Tuesday, June 23, 2026
Google search engine
HomeCrimePunjab Vigilance Bureau ਨੇ ਕੋਟਕਪੂਰਾ 'ਚ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਜੇਈ...

Punjab Vigilance Bureau ਨੇ ਕੋਟਕਪੂਰਾ ‘ਚ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਜੇਈ ਕੀਤਾ ਕਾਬੂ, ਦਾਇਰ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਕਾਰਵਾਈ

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਜੇਈ ਨੇ ਉਸ ਦੇ ਟਿਊਬਵੈੱਲ ਕੁਨੈਕਸ਼ਨ ਨੂੰ ਬਦਲਣ

 ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ-ਡਵੀਜ਼ਨ ਦਫ਼ਤਰ ਵਿੱਚ ਤਾਇਨਾਤ ਜੇਈ ਜਰਨੈਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਫਰੀਦਕੋਟ ਦੇ ਕੋਠੇ ਚਾਹਲ ਸਿੰਘ ਦੇ ਵਸਨੀਕ ਸੁਖਮੰਦਰ ਸਿੰਘ ਵੱਲੋਂ ਦਾਇਰ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਜੇਈ ਨੇ ਉਸ ਦੇ ਟਿਊਬਵੈੱਲ ਕੁਨੈਕਸ਼ਨ ਨੂੰ ਬਦਲਣ ਅਤੇ ਉਸ ਦੀ ਜਾਣਕਾਰ ਦੇ ਘਰ ਘਰੇਲੂ ਬਿਜਲੀ ਮੀਟਰ ਲਗਾਉਣ ਬਦਲੇ 20000 ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਦੀ ਬੇਨਤੀ ’ਤੇ ਉਕਤ ਜੇਈ ਦੋ ਕਿਸ਼ਤਾਂ ਵਿੱਚ ਰਿਸ਼ਵਤ ਦੀ ਰਕਮ ਲੈਣ ਲਈ ਸਹਿਮਤ ਹੋ ਗਿਆ। ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਫਿਰੋਜ਼ਪੁਰ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਤੇ 10 ਹਜ਼ਾਰ ਦੀ ਰਿਸ਼ਵਤ ਸਣੇ ਜੇਈ ਨੂੰ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਨੇ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments