Sunday, September 6, 2026
Google search engine
HomeDeshPunjab Weather Alert: ਪੰਜਾਬ ‘ਚ ਬਾਰਿਸ਼ ਤੇ ਗੜ੍ਹੇਮਾਰੀ ਦਾ ਅਲਰਟ, ਜਾਣੋ ਮੌਸਮ...

Punjab Weather Alert: ਪੰਜਾਬ ‘ਚ ਬਾਰਿਸ਼ ਤੇ ਗੜ੍ਹੇਮਾਰੀ ਦਾ ਅਲਰਟ, ਜਾਣੋ ਮੌਸਮ ਦਾ ਹਾਲ

ਬੀਤੇ ਦਿਨ ਔਸਤ ਘੱਟੋ-ਘੱਟ ਤਾਪਮਾਨ ‘ਚ 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।

ਅੱਜ ਪੰਜਾਬ ਭਰ ‘ਚ ਮੌਸਮ ਖ਼ਰਾਬ ਰਹੇਗਾ। ਤੇਜ਼ ਹਵਾਵਾਂ ਤੇ ਨਾਲ ਬਿਜਲੀ ਚਮਕਣ ਤੇ ਗਰਜਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਭਰ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ, ਜਦਕਿ ਤਿੰਨ ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ‘ਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ‘ਚ ਗੜ੍ਹੇਮਾਰੀ ਨੂੰ ਲੈ ਕੇ ਵੀ ਅਲਰਟ ਜਾਰੀ ਕੀਤਾ ਗਿਆ ਹੈ।
ਬਿਜਲੀ ਚਮਕਣ, ਗਰਜਣ, ਤੇਜ਼ ਹਵਾਵਾਂ ਤੇ ਗੜ੍ਹੇਮਾਰੀ ਦਾ ਅਲਰਟ
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੁਹਾਲੀ) ‘ਚ ਦੂਰ-ਦੁਰਾਡੀਆਂ ਥਾਵਾਂ ‘ਤੇ ਤੇਜ਼ ਹਵਾਵਾਂ, ਬਿਜਲੀ ਚਮਕਣ, ਗਰਜਣ ਤੇ ਗੜ੍ਹੇਮਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਅਲਰਟ
ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਤੇ ਮਲੇਰਕੋਟਲਾ ‘ਚ ਦੂਰ-ਦੁਰਾਡੀਆਂ ਥਾਵਾਂ ਤੇਜ਼ ਹਵਾਵਾਂ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਤੇਜ਼ ਹਵਾਵਾਂ ਦਾ ਅਲਰਟ
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੁਹਾਲੀ) ਤੇ ਮਲੇਰਕੋਟਲਾ ‘ਚ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ) ਚਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਭਾਰੀ ਬਾਰਿਸ਼ ਦਾ ਅਲਰਟ
ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ‘ਚ ਦੂਰ-ਦੁਰਾਡੀਆਂ ਥਾਵਾਂ ‘ਤੇ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਬਾਰਿਸ਼ ਦੀ ਭਵਿੱਖਬਾਣੀ
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਰੂਪਨਗਰ ਦੀਆਂ ਜ਼ਿਆਦਾਤਰ ਥਾਵਾਂ ‘ਤੇ ਹਲਕੀ ਤੋਂ ਮੱਧਮ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੀਆਂ ਕਈ ਥਾਵਾਂ ‘ਤੇ ਹਲਕੀ ਤੋਂ ਮੱਧ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਤੇ ਸੰਗਰੂਰ ਦੀਆਂ ਕੁੱਝ ਥਾਵਾਂ ‘ਤੇ ਹਲਕੀ ਤੋਂ ਮੱਧ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਕਿੰਨਾ ਰਿਹਾ ਤਾਪਮਾਨ?
ਤਾਪਮਾਨ ਦੀ ਗੱਲ ਕਰੀਏ ਦਾ ਬੀਤੇ ਦਿਨ ਔਸਤ ਘੱਟੋ-ਘੱਟ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ 3.3 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ‘ਚ ਦਰਜ ਕੀਤਾ ਗਿਆ।
ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 3.4 ਡਿਗਰੀ, ਲੁਧਿਆਣਾ ਦਾ 4.4 ਡਿਗਰੀ, ਪਟਿਆਲਾ ਦਾ 5.1 ਡਿਗਰੀ, ਬਠਿੰਡਾ ਦਾ 5.0 ਡਿਗਰੀ, ਫਰੀਦਕੋਟ ਦਾ 4.0 ਡਿਗਰੀ, ਗੁਰਦਾਸਪੁਰ ਦਾ 5.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 4.9 ਡਿਗਰੀ, ਫਿਰੋਜ਼ਪੁਰ ਦਾ 5.0 ਡਿਗਰੀ, ਮਾਨਸਾ ਦਾ 6.5 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 6.2 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 3.5 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 4.8 ਡਿਗਰੀ ਰਿਹਾ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments