HomeDeshਪੰਜਾਬ ਨੂੰ Railways ਦਾ ਵੱਡਾ ਤੋਹਫ਼ਾ, ਰਾਜਪੂਰਾ-ਮੋਹਲੀ ਰੇਲਵੇ ਲਾਈਨ ਨੂੰ ਮਿਲੀ ਮਨਜ਼ੂਰੀ,...
ਪੰਜਾਬ ਨੂੰ Railways ਦਾ ਵੱਡਾ ਤੋਹਫ਼ਾ, ਰਾਜਪੂਰਾ-ਮੋਹਲੀ ਰੇਲਵੇ ਲਾਈਨ ਨੂੰ ਮਿਲੀ ਮਨਜ਼ੂਰੀ, ਜਾਣੋ ਰੇਲ ਮੰਤਰੀ ਨੇ ਹੋਰ ਕੀ ਕਿਹਾ?
ਕੇਂਦਰ ਸਰਕਾਰ ਨੇ ਪੰਜਾਬ ਨੂੰ ਦੋ ਵੱਡੇ ਤੋਹਫ਼ੇ ਦਿੱਤੇ ਹਨ।
ਕੇਂਦਰ ਸਰਕਾਰ ਨੇ ਪੰਜਾਬ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰ ਨੇ ਰਾਜਪੁਰ-ਮੁਹਾਲੀ ਰੇਲਵੇ ਲਾਇਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਭਾਰਤੀ ਰੇਲਵੇ ਵੱਲੋਂ ਪੰਜਾਬ ਨੂੰ ਇਹ ਵੱਡੀ ਸੌਗਾਤ ਦਿੱਤੀ ਗਈ ਹੈ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਨੇ ਫਿਰੋਜ਼ਪੁਰ-ਨਵੀਂ ਦਿੱਲੀ ਵੰਦੇ ਭਾਰਤ ਟ੍ਰੇਨ ਦੀ ਸ਼ੁਰੂਆਤ ਦਾ ਐਲਾਨ ਵੀ ਕੀਤਾ ਹੈ।
ਰਾਜਪੂਰਾ-ਮੋਹਲੀ ਰੇਲਵੇ ਲਾਈਨ ਨੂੰ ਮਿਲੀ ਮਨਜ਼ੂਰੀ
ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਮੋਹਾਲੀ-ਰਾਜਪੁਰਾ ਰੇਲ ਲਿੰਕ ਨੂੰ ਮਨਜ਼ੂਰੀ ਮਿਲ ਗਈ ਹੈ। ਇਹ ਐਲਾਨ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਹੈ। ਮੁਹਾਲੀ-ਰਾਜਪੁਰਾ ਲਿੰਕ ਲਈ ਰੇਲਵੇ ਨੂੰ 54 ਹੈਕਟੇਅਰ ਜ਼ਮੀਨ ਦੀ ਲੋੜ ਹੈ ਜੋ ਪੰਜਾਬ ਸਰਕਾਰ ਐਕੁਆਇਰ ਕਰਕੇ ਕੇਂਦਰ ਨੂੰ ਦੇਵੇਗੀ।
ਇਸ ਦੌਰਾਨ ਕੇਂਦਰੀ ਮੰਤਰੀ ਵੈਸ਼ਨਵ ਨੇ ਕਿਹਾ ਕਿ ਪੰਜਾਬ ਨਾਲ ਸਬੰਧਤ ਹੋਰ ਪ੍ਰਾਜੈਕਟਾਂ ਵਿੱਚ ਚੰਡੀਗੜ੍ਹ ਰੇਲਵੇ ਸਟੇਸ਼ਨ ਦਾ ਪੁਨਰ ਵਿਕਾਸ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਰੇਲਵੇ ਸਟੇਸ਼ਨ ਦੀ ਦਿੱਖ ਬਦਲਣ ਦਾ ਕੰਮ 2026-27 ਤੱਕ ਪੂਰਾ ਹੋ ਜਾਵੇਗਾ।

ਪੰਜਾਬ ਦੇ ਮਾਲਵਾ ਖੇਤਰ ਲਈ ਵੱਡੀ ਸੌਗਾਤ
ਇਹ ਮੰਗ ਪਿਛਲੇ 50 ਸਾਲਾਂ ਤੋਂ ਲਟਕ ਰਹੀ ਸੀ। ਇਹ ਲਿੰਕ ਚੰਡੀਗੜ੍ਹ ਨੂੰ ਮਾਲਵਾ ਖੇਤਰ- ਰਾਜਪੁਰਾ, ਪਟਿਆਲਾ, ਸੰਗਰੂਰ ਸਮੇਤ ਹੋਰਾਂ ਨਾਲ ਜੋੜੇਗਾ। ਅਧਿਕਾਰਤ ਸੂਤਰਾਂ ਅਨੁਸਾਰ, ਮੋਹਾਲੀ-ਰਾਜਪੁਰਾ ਰੇਲ ਲਿੰਕ ਆਖਰਕਾਰ ਇੱਕ ਹਕੀਕਤ ਬਣ ਜਾਵੇਗਾ, ਜੋ ਚੰਡੀਗੜ੍ਹ ਨੂੰ ਮਾਲਵਾ ਖੇਤਰ, ਜਿਸ ਵਿੱਚ ਰਾਜਪੁਰਾ, ਪਟਿਆਲਾ ਅਤੇ ਸੰਗਰੂਰ ਸ਼ਾਮਲ ਹਨ, ਨਾਲ ਜੋੜ ਕੇ ਖੇਤਰੀ ਸੰਪਰਕ ਨੂੰ ਵਧਾਏਗਾ।