Tuesday, September 8, 2026
Google search engine
HomeDeshਐਕਸ਼ਨ ‘ਚ Punjab ਸਰਕਾਰ, CM Mann ਬੋਲੇ- ਭ੍ਰਿਸ਼ਟਾਚਾਰ ਖਿਲਾਫ AAP ਦੀ ਜ਼ੀਰੋ...

ਐਕਸ਼ਨ ‘ਚ Punjab ਸਰਕਾਰ, CM Mann ਬੋਲੇ- ਭ੍ਰਿਸ਼ਟਾਚਾਰ ਖਿਲਾਫ AAP ਦੀ ਜ਼ੀਰੋ ਟਾਲਰੈਂਸ ਨੀਤੀ

ਭ੍ਰਿਸ਼ਟਾਚਾਰ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲਾਈਵ ਹੋਏ।

ਭ੍ਰਿਸ਼ਟਾਚਾਰ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲਾਈਵ ਹੋਏ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਨੂੰ ਲੈ ਕੇ ਨੀਤੀ ਸਾਫ ਹੈ। ਉਨ੍ਹਾਂ ਨੇ ਕਿਹਾ ਚਾਹੇ ਕੋਈ ਆਪਣਾ ਹੋਵਾ ਜਾਂ ਚਾਹੇ ਕੋਈ ਬੇਗਾਨਾ..ਕੋਈ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲੀਆਂ ਖਿਲਾਫ ਸਖ਼ਤ ਕਨੂੰਨੀ ਕਾਰਵਾਈ ਜ਼ਰੂਰ ਹੋਵੇਗੀ।

ਭ੍ਰਿਸ਼ਟਾਚਾਰ ਖਿਲਾਫ AAP ਦੀ ਜ਼ੀਰੋ Tolerance ਨੀਤੀ

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਇੱਕ ਵਾਰ ਆਮ ਜਨਤਾ ਨੂੰ ਵੀ ਪਤਾ ਚੱਲ ਗਿਆ ਹੈ ਕਿ ਆਮ ਆਦਮੀ ਇਹ ਨਹੀਂ ਦੇਖਦੀ ਕਿ ਭ੍ਰਿਸ਼ਟਾਚਾਰ ਕੌਣ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪਾਵੇਂ ਸਾਡਾ ਕੋਈ ਆਪਣਾ ਹੋਵੇ। ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ। ਸੀਐਮ ਮਾਨ ਨੇ ਕਿਹਾ ਕਿ ਇਹ ਲੜਾਈ ਕਿਸੇ ਵਿਅਕਤੀ ਵਿਰੁੱਧ ਨਹੀਂ ਹੈ ਇਹ ਭ੍ਰਿਸ਼ਟ ਸਿਸਟਮ ਵਿਰੁੱਧ ਸਖ਼ਤ ਲੜਾਈ ਹੈ। ਕਿਉਂਕਿ ਭ੍ਰਿਸ਼ਟਾਚਾਰ ਦੀ ਧੀਮਕ ਨੇ ਸਿਸਟਮ ਨੂੰ ਕਾਫੀ ਖੋਖਲਾ ਕੀਤਾ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਸ ਖਿਲਾਫ਼ ਜ਼ੀਰੋ ਟਾਲਰੈਂਸ ਨੀਤੀ ਹੈ। ਹੁਣ ਸਮਾਂ ਆ ਗਿਆ ਹੈ ਕਿ ਅਸੀਂ ਸਿਸਟਮ ਨੂੰ ਬਿਲਕੁਲ ਸਾਫ ਕਰ ਦੇਣਾ ਹੈ। ਉਨ੍ਹਾਂ ਨੇ ਕਿਹਾ ਕਿ ਛੋਟੇ- ਛੋਟੇ ਵਪਾਰੀਆਂ ਦੇ ਕਾਗਜ਼ਾਂ ਵਿੱਚ ਕੰਮੀਆਂ ਕੱਢ ਕੇ ਪ੍ਰੇਸ਼ਾਨ ਨਹੀਂ ਕੀਤਾ ਜਾ ਰਿਹਾ। ਇਹ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments