Monday, August 31, 2026
Google search engine
Homelatest NewsPunjab ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਸੰਭਾਵਨਾ, ਜਾਣੋ ਆਉਣ ਵਾਲੇ...

Punjab ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਸੰਭਾਵਨਾ, ਜਾਣੋ ਆਉਣ ਵਾਲੇ ਦਿਨ ਕਿਵੇਂ ਦਾ ਰਹੇਗਾ ਮੌਸਮ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ।

ਅੱਜ ਪੰਜਾਬ ‘ਚ ਅੱਜ ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ, ਪਰ ਅੱਜ ਦੇ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ‘ਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਤਰਨ ਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਐਸਏਐਸ ਨਗਰ (ਮੁਹਾਲੀ), ਫਿਰੋਜ਼ਪੁਰ, ਸੰਗਰੂਰ, ਗੁਰਦਾਸਪੁਰ, ਅੰਮ੍ਰਿਤਸਰ ਤੇ ਨਵਾਂਸ਼ਹਿਰ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਫਾਜ਼ਿਲਕਾ, ok, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।

ਆਉਣ ਵਾਲੇ ਤਿੰਨ ਦਿਨਾਂ ਦਾ ਮੌਸਮ

24 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਨਵਾਂਸ਼ਹਿਰ, ਹੁਸ਼ਿਆਰਪੁਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
25 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੁਹਾਲੀ) ਤੇ ਗੁਰਦਾਸਪੁਰ ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
26 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੁਹਾਲੀ) ਤੇ ਗੁਰਦਾਸਪੁਰ ‘ਚ ਇੱਕਾ-ਦੁੱਕਾ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ?

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ ਦਰਜ ਕੀਤਾ ਗਿਆ,ਜੋ ਕਿ 37 ਡਿਗਰੀ ਸੈਲਸੀਅਸ ਰਿਹਾ।
ਸਟੇਸ਼ਨ / ਜ਼ਿਲ੍ਹਾ
ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ (ਸਿਟੀ)
35
ਅੰਮ੍ਰਿਤਸਰ
33.3
ਲੁਧਿਆਣਾ
35
ਪਟਿਆਲਾ
35.8
ਬਠਿੰਡਾ
37
ਗੁਰਦਾਸਪੁਰ
32.6
ਫਤਿਹਗੜ੍ਹ ਸਾਹਿਬ
33.5
ਫਿਰੋਜ਼ਪੁਰ
35.2
ਫਿਰੋਜ਼ਪੁਰ KVK
35.4
ਹੁਸ਼ਿਆਰਪੁਰ
33.9
ਜਲੰਧਰ
33.5
ਮੁਹਾਲੀ
34.4
ਮੁਕਤਸਰ
33.8
ਪਠਾਨਕੋਟ KVK
34
ਥੀਨ ਡੈਮ (ਪਠਾਨਕੋਟ) 32.9
ਰੌਣੀ (ਪਟਿਆਲਾ) 33.1
ਭਾਖੜਾ ਡੈਮ (ਰੂਪਨਗਰ) 36
ਸੰਗਰੂਰ 32.1

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments