ਜਦੋਂ ਉਨ੍ਹਾਂ ਨੇ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਕਾਰ ਹੌਲੀ ਕੀਤੀ ਤਾਂ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਨ੍ਹਾਂ ਦੀ ਕਾਰ ’ਤੇ ਹਮਲਾ ਕਰ ਦਿੱਤਾ।
ਜਲੰਧਰ ‘ਚ ਸੂਫੀ ਗਾਇਕ ਨੂਰਾਂ ਸਿਸਟਰਜ਼ ਦੀ ਕਾਰ ’ਤੇ ਉਸ ਵੇਲੇ ਨੌਜਵਾਨਾਂ ਨੇ ਹਮਲਾ ਕਰ ਦਿੱਤਾ ਜਦ ਉਹ ਦੇਰ ਰਾਤ ਇੱਕ ਪ੍ਰੋਗਰਾਮ ਤੋਂ ਵਾਪਸ ਘਰ ਪਰਤ ਰਹੀਆਂ ਸਨ। ਨੂਰਾਂ ਸਿਸਟਰਜ਼ ਵਡਾਲਾ ਚੌਕ ਨੇੜੇ ਇਕ ਪ੍ਰੋਗਰਾਮ ਤੋਂ ਵਾਪਸ ਆ ਰਹੀਆਂ ਸਨ। ਗੁਰੂ ਨਾਨਕ ਚੌਕ ਨੇੜੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਨ੍ਹਾਂ ਦੀ ਕਾਰ ‘ਤੇ ਹਮਲਾ ਕਰ ਦਿੱਤਾ।
ਇਸ ਮਾਮਲੇ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਏਸੀਪੀ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਦੋਸ਼ ਹੈ ਕਿ ਜਦੋਂ ਨੂਰਾਂ ਸਿਸਟਰਜ਼ ਦੇਰ ਰਾਤ ਪ੍ਰੋਗਰਾਮ ਤੋਂ ਵਾਪਸ ਆ ਰਹੀਆਂ ਸਨ ਤਾਂ ਉਨ੍ਹਾਂ ਨੂੰ ਪਤਾ ਨਹੀਂ ਲੱਗਾ ਕਿ ਮੋਟਰਸਾਈਕਲ ਸਵਾਰ ਨੌਜਵਾਨ ਉਨ੍ਹਾਂ ਦਾ ਪਿੱਛਾ ਕਰ ਰਹੇ ਸਨ। ਜਦੋਂ ਉਨ੍ਹਾਂ ਨੇ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਕਾਰ ਹੌਲੀ ਕੀਤੀ ਤਾਂ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਨ੍ਹਾਂ ਦੀ ਕਾਰ ’ਤੇ ਹਮਲਾ ਕਰ ਦਿੱਤਾ। ਸ਼ਿਕਾਇਤ ਤੋਂ ਬਾਅਦ ਪੁਲਿਸ ਵਡਾਲਾ ਚੌਕ ਤੋਂ ਗੁਰੂ ਨਾਨਕ ਮਿਸ਼ਨ ਚੌਕ ਤੱਕ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕਰ ਰਹੀ ਹੈ।





