Monday, October 26, 2026
Google search engine
HomeCrimeਸੜਕ ਹਾਦਸਿਆਂ ਨਾਲ ਮੌਤਾਂ 'ਚ ਕਮੀ

ਸੜਕ ਹਾਦਸਿਆਂ ਨਾਲ ਮੌਤਾਂ ‘ਚ ਕਮੀ

ਪੰਜਾਬ ਵਿੱਚ ਸੜਕੀ ਹਾਦਸਿਆਂ ਵਿੱਚ ਕਮੀ ਆਈ ਹੈ। ਸਾਲ 2022 ਵਿੱਚ ਸੜਕ ਹਾਦਸਿਆਂ ਵਿੱਚ ਦੇਸ਼ ਵਿਆਪੀ 9.4 ਫ਼ੀਸਦ ਵਾਧੇ ਦੇ ਬਾਵਜੂਦ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ 4,578 ਮੌਤਾਂ ਨਾਲ ਗਿਰਾਵਟ ਦਰਜ ਕੀਤੀ ਗਈ। ਪੰਜਾਬ ਸੜਕੀ ਹਾਦਸੇ ਤੇ ਟ੍ਰੈਫ਼ਿਕ-2022 ਦੀ ਸਾਲਾਨਾ ਰਿਪੋਰਟ ਅਨੁਸਾਰ ਸੂਬੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਸਾਲ 2022 ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਵਿੱਚ 0.24 ਫ਼ੀਸਦ ਕਮੀ ਆਈ ਹੈ। ਇਸ ਦੇ ਬਾਵਜੂਦ ਸੜਕ ਹਾਦਸਿਆਂ ਵਿੱਚ ਮੌਤਾਂ ਕਾਰਨ ਪਰਿਵਾਰ, ਰਿਸ਼ਤੇਦਾਰ ਤੇ ਸੂਬੇ ਨੂੰ ਕਰੀਬ 21,000 ਕਰੋੜ ਦਾ ਨੁਕਸਾਨ ਹੁੰਦਾ ਹੈ, ਜੋ ਸੂਬੇ ਦੀ ਜੀਡੀਪੀ ਦਾ ਕਰੀਬ 3 ਫ਼ੀਸਦੀ ਬਣਦਾ ਹੈ। ਇਹ ਦਾਅਵਾ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਕੀਤਾ ਹੈ।

ਇਸ ਦੇ ਨਾਲ ਹੀ ਭੁੱਲਰ ਨੇ ਸੂਬੇ ਵਿੱਚ ਸੜਕੀ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਲਈ ਸਾਰੇ ਭਾਈਵਾਲਾਂ ਨੂੰ ਸਰਗਰਮੀ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ। ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਵੱਲੋਂ ਸੂਬੇ ਵਿੱਚ 15 ਜਨਵਰੀ ਤੋਂ 14 ਫਰਵਰੀ, 2024 ਤੱਕ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ ਸਬੰਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਸਬੰਧਤ ਵਿਭਾਗਾਂ, ਗ਼ੈਰ-ਸਰਕਾਰੀ ਸੰਗਠਨਾਂ ਤੇ ਲੋਕਾਂ ਨੂੰ ਇਸ ਨਿਰਧਾਰਤ ਮਹੀਨੇ ਤੋਂ ਇਲਾਵਾ ਸਾਲ ਭਰ ਸੜਕ ਸੁਰੱਖਿਆ ਪ੍ਰਤੀ ਵਚਨਬੱਧਤਾ ਦੀ ਲੋੜ ‘ਤੇ ਜ਼ੋਰ ਦਿੱਤਾ।

ਪੰਜਾਬ ਸਿਵਲ ਸਕੱਤਰੇਤ-2 ਵਿਖੇ ਸੋਮਵਾਰ ਨੂੰ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਲਾਲਜੀਤ ਭੁੱਲਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ (ਐਸਐਸਐਫ) ਤੇ ਲਗਾਤਾਰ ਨਿਗਰਾਨੀ ਸਮੇਤ ਲਾਗੂ ਕੀਤੇ ਹੋਰਨਾਂ ਉਪਰਾਲਿਆਂ ਦੇ ਆਵਾਜਾਈ ਵਿੱਚ ਸੁਧਾਰ ਦੇ ਸਕਾਰਾਤਮਕ ਪ੍ਰਭਾਵਾਂ ਨੂੰ ਉਜਾਗਰ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸੜਕੀ ਹਾਦਸੇ ਤੇ ਟ੍ਰੈਫ਼ਿਕ-2022 ਦੀ ਸਾਲਾਨਾ ਰਿਪੋਰਟ ਅਨੁਸਾਰ ਸੂਬੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਸਾਲ 2022 ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਵਿੱਚ 0.24 ਫ਼ੀਸਦ ਕਮੀ ਆਈ ਹੈ। ਭੁੱਲਰ ਨੇ ਦੱਸਿਆ ਕਿ ਸਾਲ 2022 ਵਿੱਚ ਸੜਕ ਹਾਦਸਿਆਂ ਵਿੱਚ ਦੇਸ਼ ਵਿਆਪੀ 9.4 ਫ਼ੀਸਦ ਵਾਧੇ ਦੇ ਬਾਵਜੂਦ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ 4,578 ਮੌਤਾਂ ਨਾਲ ਗਿਰਾਵਟ ਦਰਜ ਕੀਤੀ ਗਈ। ਉਨ੍ਹਾਂ ਦੱਸਿਆ ਕਿ ਓਵਰਸਪੀਡਿੰਗ ਤੇ ਜਾਨਵਰਾਂ ਨਾਲ ਸਬੰਧਤ ਘਟਨਾਵਾਂ ਮੌਤ ਦੇ ਪ੍ਰਮੁੱਖ ਕਾਰਨਾਂ ਵਿੱਚੋਂ ਹਨ। ਸਾਲ 2022 ਵਿੱਚ 2085 ਮੌਤਾਂ ਓਵਰਸਪੀਡਿੰਗ ਤੇ 421 ਜਾਨਵਰਾਂ ਨਾਲ ਸਬੰਧਤ ਹਾਦਸਿਆਂ ਕਾਰਨ ਹੋਈਆਂ। ਭੁੱਲਰ ਨੇ “ਫੇਜ਼-3 (2019-2021) ਲਈ ਪੰਜਾਬ ਵਿੱਚ ਐਕਸੀਡੈਂਟ ਬਲੈਕ ਸਪਾਟਸ ਦੀ ਪਛਾਣ ਤੇ ਸੋਧ” ਬਾਰੇ ਰਿਪੋਰਟ ਵੀ ਜਾਰੀ ਕੀਤੀ ਜਿਸ ਵਿੱਚ ਦੱਸਿਆ ਗਿਆ ਕਿ ਸੂਬੇ ਵਿੱਚ ਕੁੱਲ 583 ਬਲੈਕ ਸਪਾਟਸ ਦੀ ਪਛਾਣ ਕੀਤੀ ਗਈ ਤੇ ਹੁਣ ਤੱਕ ਇਨ੍ਹਾਂ ਵਿੱਚੋਂ ਕਰੀਬ 60 ਫੀਸਦੀ ਨੂੰ ਦਰੁਸਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰਾਲੇ ਵੱਲੋਂ ਪੰਜਾਬ ਨੂੰ ਇਸ ਗੱਲੋਂ ਵੀ ਸਰਾਹਿਆ ਜਾ ਰਿਹਾ ਹੈ ਕਿ ਸੂਬੇ ਨੇ ਸਭ ਤੋਂ ਵੱਧ ਬਲੈਕ ਸਪਾਟ ਦੀ ਪਛਾਣ ਕੀਤੀ ਤੇ ਉਨ੍ਹਾਂ ਨੂੰ ਦਰੁਸਤ ਕੀਤਾ ਜਿਸ ਦੇ ਨਤੀਜੇ ਵਜੋਂ ਸੂਬੇ ਵਿੱਚ ਕੌਮੀ ਮਾਰਗਾਂ ’ਤੇ ਬਲੈਕ ਸਪਾਟਸ ’ਤੇ 40 ਫੀਸਦੀ ਮੌਤਾਂ ਘਟੀਆਂ ਹਨ ਤੇ ਪੂਰੇ ਕੌਮੀ ਮਾਰਗਾਂ ’ਤੇ ਮੌਤ ਦਰ ਵਿਚ 10 ਫੀਸਦੀ ਕਮੀ ਆਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਲੇ ਵੀ ਹਸਪਤਾਲ ਵਿੱਚ ਹਰ ਪੰਜਵਾਂ ਮਰੀਜ਼ ਸੜਕ ਹਾਦਸੇ ਦਾ ਪੀੜਤ ਹੈ, ਜੋ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਦੱਸਿਆ ਕਿ ਸੜਕ ਹਾਦਸੇ ਵਿਚ ਮੌਤਾਂ ਕਾਰਨ ਪਰਿਵਾਰ, ਰਿਸ਼ਤੇਦਾਰ ਤੇ ਸੂਬੇ ਨੂੰ ਕਰੀਬ 21,000 ਕਰੋੜ ਦਾ ਨੁਕਸਾਨ ਹੁੰਦਾ ਹੈ, ਜੋ ਸੂਬੇ ਦੀ ਜੀਡੀਪੀ ਦਾ ਕਰੀਬ 3 ਫ਼ੀਸਦੀ ਬਣਦਾ ਹੈ। ਧੁੰਦ ਦੇ ਮੌਸਮ ਕਾਰਨ ਹਾਦਸਿਆਂ ਦੀਆਂ ਸੰਭਾਵਨਾਵਾਂ ਨੂੰ ਦੇਖਦਿਆਂ ਭੁੱਲਰ ਨੇ ਟ੍ਰੈਫ਼ਿਕ ਪੁਲਿਸ ਨੂੰ ਇਸ ਦੌਰਾਨ ਜੋਖ਼ਮ ਬਣਨ ਵਾਲੇ ਭਾਰੀ ਵਾਹਨਾਂ ਨੂੰ ਜੁਰਮਾਨੇ ਲਗਾਉਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਨੇ ਸੜਕ ਸੁਰੱਖਿਆ ਵਿੱਚ ਸ਼ਾਮਲ ਗ਼ੈਰ-ਸਰਕਾਰੀ ਸੰਗਠਨਾਂ ਦੀ ਸ਼ਲਾਘਾ ਕੀਤੀ ਤੇ ਗਣਤੰਤਰ ਦਿਵਸ ਮੌਕੇ ਉਨ੍ਹਾਂ ਨੂੰ ਮਾਨਤਾ ਦੇਣ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਨੇ ਇਨ੍ਹਾਂ ਸੰਸਥਾਵਾਂ ਨੂੰ ਸੜਕ ਸੁਰੱਖਿਆ ਉਪਾਵਾਂ ਨੂੰ ਬਿਹਤਰ ਬਣਾਉਣ ਵਾਸਤੇ ਸੁਝਾਅ ਦੇਣ ਦੀ ਅਪੀਲ ਵੀ ਕੀਤੀ। ਭੁੱਲਰ ਨੇ ਦੱਸਿਆ ਕਿ ਸੜਕ ਸੁਰੱਖਿਆ ਮਹੀਨੇ ਲਈ ਸਬੰਧਤ ਵਿਭਾਗ ਵੱਲੋਂ ਐਨਜੀਓਜ਼ ਦੇ ਸਹਿਯੋਗ ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਜਿਨ੍ਹਾਂ ਵਿੱਚ ਸਾਈਕਲ/ਦੋ-ਪਹੀਆ ਵਾਹਨ ਰੈਲੀਆਂ, ਟਰਾਂਸਪੋਰਟ ਵਾਹਨਾਂ ’ਤੇ ਰੈਟਰੋ-ਰਿਫਲੈਕਟਿਵ ਟੇਪਾਂ ਲਗਾਉਣਾ, ਡਰਾਈਵਰਾਂ ਨਾਲ ਨੁੱਕੜ ਗੱਲਬਾਤ, ਸੀਟ ਬੈਲਟ ਤੇ ਹੈਲਮੇਟ ਬਾਰੇ ਜਾਗਰੂਕਤਾ ਮੁਹਿੰਮਾਂ ਤੇ ਰੈੱਡ ਲਾਈਟ ਦੀ ਉਲੰਘਣਾ, ਓਵਰਸਪੀਡਿੰਗ ਤੇ ਸ਼ਰਾਬ ਪੀ ਕੇ ਗੱਡੀ ਚਲਾਉਣ ਵਿਰੁੱਧ ਵਿਸ਼ੇਸ਼ ਮੁਹਿੰਮਾਂ ਸ਼ਾਮਲ ਹਨ।

ਇਸੇ ਤਰ੍ਹਾਂ ਵਿਭਾਗਾਂ ਵੱਲੋਂ ਆਪਣੀ ਮਾਲਕੀ ਵਾਲੀਆਂ ਸੜਕਾਂ ਦੇ ਕਿਨਾਰੇ ‘ਤੇ ਉੱਗੀ ਬਨਸਪਤੀ ਦੀ ਸਫ਼ਾਈ, ਸਾਇਨ ਬੋਰਡ ਲਗਾਉਣ ਅਤੇ ਸਟਰੀਟ ਲਾਈਟਾਂ ਸਬੰਧੀ ਮੁੱਦਿਆਂ ਦਾ ਹੱਲ ਕਰਨ ਤੇ ਦੁਰਘਟਨਾ ਵਾਲੇ ਸਥਾਨਾਂ ਦੀ ਪਛਾਣ ਕਰਨ ’ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਸਕੂਲ ਸਿੱਖਿਆ, ਉਚੇਰੀ ਸਿੱਖਿਆ ਤੇ ਤਕਨੀਕੀ ਸਿੱਖਿਆ ਵਿਭਾਗ ਵੱਲੋਂ ਸੜਕ ਸੁਰੱਖਿਆ ਬਾਰੇ ਵਾਕਥੌਨ, ਪੋਸਟਰ ਮੇਕਿੰਗ ਅਤੇ ਕੁਇਜ਼ ਮੁਕਾਬਲੇ, ਪ੍ਰਦਰਸ਼ਨੀਆਂ ਤੇ ਗ਼ੈਰ-ਸਰਕਾਰੀ ਸੰਗਠਨਾਂ ਤੇ ਸੜਕ ਸੁਰੱਖਿਆ ਮਾਹਿਰਾਂ ਦੇ ਸਹਿਯੋਗ ਨਾਲ ਭਾਸ਼ਣ ਮੁਕਾਬਲੇ ਕਰਵਾਏ ਜਾਣਗੇ।

ਇਸ ਤੋਂ ਇਲਾਵਾ ਟਰਾਂਸਪੋਰਟ ਵਿਭਾਗ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਸਹਿਯੋਗ ਨਾਲ ਡਰਾਈਵਰਾਂ ਲਈ ਮੈਡੀਕਲ/ਅੱਖਾਂ ਦੇ ਚੈਕਅੱਪ ਕੈਂਪ ਲਗਾਏ ਜਾਣਗੇ ਅਤੇ ਵਾਹਨਾਂ ਲਈ ਓਵਰਲੋਡਿੰਗ ਅਤੇ ਫਿਟਨੈਸ ਸਰਟੀਫਿਕੇਟ ਬਾਰੇ ਜਾਗਰੂਕ ਕੀਤਾ ਜਾਵੇਗਾ। ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵੱਲੋਂ ਸਟਾਫ਼ ਬਾਰੇ ਜਾਂਚ ਕਰਨ ਲਈ ਟਰੌਮਾ ਕੇਅਰ ਸੈਂਟਰਾਂ ਦਾ ਦੌਰਾ ਕੀਤਾ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments