Thursday, September 3, 2026
Google search engine
HomeDeshਅੱਜ ਪੰਜਾਬ ‘ਚ ਧੁੰਦ ਤੇ ਸੀਤ ਲਹਿਰ ਦਾ ਰੈੱਡ ਅਲਰਟ, 0.6 ਡਿਗਰੀ...

ਅੱਜ ਪੰਜਾਬ ‘ਚ ਧੁੰਦ ਤੇ ਸੀਤ ਲਹਿਰ ਦਾ ਰੈੱਡ ਅਲਰਟ, 0.6 ਡਿਗਰੀ ਤੱਕ ਪਹੁੰਚਿਆ ਤਾਪਮਾਨ

ਬੀਤੇ ਦਿਨ ਔਸਤ ਘੱਟੋ-ਘੱਟ ਤਾਪਮਾਨ ‘ਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।

ਅੱਜ ਪੰਜਾਬ ਭਰ ਚ ਅਲਰਟ ਜਾਰੀ ਕੀਤਾ ਗਿਆ ਹੈ। ਕੁੱਝ ਜ਼ਿਲ੍ਹਿਆਂ ਚ ਰੈੱਡ, ਕਈਆਂ ਚ ਆਰੇਂਜ ਤੇ ਕਈਆਂ ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਪੰਜਾਬ ਦਾ ਮੌਸਮ ਖੁਸ਼ਕ ਰਹੇਗਾ, ਬਾਰਿਸ਼ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਸੰਭਾਵਨਾ ਨਹੀਂ ਜਤਾਈ ਗਈ ਹੈ ਤੇ ਨਾ ਹੀ ਅਲਰਟ ਜਾਰੀ ਕੀਤਾ ਗਿਆ ਹੈ।

ਤੀਬਰ ਸੀਤ ਲਹਿਰ ਦਾ ਅਲਰਟ

ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਪਠਾਨਕੋਟ, ਹੁਸ਼ਿਆਰਪੁਰ ਤੇ ਨਵਾਂਸ਼ਹਿਰ ਚ ਆਮ ਤੋਂ ਤੀਬਰ ਸੀਤ ਲਹਿਰ ਚੱਲ ਸਕਦੀ ਹੈ।

ਸੰਘਣੀ ਤੋਂ ਬਹੁਤ ਜ਼ਿਆਦਾ ਸੰਘਣੀ ਧੁੰਦ ਦਾ ਅਲਰਟ

ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦੋਕਟ, ਮੁਕਤਸਰ, ਮੋਗਾ, ਬਠਿੰਡਾ ਤੇ ਲੁਧਿਆਣਾ ਚ ਸੰਘਣੀ ਤੋਂ ਬਹੁਤ ਜ਼ਿਆਦਾ ਸੰਘਣੀ ਧੁੰਦ ਪੈ ਸਕਦੀ ਹੈ।

ਸੰਘਣੀ ਧੁੰਦ ਦਾ ਅਲਰਟ

ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੁਹਾਲੀ) ਤੇ ਮਲੇਰਕੋਟਲਾ ਚ ਸੰਘਣੀ ਧੁੰਦ ਪੈ ਸਕਦੀ ਹੈ।

ਸੀਤ ਲਹਿਰ ਦਾ ਅਲਰਟ

ਕਪੂਰਥਲਾ, ਜਲੰਧਰ, ਲੁਧਿਆਣਾ, ਮਾਨਸਾ ਤੇ ਰੂਪਨਗਰ ਚ ਆਮ ਵਾਂਗ ਸੀਤ ਲਹਿਰ ਚੱਲ ਸਕਦੀ ਹੈ।

ਕੋਲਡ ਡੇਅ ਤੋਂ ਤੀਬਰ ਕੋਲਡ ਡੇਅ

ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ ਤੇ ਜਲੰਧਰ ਚ ਕੋਲਡ ਡੇਅ (ਠੰਡੇ ਦਿਨ) ਤੋਂ ਲੈ ਕੇ ਤੀਬਰ ਕੋਲਡ ਡੇਅ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਕੜਾਕੇ ਦੀ ਠੰਡ ਪੈਣ ਦੀ ਸੰਭਾਵਨਾ ਹੈ।

ਕਿੰਨਾ ਰਿਹਾ ਤਾਪਮਾਨ?

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਔਸਤ ਘੱਟੋ-ਘੱਟ ਤਾਪਮਾਨ ਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਹ ਆਮ ਨਾਲੋਂ 2.7 ਡਿਗਰੀ ਘੱਟ ਹੈ। ਬੀਤੇ ਦਿਨ ਬਠਿੰਡਾ ਚ ਸਭ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ, ਜੋ ਕਿ 0.6 ਡਿਗਰੀ ਰਿਹਾ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 1.1 ਡਿਗਰੀ, ਲੁਧਿਆਣਾ ਦਾ 4.2 ਡਿਗਰੀ, ਫਰੀਦਕੋਟ ਦਾ 1.8 ਡਿਗਰੀ, ਗੁਰਦਾਸਪੁਰ ਦਾ 2.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 2.4 ਡਿਗਰੀ, ਹੁਸ਼ਿਆਰਪੁਰ ਦਾ 4.2 ਡਿਗਰੀ, ਮਾਨਸਾ ਦਾ 4.4 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 4.0 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ ਰੂਪਨਗਰ ਦਾ 2.9 ਡਿਗਰੀ ਦਰਜ ਕੀਤਾ ਗਿਆ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments