Tuesday, October 27, 2026
Google search engine
HomeDeshSGPC ਪ੍ਰਧਾਨ ਨੂੰ ਲੱਗੀ ਧਾਰਮਿਕ ਸਜ਼ਾ: ਬੀਬੀ ਜਗੀਰ ਕੌਰ ਲਈ ਵਰਤੇ ਸਨ...

SGPC ਪ੍ਰਧਾਨ ਨੂੰ ਲੱਗੀ ਧਾਰਮਿਕ ਸਜ਼ਾ: ਬੀਬੀ ਜਗੀਰ ਕੌਰ ਲਈ ਵਰਤੇ ਸਨ ਇਤਰਾਜ਼ਯੋਗ ਸ਼ਬਦ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋਫੇਸਰ ਹਰਜਿੰਦਰ ਸਿੰਘ ਧਾਮੀ ਨੇ ਮੁਆਫੀ ਮੰਗਦਿਆ ਕਿਹਾ ਸੀ

ਅਕਾਲੀ ਦਲ ਦੀ ਆਗੂ ਬੀਬੀ ਜਗੀਰ ਕੌਰ ਲਈ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਜ਼ਾ ਸੁਣਾਈ ਹੈ। ਇਸ ਸਜ਼ਾ ਦੀ ਪੂਰਤੀ ਲਈ ਹਰਜਿੰਦਰ ਸਿੰਘ ਧਾਮੀ ਨੇ ਬੁੱਧਵਾਰ ਦੁਪਹਿਰ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਜੋੜਾ ਘਰ ਜੁੱਤੀਆਂ ਸਾਫ਼ ਕੀਤੀਆਂ ਅਤੇ ਭਾਂਡੇ ਧੋਤੇ।

ਬੁੱਧਵਾਰ ਨੂੰ ਪੰਜ ਪਿਆਰਿਆਂ ਦੇ ਸਾਹਮਣੇ ਪੇਸ਼ ਹੋਏ ਸਨ ਧਾਮੀ

ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰਿਆਂ ਅੱਗੇ ਪੇਸ਼ ਹੋਏ। ਇਸ ਦੌਰਾਨ ਪੰਜ ਪਿਆਰਿਆਂ ਨੇ ਐਡਵੋਕੇਟ ਧਾਮੀ ਨੂੰ ਲੰਗਰ ਹਾਲ ਵਿੱਚ ਇੱਕ ਘੰਟਾ ਬਰਤਨ ਧੋਣ, ਇੱਕ ਘੰਟਾ ਜੋੜਾ ਘਰ ਵਿੱਚ ਸੇਵਾ ਕਰਨ ਅਤੇ ਪੰਜ ਜਪੁਜੀ ਸਾਹਿਬ ਦੇ ਪਾਠ ਕਰਨ ਉਪਰੰਤ 500 ਰੁਪਏ ਦੀ ਦੇਗ ਬਣਾ ਕੇ ਅਰਦਾਸ ਕਰਨ ਦੇ ਹੁਕਮ ਦਿੱਤੇ ਸਨ।

ਇਹ ਹੈ ਪੂਰਾ ਮਾਮਲਾ…

ਦਰਅਸਲ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇੱਕ ਇੰਟਰਵਿਊ ਦੌਰਾਨ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਖ਼ਿਲਾਫ਼ ਤਿੰਨ ਵਾਰ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਸੀ। ਧਾਮੀ ਇਕ ਵੈੱਬ ਚੈਨਲ ਨਾਲ ਫੋਨ ‘ਤੇ ਗੱਲ ਕਰ ਰਹੇ ਸਨ। ਸ਼ਨਿੱਚਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿੱਚ ਮੁਆਫ਼ੀਨਾਮਾ ਸੌਂਪਦਿਆਂ ਧਾਮੀ ਨੇ ਕਿਹਾ ਸੀ ਕਿ ਫ਼ੋਨ ‘ਤੇ ਗੱਲ ਕਰਦਿਆਂ ਮੇਰੋ ਕੋਲੋਂ ਅਣਜਾਣੇ ਵਿੱਚ ਕੁਝ ਇਤਰਾਜ਼ਯੋਗ ਸ਼ਬਦ ਬੋਲ ਨਿਕਲ ਗਏ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments