Saturday, October 17, 2026
Google search engine
Homelatest NewsPunjab ‘ਚ ਮਾਨਸੂਨ ਮੁੜ ਹੋਇਆ ਸਰਗਰਮ, ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ;...

Punjab ‘ਚ ਮਾਨਸੂਨ ਮੁੜ ਹੋਇਆ ਸਰਗਰਮ, ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ; ਜਾਣੋ ਮੌਸਮ ਦਾ ਹਾਲ

Punjab ਵੱਖ-ਵੱਖ ਇਲਾਕਿਆਂ ਵਿੱਚ ਅੱਜ ਮੀਂਹ ਪੈਣ ਦੀ ਪੂਰੀ ਸੰਭਾਵਨਾ ਜਤਾਈ ਗਈ ਹੈ।

ਪੰਜਾਬ ਵੱਖ-ਵੱਖ ਇਲਾਕਿਆਂ ਵਿੱਚ ਅੱਜ ਮੀਂਹ ਪੈਣ ਦੀ ਪੂਰੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਵਿੱਚ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣਗੇ ਅਤੇ ਗਰਜ-ਚਮਕ ਦੇ ਨਾਲ ਇੱਕ-ਦੋ ਵਾਰ ਹਲਕੀਆਂ ਤੋਂ ਦਰਮਿਆਨੀਆਂ ਬੁਛਾਰਾਂ ਪੈ ਸਕਦੀਆਂ ਹਨ। ਇਸ ਦੌਰਾਨ ਸੂਬੇ ਦੇ ਔਸਤਨ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਬਠਿੰਡਾ 38 ਡਿਗਰੀ ਸੈਲਸੀਅਸ ਤਾਪਮਾਨ ਨਾਲ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ, ਜਦਕਿ ਗੁਰਦਾਸਪੁਰ ਵਿੱਚ ਸਭ ਤੋਂ ਵੱਧ 47.5 ਮਿਲੀਮੀਟਰ ਵਰਖਾ ਰਿਕਾਰਡ ਕੀਤੀ ਗਈ।

ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੌਸਮ ਦੀ ਭਵਿੱਖਬਾਣੀ

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਕੀਤੀ ਗਈ ਭਵਿੱਖਬਾਣੀ ਮੁਤਾਬਕ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐੱਸ.ਏ.ਐੱਸ. ਨਗਰ (ਮੋਹਾਲੀ) ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ ਅਤੇ ਪਟਿਆਲਾ ਦੇ ਕੁਝ ਖੇਤਰਾਂ ਵਿੱਚ ਵੀ ਮੀਂਹ ਪੈ ਸਕਦਾ ਹੈ, ਜਦਕਿ ਮਾਲਵਾ ਖੇਤਰ ਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਵਰਖਾ ਹੋਣ ਦਾ ਅਨੁਮਾਨ ਹੈ।

ਮਾਨਸੂਨ ਅਤੇ ਮੌਸਮੀ ਪ੍ਰਣਾਲੀ ਦੀ ਤਾਜ਼ਾ ਸਥਿਤੀ

ਮੌਸਮ ਵਿਗਿਆਨੀਆਂ ਅਨੁਸਾਰ ਪੰਜਾਬ ਅਤੇ ਹਰਿਆਣਾ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਬਣਿਆ ਹੋਇਆ ਹੈ। ਮਾਨਸੂਨ ਦੀ ਟਰੱਫ਼ ਲਾਈਨ ਅੰਮ੍ਰਿਤਸਰ ਤੋਂ ਹੋ ਕੇ ਲੰਘ ਰਹੀ ਹੈ, ਜਦਕਿ ਉੱਤਰੀ ਪਾਕਿਸਤਾਨ ਅਤੇ ਜੰਮੂ ਦੇ ਉੱਪਰ ਪੱਛਮੀ ਗੜਬੜੀ (ਵੈਸਟਰਨ ਡਿਸਟਰਬੈਂਸ) ਬਣੀ ਹੋਈ ਹੈ। ਹਰਿਆਣਾ ਦੇ ਉੱਪਰ ਬਣਿਆ ਸਿਸਟਮ ਹੁਣ ਉੱਤਰ-ਪੱਛਮੀ ਉੱਤਰ ਪ੍ਰਦੇਸ਼ ਵੱਲ ਖਿਸਕ ਗਿਆ ਹੈ ਅਤੇ ਪੰਜਾਬ ਦੇ ਉੱਪਰ ਬਣਿਆ ਸਿਸਟਮ ਕਮਜ਼ੋਰ ਪੈ ਗਿਆ ਹੈ, ਜਿਸ ਦੇ ਪ੍ਰਭਾਵ ਕਾਰਨ ਦੋਵਾਂ ਰਾਜਾਂ ਵਿੱਚ ਬੱਦਲਵਾਈ ਦੇ ਨਾਲ ਕਈ ਥਾਵਾਂ ‘ਤੇ ਹਲਕੇ ਤੋਂ ਦਰਮਿਆਨੇ ਮੀਂਹ ਦਾ ਸਿਲਸਿਲਾ ਜਾਰੀ ਰਹੇਗਾ।

ਸੂਬੇ ‘ਚ ਬਿਜਲੀ ਦੀ ਮੰਗ 13,705 ਮੈਗਾਵਾਟ ਤੱਕ ਪਹੁੰਚੀ

ਗਰਮੀ ਅਤੇ ਹੁੰਮਸ ਕਾਰਨ ਬਿਜਲੀ ਦੀ ਖਪਤ ਵਿੱਚ ਵੀ ਵੱਡਾ ਉਛਾਲ ਦੇਖਣ ਨੂੰ ਮਿਲਿਆ ਹੈ ਅਤੇ ਬੀਤੀ 20 ਅਗਸਤ ਦੀ ਸ਼ਾਮ ਨੂੰ ਪੰਜਾਬ ਵਿੱਚ ਬਿਜਲੀ ਦੀ ਕੁੱਲ ਮੰਗ 13,705 ਮੈਗਾਵਾਟ ਦਰਜ ਕੀਤੀ ਗਈ। ਇਸ ਮੰਗ ਦੀ ਪੂਰਤੀ ਲਈ ਸੂਬੇ ਦੇ ਆਪਣੇ ਬਿਜਲੀ ਘਰਾਂ ਤੋਂ 5,027 ਮੈਗਾਵਾਟ ਬਿਜਲੀ ਪੈਦਾ ਕੀਤੀ ਗਈ, ਜਦਕਿ 8,668 ਮੈਗਾਵਾਟ ਬਿਜਲੀ ਬਾਹਰੀ ਸਰੋਤਾਂ ਤੋਂ ਖ਼ਰੀਦਣੀ ਪਈ ਅਤੇ ਨਿਰਧਾਰਤ ਸ਼ਡਿਊਲ ਦੇ ਮੁਕਾਬਲੇ ਪੰਜਾਬ ਨੇ 203 ਮੈਗਾਵਾਟ ਵੱਧ ਬਿਜਲੀ ਬਾਹਰੋਂ ਡਰਾਅ ਕੀਤੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments