Friday, October 16, 2026
Google search engine
HomeDeshPunjab ਦੇ 3 ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ, ਤਾਪਮਾਨ ਡਿੱਗਣ...

Punjab ਦੇ 3 ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ, ਤਾਪਮਾਨ ਡਿੱਗਣ ਨਾਲ ਵਧੀ ਠੰਢਕ; ਜਾਣੋ ਮੌਸਮ ਦਾ ਹਾਲ

ਪੰਜਾਬ ਅਤੇ ਗੁਆਂਢੀ ਇਲਾਕਿਆਂ ਵਿੱਚ ਮੌਸਮ ਦਾ ਮਿਜ਼ਾਜ ਅਚਾਨਕ ਬਦਲ ਗਿਆ ਹੈ।

ਪੰਜਾਬ ਅਤੇ ਗੁਆਂਢੀ ਇਲਾਕਿਆਂ ਵਿੱਚ ਮੌਸਮ ਦਾ ਮਿਜ਼ਾਜ ਅਚਾਨਕ ਬਦਲ ਗਿਆ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਤਾਜ਼ਾ ਭਵਿੱਖਬਾਣੀ ਅਨੁਸਾਰ ਅੱਜ (16 ਅਕਤੂਬਰ) ਸੂਬੇ ਦੇ ਤਿੰਨ ਜ਼ਿਲ੍ਹਿਆਂ—ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਕੁਝ ਥਾਵਾਂ ‘ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਰਾਜਧਾਨੀ ਚੰਡੀਗੜ੍ਹ ਦੇ ਆਸਮਾਨ ਵਿੱਚ ਅੰਸ਼ਕ ਤੌਰ ‘ਤੇ ਬੱਦਲਵਾਈ ਛਾਈ ਰਹੇਗੀ ਅਤੇ ਇੱਕ-ਦੋ ਵਾਰ ਗਰਜ-ਚਮਕ ਨਾਲ ਬੁਛਾੜਾਂ ਪੈਣ ਦੇ ਆਸਾਰ ਹਨ।
ਮੌਸਮ ਵਿਭਾਗ ਮੁਤਾਬਕ ਪਿਛਲੇ ਸਮੇਂ ਦੌਰਾਨ ਹੋਈ ਬਾਰਿਸ਼ ਅਤੇ ਗੜੇਮਾਰੀ ਕਾਰਨ ਸੂਬੇ ਦੇ ਤਾਪਮਾਨ ਵਿੱਚ 3.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹੁਣ ਤਾਪਮਾਨ ਆਮ ਨਾਲੋਂ 5 ਡਿਗਰੀ ਹੇਠਾਂ ਪਹੁੰਚ ਗਿਆ ਹੈ, ਜਿਸ ਨਾਲ ਲੋਕਾਂ ਨੂੰ ਗੁਲਾਬੀ ਠੰਢ ਦਾ ਅਹਿਸਾਸ ਹੋਣ ਲੱਗਾ ਹੈ। ਬਠਿੰਡਾ ਅਤੇ ਚੰਡੀਗੜ੍ਹ ਵਿੱਚ ਸਭ ਤੋਂ ਘੱਟ ਵੱਧ ਤੋਂ ਵੱਧ ਤਾਪਮਾਨ 29.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪੱਛਮੀ ਗੜਬੜੀ ਸਰਗਰਮ

ਮੌਸਮ ਮਾਹਿਰਾਂ ਮੁਤਾਬਕ ਪੰਜਾਬ ਅਤੇ ਚੰਡੀਗੜ੍ਹ ਦੇ ਉੱਪਰ 3.1 ਤੋਂ 4.5 ਕਿਲੋਮੀਟਰ ਦੀ ਉਚਾਈ ‘ਤੇ ਇਕ ਪੱਛਮੀ ਗੜਬੜੀ (ਵੈਸਟਰਨ ਡਿਸਟਰਬੈਂਸ) ਪੂਰੀ ਤਰ੍ਹਾਂ ਸਰਗਰਮ ਹੈ। ਇਸ ਦਾ ਸਿੱਧਾ ਪ੍ਰਭਾਵ ਉੱਤਰੀ ਪੰਜਾਬ ਅਤੇ ਇਸ ਦੇ ਨਾਲ ਲੱਗਦੇ ਖੇਤਰਾਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਦੱਖਣੀ ਹਰਿਆਣਾ ਅਤੇ ਨੇੜਲੇ ਇਲਾਕਿਆਂ ਵਿੱਚ 0.9 ਕਿਲੋਮੀਟਰ ਦੀ ਉਚਾਈ ‘ਤੇ ਉੱਪਰਲੀ ਹਵਾ ਦਾ ਚੱਕਰਵਾਤੀ ਘੇਰਾ (ਸਾਈਕਲੋਨਿਕ ਸਰਕੂਲੇਸ਼ਨ) ਬਣਿਆ ਹੋਇਆ ਹੈ, ਜਿਸ ਕਾਰਨ ਮੌਸਮ ਵਿੱਚ ਇਹ ਤਬਦੀਲੀਆਂ ਦੇਖਣ ਨੂੰ ਮਿਲ ਰਹੀਆਂ ਹਨ।

ਜਾਣੋ ਮੌਸਮ ਦਾ ਹਫ਼ਤਾਵਾਰੀ ਰਿਪੋਰਟ

ਮੌਸਮ ਵਿਭਾਗ ਵੱਲੋਂ ਆਉਣ ਵਾਲੇ ਹਫ਼ਤੇ ਯਾਨੀ 23 ਅਕਤੂਬਰ ਤੱਕ ਲਈ ਜਾਰੀ ਕੀਤੇ ਗਏ ਵਿਸ਼ੇਸ਼ ਅਨੁਮਾਨ ਅਨੁਸਾਰ:
ਮੀਂਹ ਦੀ ਸੰਭਾਵਨਾ ਘੱਟ: ਹਫ਼ਤਾਵਾਰੀ ਪੂਰਵ-ਅਨੁਮਾਨ ਮੁਤਾਬਕ ਇਸ ਹਫ਼ਤੇ ਦੌਰਾਨ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ ਅਤੇ ਬਹੁਤੇ ਇਲਾਕਿਆਂ ਵਿੱਚ ਮੌਸਮ ਸਾਫ਼ ਰਹੇਗਾ।
ਦਿਨ ਦਾ ਤਾਪਮਾਨ 30 ਤੋਂ 34 ਡਿਗਰੀ ਵਿਚਾਲੇ: ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫ਼ਤਹਿਗੜ੍ਹ ਸਾਹਿਬ, ਗੁਰਦਾਸਪੁਰ, ਅੰਮ੍ਰਿਤਸਰ, ਲੁਧਿਆਣਾ, ਮੋਹਾਲੀ ਅਤੇ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 30 ਤੋਂ 32 ਡਿਗਰੀ ਸੈਲਸੀਅਸ ਦਰਜ ਹੋ ਸਕਦਾ ਹੈ। ਬਾਕੀ ਹਿੱਸਿਆਂ ਵਿੱਚ ਇਹ 32 ਤੋਂ 34 ਡਿਗਰੀ ਰਹਿਣ ਦੀ ਸੰਭਾਵਨਾ ਹੈ। ਦਿਨ ਦਾ ਤਾਪਮਾਨ ਆਮ ਜਾਂ ਆਮ ਨਾਲੋਂ ਥੋੜ੍ਹਾ ਵੱਧ ਰਹਿ ਸਕਦਾ ਹੈ।
ਰਾਤ ਦਾ ਤਾਪਮਾਨ 12 ਤੋਂ 18 ਡਿਗਰੀ ਤੱਕ: ਰਾਤਾਂ ਦੌਰਾਨ ਠੰਢ ਦਾ ਅਸਰ ਵਧੇਗਾ। ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੇ ਕੁਝ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ 12 ਤੋਂ 14 ਡਿਗਰੀ, ਨਵਾਂਸ਼ਹਿਰ, ਮੋਹਾਲੀ, ਫ਼ਤਹਿਗੜ੍ਹ ਸਾਹਿਬ ਅਤੇ ਰੂਪਨਗਰ ਵਿੱਚ 14 ਤੋਂ 16 ਡਿਗਰੀ ਅਤੇ ਬਾਕੀ ਹਿੱਸਿਆਂ ਵਿੱਚ 16 ਤੋਂ 18 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ। ਉੱਤਰੀ ਪੰਜਾਬ ਵਿੱਚ ਰਾਤ ਦਾ ਤਾਪਮਾਨ ਆਮ ਦੇ ਕਰੀਬ ਰਹੇਗਾ, ਜਦਕਿ ਬਾਕੀ ਹਿੱਸਿਆਂ ਵਿੱਚ ਇਹ ਆਮ ਨਾਲੋਂ ਮਾਮੂਲੀ ਵੱਧ ਰਹਿ ਸਕਦਾ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments