ਅਰੋੜਾ ਨੇ ਕਿਹਾ ਕਿ ਸੀ-ਪਾਈਟ ਕੈਂਪਾਂ ਵਿੱਚ ਪ੍ਰਸਨੈਲਿਟੀ ਡਿਵੈੱਲਪਮੈਂਟ ਅਤੇ ਸਾਫ਼ਟ ਸਕਿੱਲ ਦੀ ਕੋਚਿੰਗ ਵੀ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਨੌਜਵਾਨਾਂ ਦੀ ਰੋਜ਼ਗਾਰ ਸਮਰੱਥਾ ਨੂੰ ਹੋਰ ਨਿਖਾਰਿਆ ਜਾ ਸਕੇ।
ਜ਼ਿਕਰਯੋਗ ਹੈ ਕਿ ਇਹ ਕਦਮ ਨੌਜਵਾਨਾਂ ਵਿੱਚ ਇਮਾਨਦਾਰੀ, ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਇਕਾਗਰਤਾ ਨੂੰ ਹੋਰ ਵਿਕਸਤ ਕਰਨ ਵਿੱਚ ਮਦਦ ਕਰੇਗਾ। ਇਸ ਤੋਂ ਇਲਾਵਾ ਇਹ ਕੋਚਿੰਗ ਨੌਜਨਾਵਾਂ ਨੂੰ ਬਿਹਤਰ ਨਾਗਰਿਕ ਬਣਨ ਲਈ ਵੀ ਪ੍ਰੇਰਿਤ ਕਰੇਗੀ।
ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੀ-ਪਾਈਟ ਕੈਂਪ ਨੌਜਵਾਨਾਂ ਵਿੱਚ ਅਨੁਸ਼ਾਸਨ, ਸਮਾਜਿਕ ਸਰੋਕਾਰ ਅਤੇ ਰਾਸ਼ਟਰ ਨਿਰਮਾਣ ਸਮੇਤ ਹੋਰ ਕਦਰਾਂ-ਕੀਮਤਾਂ ਪੈਦਾ ਕਰਨ ਲਈ ਅਣਥੱਕ ਮਿਹਨਤ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਹਥਿਆਰਬੰਦ ਬਲਾਂ, ਪੁਲਿਸ, ਪੈਰਾ ਮਿਲਟਰੀ ਫੋਰਸਿਜ਼ ਅਤੇ ਹੋਰ ਉਦਯੋਗਿਕ ਖੇਤਰਾਂ ਵਿੱਚ ਰੋਜ਼ਗਾਰ ਪ੍ਰਾਪਤ ਕਰਨ ਲਈ ਵੀ ਸਿਖਲਾਈ ਦੇ ਰਹੇ ਹਨ।
ਸੀ-ਪਾਈਟ ਦੇ ਡਾਇਰੈਕਟਰ ਜਨਰਲ ਮੇਜਰ ਜਨਰਲ (ਸੇਵਾਮੁਕਤ) ਰਾਮਬੀਰ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਫ਼ੈਸਲਿਆਂ ਨਾਲ ਪੰਜਾਬ ਦੇ ਨੌਜਵਾਨਾਂ ਦੀ ਸਿਖਲਾਈ ਨੂੰ ਹੋਰ ਸੁਚਾਰੂ ਨਾਲ ਚਲਾਉਣ ਅਤੇ ਸਮੇਂ ਦੇ ਹਾਣ ਦਾ ਬਣਾਉਣ ਵਿੱਚ ਮਦਦ ਮਿਲੇਗੀ।