Saturday, October 17, 2026
Google search engine
HomeDeshCanada ‘ਚ ਪੰਜਾਬੀ ਵਿਦਿਆਰਥੀਆਂ ਦੇ ਹੱਕ ‘ਚ ਆਈ ਪੰਜਾਬ ਸਰਕਾਰ, ਮੰਤਰੀ ਰਵਜੋਤ...

Canada ‘ਚ ਪੰਜਾਬੀ ਵਿਦਿਆਰਥੀਆਂ ਦੇ ਹੱਕ ‘ਚ ਆਈ ਪੰਜਾਬ ਸਰਕਾਰ, ਮੰਤਰੀ ਰਵਜੋਤ ਨੇ ਵਿਦੇਸ਼ ਮੰਤਰੀ ਜੈਸ਼ੰਕਰ ਤੋਂ ਮੰਗਿਆ ਸਮਾਂ

ਕੈਨੇਡਾ ਵਿੱਚ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਦੀਆਂ ਅਰਜ਼ੀਆਂ ਰੱਦ ਹੋਣ ਤੋਂ ਬਾਅਦ ਸੰਕਟ ‘ਚ ਘਿਰੇ ਭਾਰਤੀ

ਕੈਨੇਡਾ ਵਿੱਚ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਦੀਆਂ ਅਰਜ਼ੀਆਂ ਰੱਦ ਹੋਣ ਤੋਂ ਬਾਅਦ ਸੰਕਟ ‘ਚ ਘਿਰੇ ਭਾਰਤੀ, ਖ਼ਾਸ ਕਰਕੇ ਪੰਜਾਬੀ ਵਿਦਿਆਰਥੀਆਂ ਦੇ ਸੰਘਰਸ਼ ਨੂੰ ਪੰਜਾਬ ਸਰਕਾਰ ਦਾ ਵੱਡਾ ਸਮਰਥਨ ਮਿਲਿਆ ਹੈ। ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਿਦਿਆਰਥੀਆਂ ਦੀ ਮਦਦ ਲਈ ਅੱਗੇ ਆਏ ਹਨ। ਉਨ੍ਹਾਂ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੂੰ ਇੱਕ ਪੱਤਰ ਅਤੇ ਈਮੇਲ ਭੇਜ ਕੇ ਇਸ ਅਹਿਮ ਮਸਲੇ ‘ਤੇ ਚਰਚਾ ਕਰਨ ਲਈ ਤੁਰੰਤ ਮਿਲਣ ਦਾ ਸਮਾਂ ਮੰਗਿਆ ਹੈ।
ਜ਼ਿਕਰਯੋਗ ਹੈ ਕਿ ਅਲਬਰਟਾ ਦੇ ਕੈਲਗਰੀ ਵਿੱਚ ਪਿਛਲੇ ਚਾਰ ਹਫ਼ਤਿਆਂ ਤੋਂ ਲਗਭਗ 1000 ਭਾਰਤੀ ਵਿਦਿਆਰਥੀ ਆਪਣੀਆਂ ਮੰਗਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ, ਜਿਨ੍ਹਾਂ ਵਿੱਚੋਂ ਕੁਝ ਵਿਦਿਆਰਥੀਆਂ ਨੇ 29 ਜੁਲਾਈ ਤੋਂ ਭੁੱਖ ਹੜਤਾਲ ਵੀ ਸ਼ੁਰੂ ਕੀਤੀ ਹੋਈ ਹੈ। ਇਹਨਾਂ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਵਿੱਚ 500 ਦੇ ਲਗਭਗ ਪੰਜਾਬੀ ਨੌਜਵਾਨ ਸ਼ਾਮਲ ਹਨ। ਪੋਟਾਜ ਕਾਲਜ ਵਿੱਚ ਪੜ੍ਹਨ ਵਾਲੇ ਇਹਨਾਂ ਵਿਦਿਆਰਥੀਆਂ ਦੀ ਬਿਜ਼ਨਸ ਮੈਨੇਜਮੈਂਟ ਦੀ ਡਿਗਰੀ ਨੂੰ ਕੈਨੇਡਾ ਦੇ ਇਮੀਗ੍ਰੇਸ਼ਨ ਵਿਭਾਗ ਨੇ ‘ਨੌਨ-ਕ੍ਰੈਡਿਟ’ ਸ਼੍ਰੇਣੀ ਵਿੱਚ ਪਾ ਕੇ ਵਰਕ ਪਰਮਿਟ ਦੀਆਂ ਅਰਜ਼ੀਆਂ ਖ਼ਾਰਜ ਕਰ ਦਿੱਤੀਆਂ ਹਨ।
ਇਸ ਮਾਮਲੇ ‘ਤੇ ਬੋਲਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨ ਦਾ ਮੁੱਖ ਮਨੋਰਥ ਕੈਨੇਡਾ ਦੀਆਂ ਵਰਕ ਪਰਮਿਟ ਨੀਤੀਆਂ ‘ਚ ਹਾਲ ਹੀ ਵਿੱਚ ਹੋਏ ਬਦਲਾਅ ਕਾਰਨ ਪੈਦਾ ਹੋਈਆਂ ਚਿੰਤਾਵਾਂ ਅਤੇ ਪੈਣ ਵਾਲੇ ਪ੍ਰਭਾਵਾਂ ‘ਤੇ ਵਿਸਥਾਰਪੂਰਵਕ ਗੱਲਬਾਤ ਕਰਨਾ ਹੈ। ਡਾ. ਰਵਜੋਤ ਸਿੰਘ ਅਨੁਸਾਰ ਇਹਨਾਂ ਨਵੀਆਂ ਨੀਤੀਆਂ ਦਾ ਸਿੱਧਾ ਅਸਰ ਭਾਰਤੀ ਨਾਗਰਿਕਾਂ ਅਤੇ ਵਿਸ਼ੇਸ਼ ਤੌਰ ‘ਤੇ ਪੰਜਾਬ ਦੇ ਭਵਿੱਖ ‘ਤੇ ਪੈਣ ਦੀ ਪੂਰੀ ਸੰਭਾਵਨਾ ਹੈ।

ਵਿਦੇਸ਼ ਮੰਤਰੀ ਨੂੰ ਲਿਖੇ ਪੱਤਰ ‘ਚ ਪ੍ਰਗਟਾਈ ਗੰਭੀਰ ਚਿੰਤਾ

ਕੈਬਨਿਟ ਮੰਤਰੀ ਨੇ ਵਿਦੇਸ਼ ਮੰਤਰੀ ਨੂੰ ਭੇਜੇ ਆਪਣੇ ਪੱਤਰ ਵਿੱਚ ਇਸ ਮੁੱਦੇ ਨੂੰ ਬੇਹੱਦ ਸੰਵੇਦਨਸ਼ੀਲ ਅਤੇ ਗੰਭੀਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਵਰਕ ਪਰਮਿਟ ਰੱਦ ਹੋਣ ਨਾਲ ਹਜ਼ਾਰਾਂ ਪ੍ਰਭਾਵਿਤ ਪਰਿਵਾਰਾਂ ਵਿੱਚ ਭਾਰੀ ਚਿੰਤਾ ਅਤੇ ਡਰ ਦਾ ਮਾਹੌਲ ਹੈ। ਉਨ੍ਹਾਂ ਨੇ ਕੇਂਦਰੀ ਵਿਦੇਸ਼ ਮੰਤਰੀ ਤੋਂ ਜਲਦ ਤੋਂ ਜਲਦ ਮੁਲਾਕਾਤ ਦਾ ਸਮਾਂ ਦੇਣ ਦੀ ਅਪੀਲ ਕੀਤੀ ਹੈ ਕਿ ਕੈਨੇਡਾ ਸਰਕਾਰ ਨਾਲ ਕੂਟਨੀਤਕ ਪੱਧਰ ‘ਤੇ ਗੱਲਬਾਤ ਕਰਕੇ ਸਥਿਤੀ ਨੂੰ ਸੁਚਾਰੂ ਬਣਾਇਆ ਜਾ ਸਕੇ ਅਤੇ ਪੀੜਤ ਨੌਜਵਾਨਾਂ ਤੇ ਪਰਿਵਾਰਾਂ ਦੇ ਹਿੱਤ ਵਿੱਚ ਬੰਦੋਬਸਤ ਕੀਤੇ ਜਾ ਸਕਣ।

ਡਾ. ਰਵਜੋਤ ਸਿੰਘ ਵੱਲੋਂ ਲਿਖੇ ਪੱਤਰ ਦੇ ਸ਼ਬਦ

“ਆਦਰਯੋਗ ਡਾ. ਜੈਸ਼ੰਕਰ ਜੀ, ਆਸ ਹੈ ਕਿ ਤੁਸੀਂ ਸਹੀ-ਸਲਾਮਤ ਹੋਵੋਗੇ। ਮੈਂ ਕੈਨੇਡਾ ਦੀਆਂ ਵਰਕ ਪਰਮਿਟ ਨੀਤੀਆਂ ਵਿੱਚ ਹਾਲ ਹੀ ਵਿੱਚ ਹੋਏ ਬਦਲਾਅ ਕਾਰਨ ਉਤਪੰਨ ਹੋਈਆਂ ਚਿੰਤਾਵਾਂ ‘ਤੇ ਗੱਲਬਾਤ ਕਰਨ ਲਈ ਤੁਹਾਡੀ ਸਹੂਲਤ ਅਨੁਸਾਰ ਜਲਦ ਤੋਂ ਜਲਦ ਮਿਲਣ ਦਾ ਸਮਾਂ ਚਾਹੁੰਦਾ ਹਾਂ। ਇਹਨਾਂ ਬਦਲਾਆਂ ਦਾ ਭਾਰਤੀ ਨਾਗਰਿਕਾਂ, ਵਿਸ਼ੇਸ਼ ਤੌਰ ‘ਤੇ ਪੰਜਾਬ ਦੇ ਨੌਜਵਾਨਾਂ ‘ਤੇ ਡੂੰਘਾ ਅਸਰ ਪੈਣ ਦੀ ਸੰਭਾਵਨਾ ਹੈ। ਮਾਮਲੇ ਦੀ ਗੰਭੀਰਤਾ ਅਤੇ ਪ੍ਰਭਾਵਿਤ ਪਰਿਵਾਰਾਂ ਵੱਲੋਂ ਪ੍ਰਗਟਾਈ ਜਾ ਰਹੀ ਚਿੰਤਾ ਨੂੰ ਦੇਖਦਿਆਂ, ਮੇਰਾ ਮੰਨਣਾ ਹੈ ਕਿ ਸਥਿਤੀ ਨੂੰ ਸਮਝਣ ਅਤੇ ਉਚਿਤ ਕਾਰਵਾਈ ਦੇ ਵਿਕਲਪਾਂ ਦੀ ਭਾਲ ਕਰਨ ਲਈ ਤੁਹਾਡੇ ਨਾਲ ਇੱਕ ਸੰਖੇਪ ਚਰਚਾ ਬਹੁਤ ਲਾਹੇਵੰਦ ਹੋਵੇਗੀ। ਜੇਕਰ ਤੁਸੀਂ ਆਪਣੀ ਸਹੂਲਤ ਅਨੁਸਾਰ ਬੈਠਕ ਲਈ ਕੁਝ ਮਿੰਟ ਕੱਢ ਸਕੋ ਤਾਂ ਮੈਂ ਤੁਹਾਡਾ ਬਹੁਤ ਧੰਨਵਾਦੀ ਹੋਵਾਂਗਾ।”
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments