Tuesday, October 27, 2026
Google search engine
HomeDeshਡਿਊਟੀ ਦੌਰਾਨ ਸ਼ਹੀਦ ਹੋਏ Sangrur ਦੇ ਫੌਜੀ ਜਵਾਨ ਰਿੰਕੂ ਸਿੰਘ, ਸਿੱਕਮ ‘ਚ...

ਡਿਊਟੀ ਦੌਰਾਨ ਸ਼ਹੀਦ ਹੋਏ Sangrur ਦੇ ਫੌਜੀ ਜਵਾਨ ਰਿੰਕੂ ਸਿੰਘ, ਸਿੱਕਮ ‘ਚ ਸੀ ਤਾਇਨਾਤ

ਜਾਣਕਾਰੀ ਅਨੁਸਾਰ ਰਿੰਕੂ ਸਿੰਘ ਪਿੰਡ ਨਮੋਲ ਦਾ ਰਹਿਣ ਵਾਲਾ ਹੈ ਅਤੇ ਲਗਭਗ 10 ਸਾਲ ਪਹਿਲਾਂ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ।

ਸੰਗਰੂਰ ਜ਼ਿਲ੍ਹੇ ਦੇ 29 ਸਾਲਾ ਸਿਪਾਹੀ ਰਿੰਕੂ ਸਿੰਘ ਸਿੱਕਮ ਵਿੱਚ ਡਿਊਟੀ ਦੌਰਾਨ ਸ਼ਹੀਦ ਹੋ ਗਏ ਹਨ। ਫੌਜ ਦੀ 55 ਇੰਜੀਨੀਅਰ ਰੈਜੀਮੈਂਟ ਵਿੱਚ ਲਾਂਸ ਨਾਇਕ ਵਜੋਂ ਤਾਇਨਾਤ ਰਿੰਕੂ ਸਿੰਘ ਬਰਫ਼ ਹਟਾਉਣ ਗਏ ਸਨ। ਉਸ ਦੌਰਾਨ ਅਚਾਨਕ ਬੁਲਡੋਜ਼ਰ ਸੰਤੁਲਨ ਗੁਆ ਬੈਠੇ ਅਤੇ ਡਿੱਗ ਪਏ, ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਰਿੰਕੂ ਸਿੰਘ ਪਿੰਡ ਨਮੋਲ ਦਾ ਰਹਿਣ ਵਾਲਾ ਹਨ ਅਤੇ ਲਗਭਗ 10 ਸਾਲ ਪਹਿਲਾਂ ਭਾਰਤੀ ਫੌਜ ਵਿੱਚ ਭਰਤੀ ਹੋਏ ਸਨ। ਸਿੱਕਮ ਵਿੱਚ ਆਪਣੀ ਤਾਇਨਾਤੀ ਦੌਰਾਨ ਉਹ ਮੰਗਲਵਾਰ ਨੂੰ ਆਪਣੇ ਸਾਥੀਆਂ ਨਾਲ ਸੜਕ ਤੋਂ ਬਰਫ਼ ਹਟਾ ਰਹੇ ਸਨ। ਇਸ ਦੌਰਾਨ ਇਹ ਹਾਦਸਾ ਵਾਪਰਿਆ ਸੀ।

ਪਿੰਡ ‘ਚ ਸੋਗ ਦੀ ਲਹਿਰ

ਜਿਵੇਂ ਹੀ ਸ਼ਹੀਦ ਸਿਪਾਹੀ ਦੀ ਖ਼ਬਰ ਪਿੰਡ ਪਹੁੰਚੀ, ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਪੂਰਾ ਹਾਲ ਹੋਇਆ ਹੈ।। ਪਿੰਡ ਦੇ ਲੋਕ ਅਤੇ ਸਥਾਨਕ ਪ੍ਰਸ਼ਾਸਨਿਕ ਅਧਿਕਾਰੀ ਸ਼ਹੀਦ ਦੇ ਘਰ ਪਹੁੰਚ ਕੇ ਪਰਿਵਾਰ ਨੂੰ ਦਿਲਾਸਾ ਦੇ ਰਹੇ ਹਨ।
ਪਿੰਡ ਵਾਸੀ ਨੇ ਦੱਸਿਆ ਹੈ ਕਿ ਉਹ ਸਰਪੰਚ ਦੇ ਸਹਾਇਕ ਵਜੋਂ ਕੰਮ ਕਰਦੇ ਹਨ ਅਤੇ ਉਨ੍ਹਾਂ ਕੋਲ ਸੈਨਾ ਵੱਲੋਂ ਸੁਨੇਹਾ ਮਿਲਿਆ ਹੈ। ਇਸ ‘ਚ ਇਹ ਦੱਸਿਆ ਹੈ ਕਿ ਉਨ੍ਹਾਂ ਦੇ ਪਿੰਡ ਦਾ ਜਵਾਨ ਜੋ ਸਿੱਕਮ ਚ ਤਾਇਨਾਤ ਸੀ ਉਹ ਸੜਕਾਂ ਤੋਂ ਬਰਫ਼ ਹਟਾਉਣ ਦਾ ਕੰਮ ਕਰ ਰਿਹਾ ਸੀ। ਇਸ ਦੌਰਾਨ ਉਸ ਦੀ ਗੱਡੀ ਅਚਾਨਕ ਪਲਟ ਗਈ। ਇਸ ਹਾਦਸੇ ‘ਚ ਉਹ ਸ਼ਹੀਦ ਹੋ ਗਏ। ਫੌਜ ਵੱਲੋਂ ਜੋ ਜਾਣਕਾਰੀ ਦਿੱਤੀ ਗਈ ਹੈ ਉਸ ਅਨੁਸਾਰ ਰਿੰਕੂ ਸਿੰਘ ਦੀ ਮ੍ਰਿਤਕ ਦੇਹ ਵੀਰਵਾਰ ਸ਼ਾਮ ਤੱਕ ਪਹੁੰਚ ਜਾਵੇਗੀ।
ਫੌਜ ਵੱਲੋਂ ਦੱਸਿਆ ਗਿਆ ਹੈ ਕਿ ਸ਼ਹੀਦ ਸਿਪਾਹੀ ਦੀ ਦੇਹ ਨੂੰ ਜਲਦੀ ਹੀ ਉਨ੍ਹਾੰ ਦੇ ਜੱਦੀ ਪਿੰਡ ਲਿਆਂਦਾ ਜਾਵੇਗਾ। ਜਿੱਥੇ ਪੂਰੇ ਫੌਜੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ। ਰਿੰਕੂ ਸਿੰਘ ਦੀ ਸ਼ਹਾਦਤ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਸਰਹੱਦੀ ਖੇਤਰਾਂ ਵਿੱਚ ਤਾਇਨਾਤ ਸੈਨਿਕ ਹਰ ਹਾਲਤ ਵਿੱਚ ਦੇਸ਼ ਦੀ ਸੇਵਾ ਕਰਨ ਲਈ ਤਿਆਰ ਹਨ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments