Punjab Assembly ‘ਚ SIR ਨੂੰ ਲੈ ਕੇ ਮਤਾ ਪਾਸ, ECI ਦੇ ਕੰਮ ਦੀ ਜਾਂਚ ਦੀ ਮੰਗ
SIR ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਗਿਆ ਹੈ।
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਜਾਰੀ ਹੈ। ਸਦਨ ਵਿੱਚ ਇੱਕ ਸਰਕਾਰੀ ਮਤੇ ਰਾਹੀਂ ਵੋਟਰ ਸੂਚੀਆਂ ਤੋਂ ਯੋਗ ਵੋਟਰਾਂ ਦੇ ਨਾਮ ਹਟਾਉਣ ‘ਤੇ ਚਿੰਤਾ ਪ੍ਰਗਟ ਕੀਤੀ ਗਈ। ਮਤੇ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਅਗਵਾਈ ਹੇਠ ਚੋਣ ਕਮਿਸ਼ਨ ਦੇ ਕੰਮਕਾਜ ਅਤੇ ਕਥਿਤ ਬੇਨਿਯਮੀਆਂ ਦੀ ਸੁਤੰਤਰ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਗਈ। ਇਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਜਾਂਚ ਵਿੱਚ ਅਪਰਾਧਿਕ ਉਲੰਘਣਾਵਾਂ ਦੇ ਸਬੂਤ ਸਾਹਮਣੇ ਆਉਂਦੇ ਹਨ ਤਾਂ ਸ਼ਾਮਲ ਲੋਕਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਇਸ ਵਿੱਚ ਕੇਂਦਰ ਸਰਕਾਰ ਨੂੰ ਚੋਣ ਕਮਿਸ਼ਨ ਦੀ ਆਜ਼ਾਦੀ, ਨਿਰਪੱਖਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਦੀ ਵੀ ਅਪੀਲ ਕੀਤੀ ਗਈ। ਮਤੇ ਵਿੱਚ ਇਲਜ਼ਾਮ ਲਗਾਇਆ ਗਿਆ ਸੀ ਕਿ ਗਿਆਨੇਸ਼ ਕੁਮਾਰ ਨੇ ਨਾਗਰਿਕਾਂ ਦੇ ਵੋਟਿੰਗ ਅਧਿਕਾਰਾਂ ਨੂੰ ਪ੍ਰਭਾਵਿਤ ਕੀਤਾ ਹੈ। ਇਸ ਵਿੱਚ ਇਹ ਵੀ ਮੰਗ ਕੀਤੀ ਗਈ ਸੀ ਕਿ ਮਤੇ ਦੀ ਇੱਕ ਕਾਪੀ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਮੁੱਖ ਚੋਣ ਕਮਿਸ਼ਨਰ ਨੂੰ ਭੇਜੀ ਜਾਵੇ।