Tuesday, April 14, 2026
Google search engine
Homelatest NewsPunjab ਸਰਕਾਰ ਫਸਲਾਂ ਦੀ ਕਰਵਾਏਗੀ ਗਿਰਦਾਵਰੀ, ਕਿਸਾਨਾਂ ਨੂੰ ਨੁਕਸਾਨ ਦਾ ਮਿਲੇਗਾ ਮੁਆਵਜ਼ਾ

Punjab ਸਰਕਾਰ ਫਸਲਾਂ ਦੀ ਕਰਵਾਏਗੀ ਗਿਰਦਾਵਰੀ, ਕਿਸਾਨਾਂ ਨੂੰ ਨੁਕਸਾਨ ਦਾ ਮਿਲੇਗਾ ਮੁਆਵਜ਼ਾ

ਪਿਛਲੇ ਇੱਕ-ਦੋ ਹਫ਼ਤਿਆਂ ਦੌਰਾਨ ਪੰਜਾਬ ‘ਚ ਬੇਮੌਸੀ ਬਰਸਾਤ ਤੇ ਗੜ੍ਹੇਮਾਰੀ ਕਾਰਨ ਨੁਕਸਾਨ ਹੋਇਆ ਹੈ।

ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ‘ਚ ਹੋ ਰਹੀ ਬੇਮੌਸਮੀ ਬਾਰਿਸ਼ ਤੇ ਗੜ੍ਹੇਮਾਰੀ ਕਾਰਨ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ ਹੋਇਆ ਹੈ। ਮੁੱਖ ਮੰਤਰੀ (ਸੀਐਮ) ਭਗਵੰਤ ਮਾਨ ਨੇ ਕਿਸਾਨਾਂ ਨੂੰ ਰਾਹਤ ਦਿੰਦੇ ਹੋਏ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੀ ਗੱਲ ਕਹੀ ਹੈ। ਸੀਐਮ ਨੇ ਅੱਜ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਦੌਰਾਨ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਿਸ਼ੇਸ਼ ਤੌਰ ‘ਤੇ ਗਿਰਦਾਵਰੀ ਕਰਵਾਏਗੀ ਤੇ ਫਸਲਾਂ ਦੇ ਨੁਕਸਾਨ ਦੀ ਭਰਪਾਈ ਦੇ ਲਈ ਮੁਆਵਜ਼ਾ ਦੇਵੇਗੀ।

ਦੱਸ ਦੇਈਏ ਪਿਛਲੇ ਇੱਕ-ਦੋ ਹਫ਼ਤਿਆਂ ਦੌਰਾਨ ਪੰਜਾਬ ‘ਚ ਬੇਮੌਸੀ ਬਰਸਾਤ ਤੇ ਗੜ੍ਹੇਮਾਰੀ ਕਾਰਨ ਨੁਕਸਾਨ ਹੋਇਆ ਹੈ। ਬੇਮੌਸਮੀ ਬਰਸਾਤ ਕਾਰਨ ਜਿੱਥੇ ਫਸਲਾਂ ਦਾ ਨੁਕਸਾਨ ਹੋਇਆ ਹੈ, ਉੱਥੇ ਹੀ ਕਟਾਈ ‘ਚ ਦੇਰੀ ਦੀ ਸੰਭਾਵਨਾ ਵੀ ਹੈ। ਪ੍ਰਭਾਵਿਤ ਇਲਾਕੇ ‘ਚ ਫਸਲ ‘ਚ ਨਮੀਂ ਕਾਰਨ ਕਿਸਾਨਾਂ ਨੂੰ ਕਟਾਈ ਲਈ ਥੋੜ੍ਹ ਹੋਰ ਇੰਤਜ਼ਾਰ ਕਰਨਾ ਪਵੇਗਾ। ਇਸ ਦੌਰਾਨ ਅੱਜ ਤੇ ਆਉਣ ਵਾਲੇ ਦੋ ਦਿਨਾਂ ਲਈ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਖ਼ਤਰਾ ਅਜੇ ਟਲਿਆ ਨਹੀਂ…

ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੀ ਮੌਸਮ ਵਿਗਿਆਨੀ ਡਾਕਟਰ ਪਰਨੀਤ ਕੌਰ ਕਿੰਗਰਾ ਨੇ ਦੱਸਿਆ ਹੈ ਕਿ 7 ਤੇ 8 ਅਪ੍ਰੈਲ ਨੂੰ ਸੂਬੇ ਭਰ ਦੇ ਕਈ ਹਿੱਸਿਆਂ ‘ਚ ਬਰਸਾਤ ਹੋ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਕਈ ਜਿਲ੍ਹਿਆਂ ਲਈ ਯੈਲੋ ਅਲਰਟ ਤੇ ਕਈ ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਨਾਲ ਕਿਸਾਨਾਂ ਨੂੰ ਵੀ ਵਿਸ਼ੇਸ਼ ਧਿਆਨ ਰੱਖਣ ਦੀ ਜ਼ਰੂਰਤ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾਕਟਰ ਪਰਨੀਤ ਕੌਰ ਕਿੰਗਰਾ ਨੇ ਕਿਹਾ ਵੈਸਟਰਨ ਡਿਸਟਰਬੈਂਸ ਦੇ ਚੱਲਦਿਆਂ ਮੌਸਮ ‘ਚ ਲਗਾਤਾਰ ਬਦਲਾਵ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦੋ ਦਿਨਾਂ ਤੱਕ ਵੀ ਇਸ ਡਿਸਟਰਬੈਂਸ ਦਾ ਮੌਸਮ ‘ਤੇ ਅਸਰ ਦੇਖਣ ਨੂੰ ਮਿਲੇਗਾ। ਇਸ ਦੇ ਚਲਦਿਆਂ ਕਈ ਜਗ੍ਹਾ ਤੇ ਗੜ੍ਹੇਮਾਰੀ ਤੇ ਬਦਲ ਗਰਜਣ- ਬਿਜਲੀ ਚਮਕਣ ਦੇ ਨਾਲ ਤੇਜ਼ ਹਨੇਰੀ ਵੀ ਆ ਸਕਦੀ ਹੈ।

ਮੌਸਮ ਵਿਗਿਆਨ ਕੇਂਦਰ ਦਾ ਅਪਡੇਟ

ਮੌਸਮ ਵਿਗਿਆਨ ਕੇਂਦਰ ਵੱਲੋਂ ਪੰਜਾਬ ਦੇ 6 ਜ਼ਿਲ੍ਹਿਆਂ ਚ ਅੱਜ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਤੇ ਮਾਨਸਾ ਲਈ ਇਹ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੇ 14 ਜ਼ਿਲ੍ਹਿਆਂ ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਤੇ ਪਟਿਆਲਾ ਚ ਅੱਜ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕੱਲ੍ਹ ਦੇ ਦਿਨ, ਯਾਨੀ ਮੰਗਲਵਾਰ ਨੂੰ ਸੂਬੇ ਭਰ ਚ ਗਰਜਣ, ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਬੁੱਧਵਾਰ ਨੂੰ ਵੀ ਜ਼ਿਆਦਾਤਰ ਜ਼ਿਲ੍ਹਿਆਂ ਚ ਅਲਰਟ ਜਾਰੀ ਕੀਤਾ ਗਿਆ ਹੈ ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਵੀਰਵਾਰ ਦੇ ਦਿਨ ਮੌਸਮ ਨੂੰ ਲੈ ਕੇ ਨਾ ਤਾਂ ਕੋਈ ਅਲਰਟ ਹੈ ਤੇ ਨਾ ਹੀ ਕੋਈ ਭਵਿੱਖਬਾਣੀ ਕੀਤੀ ਗਈ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments