ ਅੱਜ ਲੋਕਾਂ ਨੂੰ ਥੋੜ੍ਹੀ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਪਹਿਲਾਂ ਜਿੱਥੇ, ਧੁੰਦ ਦਾ ਆਰੇਂਜ ਅਲਰਟ ਵੀ ਜਾਰੀ ਹੋ ਰਿਹਾ, ਹੁਣ ਅੱਜ ਇਹ ਯੈਲੋ ਅਲਰਟ ਤੱਕ ਸੀਮਤ ਹੈ। ਇਸ ਦੇ ਨਾਲ ਹੀ 7 ਜ਼ਿਲ੍ਹਿਆਂ ਚ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਹ ਵੀ ਪੰਜਾਬ ਦੇ ਲੋਕਾਂ ਲਈ ਵੱਡੀ ਰਾਹਤ ਹੈ। ਹਾਲਾਂਕਿ, ਪੰਜਾਬ ਦੇ ਕਈ ਜ਼ਿਲ੍ਹਿਆਂ ਚ ਅੱਜ ਵੀ ਧੁੰਦ ਦਾ ਯੈਲੋ ਅਲਰਟ, ਕੋਲਡ ਵੇਵ ਤੇ ਕੋਲਡ ਡੇਅ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ, ਪੰਜਾਬ ਦਾ ਮੌਸਮ ਖੁਸ਼ਕ ਰਹੇਗਾ, ਕਿਸੇ ਵੀ ਤਰ੍ਹਾਂ ਦੀ ਬਾਰਿਸ਼ ਦੀ ਸੰਭਾਵਨਾ ਨਹੀਂ ਜਤਾਈ ਗਈ ਹੈ।

ਧੁੰਦ ਦਾ ਯੈਲੋ ਅਲਰਟ

ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਕੋਲਡ ਵੇਵ ਦਾ ਅਲਰਟ

ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਤੇ ਮਾਨਸਾ ਚ ਕੋਲਡ ਵੇਵ (ਸੀਤ ਲਹਿਰ) ਦਾ ਅਲਰਟ ਜਾਰੀ ਕੀਤਾ ਗਿਆ ਹੈ।

ਕੋਲਡ ਡੇਅ ਦਾ ਅਲਰਟ

ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ ਤੇ ਪਟਿਆਲਾ ਚ ਕੋਲਡ ਡੇਅ (ਠੰਡੇ ਦਿਨ) ਦਾ ਅਲਰਟ ਜਾਰੀ ਕੀਤਾ ਗਿਆ ਹੈ।

ਇਨ੍ਹਾਂ ਜ਼ਿਲ੍ਹਿਆਂ ਚ ਕੋਈ ਅਲਰਟ ਨਹੀਂ

ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਐਸਏਐਸ ਨਗਰ (ਮੁਹਾਲੀ), ਫਿਰੋਜ਼ਪੁਰ ਤੇ ਮੋਗਾ ਦੇ ਲਈ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਲੋਕਾਂ ਨੂੰ ਠੰਡ ਤੋਂ ਬਚਾਅ ਰੱਖਣਾ ਚਾਹੀਦਾ ਹੈ।

ਕਿੰਨਾ ਰਿਹਾ ਤਾਪਮਾਨ?

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ਚ 0.5 ਡਿਗਰੀ ਦਾ ਵਾਧਾ ਦੇਖਿਆ ਗਿਆ। ਇਹ ਆਮ ਨਾਲੋਂ 1.9 ਡਿਗਰੀ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਬਠਿੰਡਾ ਚ ਦਰਜ ਕੀਤਾ ਗਿਆ, ਜੋ ਕਿ 5 ਡਿਗਰੀ ਰਿਹਾ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 6.2 ਡਿਗਰੀ, ਲੁਧਿਆਣਾ ਦਾ 6.8 ਡਿਗਰੀ, ਪਟਿਆਲਾ ਦਾ 7.2 ਡਿਗਰੀ, ਪਠਾਨਕੋਟ ਦਾ 8.2 ਡਿਗਰੀ, ਫਰੀਦਕੋਟ ਦਾ 6.8 ਡਿਗਰੀ, ਗੁਰਦਾਸਪੁਰ ਦਾ 6.0 ਡਿਗਰੀ ਤੇ ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 7.8 ਡਿਗਰੀ ਦਰਜ ਕੀਤਾ ਗਿਆ। ਹੁਸ਼ਿਆਰਪੁਰ ਦਾ ਘੱਟੋ-ਘੱਟ ਤਾਪਮਾਨ 7.9 ਡਿਗਰੀ, ਮਾਨਸਾ ਦਾ 7.8 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 7.4 ਡਿਗਰੀ, ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 9.6 ਡਿਗਰੀ ਦਰਜ ਕੀਤਾ ਗਿਆ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments