Sunday, October 25, 2026
Google search engine
HomeDeshਅੱਜ ਵੀ ਪੰਜਾਬ ‘ਚ ਪੈ ਸਕਦਾ ਮੀਂਹ, ਗਰਜ ਦੇ ਨਾਲ ਬਿਜਲੀ ਚਮਕਣ...

ਅੱਜ ਵੀ ਪੰਜਾਬ ‘ਚ ਪੈ ਸਕਦਾ ਮੀਂਹ, ਗਰਜ ਦੇ ਨਾਲ ਬਿਜਲੀ ਚਮਕਣ ਦਾ ਅਲਰਟ; ਕਈ ਇਲਾਕਿਆਂ ‘ਚ ਛਾਈ ਰਹੇਗੀ ਧੁੰਦ

ਬੀਤੀ ਦਿਨੀਂ ਔਸਤ ਘੱਟੋ-ਘੱਟ ਤਾਪਮਾਨ ‘ਚ 0.2 ਡਿਗਰੀ ਦਾ ਵਾਧਾ ਦੇਖਿਆ ਗਿਆ।

ਪੰਜਾਬ ‘ਚ ਬੀਤੇ ਦਿਨ ਵਾਂਗ ਅੱਜ ਵੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਹਾਲਾਂਕਿ, ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ, ਪਰ ਮੌਸਮ ਵਿਗਿਆਨ ਕੇਂਦਰ ਨੇ ਸੰਭਾਵਨਾ ਜਤਾਈ ਹੈ ਕਿ ਕੁੱਝ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਪੈ ਸਕਦੀ ਹੈ। ਇਸ ਦੇ ਨਾਲ ਗਰਜ ਦੇ ਨਾਲ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਕੋਲਡ ਡੇਅ (ਠੰਡਾ ਦਿਨ) ਦੇ ਨਾਲ-ਨਾਲ ਧੁੰਦ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਧੁੰਦ ਦਾ ਆਰੇਂਜ ਅਲਰਟ

ਅੰਮ੍ਰਿਤਸਰ, ਤਰਨ ਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ ਤੇ ਲੁਧਿਆਣਾ ‘ਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈ ਸਕਦੀ ਹੈ।

ਧੁੰਦ ਦਾ ਯੈਲੋ ਅਲਰਟ

ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਤੇ ਮਲੇਰਕੋਟਲਾ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਧੁੰਦ ਪੈ ਸਕਦੀ ਹੈ।

ਕੋਲਡ ਡੇਅ ਦਾ ਅਲਰਟ

ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਤੇ ਬਠਿੰਡਾ ‘ਚ ਕੋਲਡ ਡੇਅ (ਠੰਡੇ ਦਿਨ) ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਕੜਾਕੇ ਦੀ ਠੰਡ ਪੈ ਸਕਦੀ ਹੈ।

ਗਰਜ ਦੇ ਨਾਲ ਬਿਜਲੀ ਚਮਕਣ ਦਾ ਅਲਰਟ

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੁਹਾਲੀ) ‘ਚ ਗਰਜ ਦੇ ਨਾਲ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਕਿੱਥੇ ਪਵੇਗਾ ਮੀਂਹ?

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੁਹਾਲੀ) ‘ਚ ਕੁੱਝ ਥਾਂਵਾਂ ‘ਤੇ ਹਲਕੀ ਤੋਂ ਮੱਧਮ ਬਾਰਿਸ਼ ਪੈ ਸਕਦੀ ਹੈ। ਇਸ ਦੇ ਨਾਲ ਹੀ ਤਰਨਤਾਰਨ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਤੇ ਸੰਗਰੂਰ ‘ਚ ਵੱਖ-ਵੱਖ ਥਾਂਵਾਂ ‘ਤੇ ਮੀਂਹ ਪੈ ਸਕਦਾ ਹੈ।

ਕਿੰਨਾ ਰਿਹਾ ਤਾਪਮਾਨ?

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੀ ਦਿਨੀਂ ਔਸਤ ਘੱਟੋ-ਘੱਟ ਤਾਪਮਾਨ ‘ਚ 0.2 ਡਿਗਰੀ ਦਾ ਵਾਧਾ ਦੇਖਿਆ ਗਿਆ। ਇਹ ਆਮ ਨਾਲੋਂ 2.3 ਡਿਗਰੀ ਵੱਧ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ‘ਚ ਦਰਜ ਕੀਤਾ ਗਿਆ, ਜੋ ਕਿ 5.2 ਡਿਗਰੀ ਰਿਹਾ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 6.1 ਡਿਗਰੀ, ਲੁਧਿਆਣਾ ਦਾ 6.8 ਡਿਗਰੀ, ਪਟਿਆਲਾ ਦਾ 7.2 ਡਿਗਰੀ, ਪਠਾਨਕੋਟ ਦਾ 8.5 ਡਿਗਰੀ, ਬਠਿੰਡਾ ਦਾ 7.2 ਡਿਗਰੀ, ਫਰੀਦਕੋਟ ਦਾ 7.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 7.5 ਡਿਗਰੀ ਦਰਜ ਕੀਤਾ ਗਿਆ
ਹੁਸ਼ਿਆਰਪੁਰ ਦਾ ਘੱਟੋ-ਘੱਟ ਤਾਪਮਾਨ 6.6 ਡਿਗਰੀ, ਮਾਨਸਾ ਦਾ 7.2 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 10.2 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 11.0 ਡਿਗਰੀ ਦਰਜ ਕੀਤਾ ਗਿਆ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments