Thursday, October 29, 2026
Google search engine
HomeDeshਰਾਮ ਰਹੀਮ ਨੂੰ ਵਾਰ-ਵਾਰ ਦਿੱਤੀ ਜਾ ਰਹੀ ਪੈਰੋਲ ਨੂੰ ਲੈ ਕੇ ਅੱਜ...

ਰਾਮ ਰਹੀਮ ਨੂੰ ਵਾਰ-ਵਾਰ ਦਿੱਤੀ ਜਾ ਰਹੀ ਪੈਰੋਲ ਨੂੰ ਲੈ ਕੇ ਅੱਜ HC ‘ਚ ਸੁਣਵਾਈ

ਜਿਨਸੀ ਸ਼ੋਸ਼ਣ ਤੇ ਕਤਲ ਮਾਮਲਿਆ ‘ਚ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਪੈਰੋਲ ਦੇਣ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਣੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਾਇਰ ਅਰਜ਼ੀ ‘ਤੇ ਪਿਛਲੀ ਸੁਣਵਾਈ ਦੌਰਾਨ ਹਰਿਆਣਾ ਸਰਕਾਰ ਤੋਂ ਜਵਾਬ ਮੰਗਿਆ ਗਿਆ ਸੀ। ਇਹ ਵੀ ਕਿਹਾ ਗਿਆ ਹੈ ਕਿ ਡੇਰਾ ਮੁਖੀ ਨੂੰ ਬਿਨਾਂ ਇਜਾਜ਼ਤ ਹੋਰ ਪੈਰੋਲ ਨਾਂ ਦਿੱਤੀ ਜਾਵੇ।

ਇਸ ਤੋਂ ਪਹਿਲਾਂ ਵੀ ਸੁਣਵਾਈ ਦੌਰਾਨ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਫਟਕਾਰ ਲਾਈ ਸੀ ਅਤੇ ਪੁੱਛਿਆ ਸੀ ਕਿ ਉਹ ਇਸ ਮਾਮਲੇ ‘ਚ ਜਵਾਬ ਦੇਣ ਤੋਂ ਕਿਉਂ ਬਚ ਰਹੀ ਹੈ। ਐਕਟਿੰਗ ਚੀਫ਼ ਜਸਟਿਸ ਰਿਤੂ ਬਾਹਰੀ ਦੀ ਬੈਂਚ ਨੇ ਹਰਿਆਣਾ ਸਰਕਾਰ ਤੋਂ ਪੁੱਛਿਆ ਸੀ ਕਿ ਕੀ ਪੈਰੋਲ ਦਾ ਜੋ ਲਾਭ ਡੇਰਾ ਮੁਖੀ ਨੂੰ ਸਮੇਂ-ਸਮੇਂ ‘ਤੇ ਦਿੱਤਾ ਜਾ ਰਿਹਾ ਹੈ, ਉਸੇ ਤਰ੍ਹਾਂ ਹੋਰ ਕੈਦੀਆਂ ਨੂੰ ਵੀ ਇਹ ਲਾਭ ਦਿੱਤਾ ਜਾ ਰਿਹਾ ਹੈ ਜਾਂ ਨਹੀਂ? ਸਰਕਾਰ ਡੇਰਾ ਮੁਖੀ ‘ਤੇ ਜ਼ਿਆਦਾ ਮਿਹਰਬਾਨ ਨਹੀਂ ਹੈ। ਅਜਿਹੇ ‘ਚ ਦੱਸਿਆ ਜਾਵੇ ਕਿ ਕਿਹੜੇ-ਕਿਹੜੇ ਕੈਦੀਆਂ ਨੂੰ ਇਸ ਤਰ੍ਹਾਂ ਲਗਾਤਾਰ ਪੈਰੋਲ ਮਿਲੀ ਹੈ। SGPC ਨੇ ਡੇਰਾ ਮੁਖੀ ਰਾਮ ਰਹੀਮ ਨੂੰ ਦਿੱਤੀ ਜਾ ਰਹੀ ਪੈਰੋਲ ਨੂੰ ਹਾਈਕੋਰਟ ‘ਚ ਚੁਣੌਤੀ ਦਿੱਤੀ ਹੈ। ਐਸਜੀਪੀਸੀ ਦਾ ਕਹਿਣਾ ਹੈ ਕਿ ਡੇਰਾ ਮੁਖੀ ਰਾਮ ਰਹੀਮ ਖ਼ਿਲਾਫ਼ ਕਈ ਗੰਭੀਰ ਮਾਮਲੇ ਦਰਜ ਹਨ ਅਤੇ ਇਨ੍ਹਾਂ ਵਿੱਚ ਉਸ ਨੂੰ ਦੋਸ਼ੀ ਕਰਾਰ ਦੇ ਕੇ ਸਜ਼ਾ ਸੁਣਾਈ ਗਈ ਹੈ। ਇਸ ਦੇ ਬਾਵਜੂਦ ਹਰਿਆਣਾ ਸਰਕਾਰ ਡੇਰਾ ਮੁਖੀ ਨੂੰ ਪੈਰੋਲ ਦੇ ਰਹੀ ਹੈ, ਜੋ ਕਿ ਸਰਾਸਰ ਗਲਤ ਹੈ। ਇਸ ਲਈ ਡੇਰਾ ਮੁਖੀ ਨੂੰ ਦਿੱਤੀ ਪੈਰੋਲ ਰੱਦ ਕੀਤੀ ਜਾਵੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments