Monday, October 26, 2026
Google search engine
HomeCrimeਨਸ਼ਿਆਂ ‘ਤੇ ਨਕੇਲ ਕੱਸਣ ਲਈ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ

ਨਸ਼ਿਆਂ ‘ਤੇ ਨਕੇਲ ਕੱਸਣ ਲਈ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ

ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਲਗਾਤਾਰ ਨਸ਼ਾ ਤਸਕਰਾਂ ਉਤੇ ਨਕੇਲ ਕੱਸ ਰਹੀ ਹੈ। ਨਸ਼ਿਆਂ ਨੂੰ ਲੈ ਕੇ ਲਗਾਤਾਰ ਪੁਲਿਸ ਵੱਲੋਂ ਸਖਤੀ ਵਰਤੀ ਜਾ ਰਹੀ ਹੈ। ਇਸੇ ਤਹਿਤ ਅੱਜ ਤੜਕਸਾਰ ਹੀ ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ। ਸਰਹੱਦੀ ਇਲਾਕਿਆਂ ਵਿਚ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਗਈ। ਸਰਚ ਆਪ੍ਰੇਸ਼ਨ ਚਲਾਇਆ ਗਿਆ।

ਪੁਲਿਸ ਵੱਲੋਂ ਇਹ ਕਾਰਵਾਈ ਤਰਨਤਾਰਨ ਅਧੀਨ ਪੈਂਦੇ ਪਿੰਡ ਡੱਲ ਤੇ ਸਰਹੱਦੀ ਇਲਾਕਿਆਂ ਵਿਚ ਕੀਤੀ ਗਈ। ਐੱਸਐੱਸਪੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਪਿੰਡਾਂ ਵਿਚ ਜ਼ਿਆਦਾਤਰ ਡ੍ਰੋਨ ਮੂਵਮੈਂਟ ਦੇਖੀ ਜਾਂਦੀ ਹੈ ਜਾਂ ਜਿਹੜੇ ਪਿੰਡਾਂ ਵਿਚ ਨਸ਼ਾ ਤਸਕਰੀ ਦੇ ਜ਼ਿਆਦਾ ਮਾਮਲੇ ਸਾਹਮਣੇ ਆਉਂਦੇ ਹਨ, ਉਨ੍ਹਾਂ ਇਲਾਕਿਆਂ ਵਿਚ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ, ਘਰ-ਘਰ ਜਾ ਕੇ ਚੈਕਿੰਗ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਤੇ ਨਸ਼ਾ ਤਸਕਰਾਂ ਦੀ ਜਾਇਦਾਦਾਂ ਨੂੰ ਵੀ ਅਟੈਚ ਕੀਤਾ ਜਾ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments