Tuesday, September 8, 2026
Google search engine
HomeDeshPunjab ਦੇ 12 ਜ਼ਿਲ੍ਹਿਆਂ ‘ਚ ਮੀਂਹ, 4 ਵਿੱਚ ਹੀਟ ਵੇਵ ਦੀ ਚੇਤਾਵਨੀ;...

Punjab ਦੇ 12 ਜ਼ਿਲ੍ਹਿਆਂ ‘ਚ ਮੀਂਹ, 4 ਵਿੱਚ ਹੀਟ ਵੇਵ ਦੀ ਚੇਤਾਵਨੀ; ਭਲਕੇ ਤੋਂ ਨੌਤਪਾ ਦੇਵੇਗਾ ਦਸਤਕ

ਪੰਜਾਬ ‘ਚ 25 ਮਈ ਤੋਂ ਨੌਤਪਾ ਸ਼ੁਰੂ ਹੋ ਰਿਹਾ ਹੈ। ਜਿਸ ਨਾਲ 12 ਜ਼ਿਲ੍ਹਿਆਂ ‘ਚ ਮੀਂਹ ਅਤੇ 4 ‘ਚ ਗਰਮੀ ਦਾ ਕਹਿਰ ਦੇਖਣ ਨੂੰ ਮਿਲੇਗਾ।

ਪੰਜਾਬ ਵਿੱਚ ਨੌਤਪਾ ਭਲਕੇ 25 ਮਈ 2025 ਤੋਂ ਸ਼ੁਰੂ ਹੋਣ ਜਾ ਰਿਹਾ ਹੈ ਜੋ 2 ਜੂਨ ਤੱਕ ਜਾਰੀ ਰਹੇਗਾ। ਪਰ ਇਸ ਦਾ ਪ੍ਰਭਾਵ ਅੱਜ ਤੋਂ ਹੀ ਦਿਖਾਈ ਦੇਵੇਗਾ। ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ 4 ਜ਼ਿਲ੍ਹਿਆਂ ਵਿੱਚ ਗਰਮੀ ਦਾ ਪ੍ਰਕੋਪ ਦੇਖਣ ਨੂੰ ਮਿਲੇਗਾ। ਦੱਸ ਦਈਏ ਕਿ ਨੌਤਪਾ ਦੌਰਾਨ ਪੰਜਾਬ ਵਿੱਚ ਤਾਪਮਾਨ ਵਿੱਚ ਤੇਜ਼ੀ ਨਾਲ ਵਾਧਾ ਹੋਣ ਦੀ ਸੰਭਾਵਨਾ ਹੈ।
ਦਰਅਸਲ, ਨੌਤਪਾ ਦੌਰਾਨ ਸੂਰਜ ਦੀ ਤੀਬਰਤਾ ਵੱਧ ਜਾਂਦੀ ਹੈ, ਜਿਸ ਕਾਰਨ ਇਹ ਬਹੁਤ ਜ਼ਿਆਦਾ ਗਰਮੀ ਦਾ ਸਮਾਂ ਹੁੰਦਾ ਹੈ। ਇਹ ਮੰਨਿਆ ਜਾਂਦਾ ਹੈ ਕਿ ਜੇਕਰ ਨੌਤਪਾ ਦੇ ਦਿਨਾਂ ਵਿੱਚ ਬਹੁਤ ਗਰਮੀ ਹੁੰਦੀ ਹੈ, ਤਾਂ ਮਾਨਸੂਨ ਚੰਗਾ ਹੁੰਦਾ ਹੈ।
ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਦੇ ਮੁਤਾਬਕ,ਪੰਜਾਬ ਰਾਜ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਹਾਲਾਂਕਿ ਇਹ ਅਜੇ ਵੀ ਆਮ ਨਾਲੋਂ 1.6 ਡਿਗਰੀ ਘੱਟ ਸੀ। ਇਸ ਦੇ ਬਾਵਜੂਦ, ਬਠਿੰਡਾ ਦਾ ਤਾਪਮਾਨ 42 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜੋ ਕਿ ਸੂਬੇ ਵਿੱਚ ਸਭ ਤੋਂ ਵੱਧ ਹੈ।

24 ਤੋਂ 27 ਮਈ ਤੱਕ ਦਾ ਮੌਸਮ

ਮੌਸਮ ਵਿਭਾਗ ਦੀ ਚੇਤਾਵਨੀ ਮੁਤਾਬਕ, ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ, ਬਿਜਲੀ, ਤੇਜ਼ ਹਵਾਵਾਂ ਅਤੇ ਤੇਜ਼ ਧੁੱਪ ਦੇ ਨਾਲ ਗਰਮ ਰਾਤਾਂ ਹੋਣ ਦੀ ਸੰਭਾਵਨਾ ਹੈ।
  • 24 ਮਈ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਕਪੂਰਥਲਾ, ਫਤਿਹਗੜ੍ਹ ਸਾਹਿਬ, ਲੁਧਿਆਣਾ, ਨਵਾਂਸ਼ਹਿਰ ਅਤੇ ਰੋਪੜ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਜਦੋਂ ਕਿ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਦਿਨ ਤੇ ਰਾਤ ਦੋਵਾਂ ਸਮੇਂ ਲਈ ਹੀਟ-ਵੇਵ ਅਲਰਟ ਜਾਰੀ ਕੀਤਾ ਗਿਆ ਹੈ।
  • 25 ਮਈ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਦਿਨ ਅਤੇ ਰਾਤ ਦੌਰਾਨ ਗਰਮੀ ਦੀ ਲਹਿਰ ਦਾ ਪ੍ਰਭਾਵ ਦੇਖਣ ਨੂੰ ਮਿਲੇਗਾ।
  • 26 ਮਈ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਸੂਬੇ ਦੇ ਬਾਕੀ ਹਿੱਸਿਆਂ ਵਿੱਚ ਮੌਸਮ ਆਮ ਰਹੇਗਾ।
  • 27 ਮਈ: ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਰੂਪਨਗਰ ਲਈ ਮੀਂਹ ਅਤੇ ਤੇਜ਼ ਹਵਾਵਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਦੇ ਸ਼ਹਿਰਾਂ ਵਿੱਚ ਅੱਜ ਦਾ ਮੌਸਮ

  • ਅੰਮ੍ਰਿਤਸਰ ਵਿੱਚ ਬੱਦਲ ਛਾਏ ਰਹਿਣਗੇ। ਤਾਪਮਾਨ ਵਧੇਗਾ। ਤਾਪਮਾਨ 27 ਤੋਂ 42 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
  • ਜਲੰਧਰ ਵਿੱਚ ਬੱਦਲ ਛਾਏ ਰਹਿਣਗੇ। ਤਾਪਮਾਨ ਵਧੇਗਾ। ਤਾਪਮਾਨ 28 ਤੋਂ 39 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
  • ਲੁਧਿਆਣਾ ਵਿੱਚ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ ਵਧੇਗਾ। ਤਾਪਮਾਨ 27 ਤੋਂ 42 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
  • ਪਟਿਆਲਾ ਵਿੱਚ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ ਵਧੇਗਾ। ਤਾਪਮਾਨ 27 ਤੋਂ 40 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
  • ਮੋਹਾਲੀ ਵਿੱਚ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ ਵਧੇਗਾ। ਤਾਪਮਾਨ 28 ਤੋਂ 39 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments