Wednesday, November 27, 2024
Google search engine
HomeDeshਜਥੇਦਾਰ Raghbir Singh ਤੋਂ Raja Warring ਨੇ ਮੰਗੀ ਮੁਆਫੀ, ਬੋਲੇ- ਸੱਚਾ ਸਿੱਖ...

ਜਥੇਦਾਰ Raghbir Singh ਤੋਂ Raja Warring ਨੇ ਮੰਗੀ ਮੁਆਫੀ, ਬੋਲੇ- ਸੱਚਾ ਸਿੱਖ ਹੋਣ ਦੇ ਨਾਤੇ ਮੈਂ ਸਿਰ ਝੁਕਾਉਂਦਾ ਹਾਂ

Raja Warring ਨੇ ਇੱਕ ਨਿੱਜ਼ੀ ਚੈਨਲ ਤੇ ਇੰਟਰਵਿਊ ਦੌਰਾਨ ਕਿਹਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਜੋ ਵੀ ਬੋਲਦੇ ਹਨ .

ਲੁਧਿਆਣਾ ਤੋਂ ਲੋਕ ਸਭਾ ਮੈਂਬਰ ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਾਲ ਹੀ ‘ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਣੀ ਰਘੁਬੀਰ ਸਿੰਘ ‘ਤੇ ਦਿੱਤੇ ਵਿਵਾਦਤ ਬਿਆਨ ਨੂੰ ਲੈ ਕੇ ਮੁਆਫੀ ਮੰਗ ਲਈ ਹੈ। ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੇ ਕੋਈ ਮਰਿਆਦਾ ਦਾ ਉਲੰਘਣ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਮੰਨ ਦੇ ਭਾਵ ਰੱਖੇ ਸਨ, ਸੱਚਾ ਸਿੱਖ ਹੋਣ ਦੇ ਨਾਤੇ ਮੈਂ ਸਿਰ ਝੁਕਾ ਕੇ ਮੁਆਫੀ ਮੰਗਦਾ ਹਾਂ। ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਪੂਰਾ ਸਨਮਾਨ ਕਰਦਾ ਹਾਂ। ਦੱਸ ਦੇਈਏ ਕਿ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਖਿਲਾਫ ਸਵਾਲ ਖੜੇ ਕੀਤੇ ਸਨ।

ਕੀ ਹੈ ਪੂਰਾ ਮਾਮਲਾ?

ਦਰਅਸਲ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਨਿੱਜ਼ੀ ਚੈਨਲ ‘ਤੇ ਇੰਟਰਵਿਊ ਦੌਰਾਨ ਕਿਹਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਜੋ ਵੀ ਬੋਲਦੇ ਹਨ ਉਹ ਸੁਖਬੀਰ ਬਾਦਲ ਵੱਲੋਂ ਲਿਖਿਆ ਹੁੰਦਾ ਹੈ।

ਇਸ ਬਿਆਨ ਤੋਂ ਬਾਅਦ ਜਥੇਦਾਰ ਰਘਬੀਰ ਸਿੰਘ ਨੇ ਰਾਜਾ ਵੜਿੰਗ ਨੂੰ ਚੇਤਾਵਨੀ ਦਿੱਤੀ ਸੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਖਿਲਾਫ ਝੂਠਾ ਪ੍ਰਚਾਰ ਨਾ ਕਰਨ। ਜਥੇਦਾਰ ਨੇ ਕਿਹਾ ਸੀ ਕਿ ਅਜਿਹੀਆਂ ਟਿੱਪਣੀਆਂ ਨਾਲ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਇੱਕ ਲਿਖਤੀ ਬਿਆਨ ਵਿੱਚ ਜਥੇਦਾਰ ਨੇ ਕਿਹਾ ਸੀ ਕਿ ਸ੍ਰੀ ਅਕਾਲ ਤਖਤ ਸਾਹਿਬ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਿੰਘ ਦੁਆਰਾ ਉਸਾਰਿਆ ਗਿਆ ਸੱਚਾ ਤਖ਼ਤ ਹੈ।

ਉਨ੍ਹਾਂ ਕਿਹਾ ਕਿ ਇਹ ਤਖ਼ਤ ਸਿੱਖਾਂ ਦਾ ਸਰਉੱਚ ਅਸਥਾਨ ਹੈ ਤੇ ਸਿੱਖ ਸਿਧਾਤਾਂ ਦੀ ਉਲੰਘਣਾ ਕਰਨ ਵਾਲੇ ਕਿਸੀ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਚਾਹੇ ਉਹ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ।

ਸਿਆਸੀ ਪ੍ਰਭਾਨ ਲਈ ਕੀਤੀ ਟਿੱਪਣੀ- ਜਥੇਦਾਰ

ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਰਾਜਾ ਵੜਿੰਗ ਨੇ ਆਪਣੇ ਸਿਆਸੀ ਪ੍ਰਭਾਵ ਵਾਲੇ ਬਿਆਨ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚਾਈ ਹੈ, ਜੋ ਕਿ ਅਸਹਿਣਯੋਗ ਹੈ। ਰਾਜਾ ਵੜਿੰਗ ਨੂੰ ਅਜਿਹਾ ਪ੍ਰਚਾਰ ਕਰਨ ਤੋਂ ਪਹਿਲਾਂ ਆਪਣੇ ਅੰਦਰ ਝਾਤ ਮਾਰਨੀ ਚਾਹੀਦੀ ਹੈ। ਜਥੇਦਾਰ ਨੇ ਕਿਹਾ ਸੀ ਕਿ ਜੇਕਰ ਰਾਜਾ ਵੜਿੰਗ ਮੁਆਫੀ ਨਹੀਂ ਮੰਗਦੇ ਤਾਂ ਉਨ੍ਹਾਂ ਖਿਲਾਫ ਸਿੱਖ ਮਰਿਆਦਾ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments