Thursday, June 11, 2026
Google search engine
HomeDeshPunjab ਦੇ ਕਈ ਇਲਾਕਿਆਂ ‘ਚ ਪੈ ਰਿਹਾ ਮੀਂਹ: ਮੋਹਾਲੀ ‘ਚ ਛਾਇਆ ਹਨੇਰਾ,...

Punjab ਦੇ ਕਈ ਇਲਾਕਿਆਂ ‘ਚ ਪੈ ਰਿਹਾ ਮੀਂਹ: ਮੋਹਾਲੀ ‘ਚ ਛਾਇਆ ਹਨੇਰਾ, ਚੱਲ ਰਹੀਆਂ ਤੇਜ਼ ਹਵਾਵਾਂ

ਚੰਡੀਗੜ੍ਹ, ਮੋਹਾਲੀ, ਲੁਧਿਆਣਾ ਅਤੇ ਜਲੰਧਰ ਵਿੱਚ ਮੀਂਹ ਸ਼ੁਰੂ ਹੋ ਗਿਆ ਹੈ।

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਦਾ ਮਿਜ਼ਾਜ ਪੂਰੀ ਤਰ੍ਹਾਂ ਨਾਲ ਬਦਲ ਗਿਆ ਹੈ। ਚੰਡੀਗੜ੍ਹ, ਮੋਹਾਲੀ, ਲੁਧਿਆਣਾ ਅਤੇ ਜਲੰਧਰ ਵਿੱਚ ਮੀਂਹ ਸ਼ੁਰੂ ਹੋ ਗਿਆ ਹੈ। ਮੋਹਾਲੀ ਵਿੱਚ ਦਿਨ ਦੇ ਹਾਲਾਤ ਰਾਤ ਵਰਗੇ ਹੋ ਗਏ ਹਨ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਗਰਜ, ਬਿਜਲੀ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੋਹਾਲੀ (ਐਸ.ਏ.ਐਸ. ਨਗਰ), ਮਲੇਰਕੋਟਲਾ ਵਿੱਚ ਹਨੇਰੀ ਦੇ ਨਾਲ ਤੂਫ਼ਾਨ ਦੀ ਸੰਭਾਵਨਾ ਹੈ।

ਅਗਲੇ 2 ਦਿਨਾਂ ਵਿੱਚ ਵੱਧ ਸਕਦਾ ਹੈ ਤਾਪਮਾਨ

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਕਿਹਾ ਕਿ ਅੱਜ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 28 ਜਨਵਰੀ, 31 ਜਨਵਰੀ ਅਤੇ 1 ਫਰਵਰੀ ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਸੰਭਵ ਹੈ।
ਉਨ੍ਹਾਂ ਕਿਹਾ ਕਿ ਅਗਲੇ ਦੋ ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਵਾਧਾ ਹੋਣ ਦੀ ਉਮੀਦ ਹੈ। ਇਸ ਤੋਂ ਬਾਅਦ ਅਗਲੇ ਦੋ ਦਿਨਾਂ ਦੌਰਾਨ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਉਮੀਦ ਹੈ। ਇਸ ਤੋਂ ਬਾਅਦ ਤਾਪਮਾਨ ਵਿੱਚ ਫਿਰ 3 ਤੋਂ 5 ਡਿਗਰੀ ਦਾ ਵਾਧਾ ਹੋ ਸਕਦਾ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments