HomeDeshCongress ‘ਚ ਸ਼ਾਮਲ ਹੋਏ ਸੀਨੀਅਰ ਆਗੂ ਅਨਿਲ ਜੋਸ਼ੀ, ਅਕਾਲੀ ਦਲ ਦਾ ਛੱਡਿਆ... Deshlatest NewsPanjab Congress ‘ਚ ਸ਼ਾਮਲ ਹੋਏ ਸੀਨੀਅਰ ਆਗੂ ਅਨਿਲ ਜੋਸ਼ੀ, ਅਕਾਲੀ ਦਲ ਦਾ ਛੱਡਿਆ ਪੱਲਾ By admin October 1, 2025 0 192 Share FacebookTwitterPinterestWhatsApp ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਹੁਣ ਕਾਂਗਰਸ ‘ਚ ਸ਼ਾਮਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਹੁਣ ਕਾਂਗਰਸ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਪੰਜਾਬ ਕਾਂਗਰਸ ਪ੍ਰਧਾਨ ਤੇ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਪਾਰਟੀ ਇੰਚਾਰਜ ਭੂਪੇਸ਼ ਬਘੇਲ, ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਸਾਂਸਦ ਗੁਰਜੀਤ ਸਿੰਘ ਔਜਲਾ ਸਮੇਤ ਹੋਰ ਵੀ ਕਈ ਸੀਨੀਅਰ ਆਗੂਆਂ ਦੀ ਮੌਜੂਦਗੀ ‘ਚ ਕਾਂਗਰਸ ਪਾਰਟੀ ਦੀ ਮੈਂਬਰਸ਼ਿਪ ਲਈ। ਨਵਜੋਤ ਕੌਰ ਸਿੱਧੂ ਵੀ ਇਸ ਦੌਰਾਨ ਮੌਜੂਦ ਰਹੇ। ਅਨਿਲ ਜੋਸ਼ੀ ਦੇ ਕਾਂਗਰਸ ‘ਚ ਸ਼ਾਮਲ ਹੋਣ ਤੋਂ ਬਾਅਦ ਇਹ ਵੀ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਪਾਰਟੀ ਉਨ੍ਹਾਂ ਨੂੰ ਤਰਨਤਾਰਨ ਤੋਂ ਵਿਧਾਨ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਵਜੋਂ ਉਤਾਰ ਸਕਦੀ ਹੈ। ਤਰਨਤਾਰਨ ਨਾਲ ਸਬੰਧ ਰੱਖਣ ਵਾਲੇ ਅਨੀਲ ਜੋਸ਼ੀ ਨੇ ਬੀਤੇ ਦਿਨ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਤੇ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨਾਲ ਵੀ ਮੁਲਾਕਾਤ ਕੀਤੀ ਸੀ। ਅਕਾਲੀ ਦਲ ਤੋਂ ਪਹਿਲਾਂ ਭਾਜਪਾ ‘ਚ ਸਨ ਅਨਿਲ ਜੋਸ਼ੀ ਅਨਿਲ ਜੋਸ਼ੀ ਅਕਾਲੀ ਦਲ ‘ਚ ਵੱਡਾ ਹਿੰਦੂ ਚਿਹਰਾ ਸਨ। ਇਸ ਲਈ ਅਕਾਲੀ ਦਲ ਲਈ ਇਹ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਉਹ ਅਕਾਲੀ ਦਲ ਦੇ ਉਪ-ਪ੍ਰਧਾਨ ਅਹੁਦੇ ਤੇ ਸਨ। ਅਕਾਲੀ ਦਲ ‘ਚ ਸ਼ਾਮਲ ਹੋਣ ਤੋਂ ਪਹਿਲਾਂ ਅਨਿਲ ਜੋਸ਼ੀ ਭਾਜਪਾ ‘ਚ ਸਨ। ਉਹ ਭਾਜਪਾ ਦੀ ਟਿਕਟ ਤੇ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਸੀਟ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਜੋਸ਼ੀ ਨੇ ਅਕਾਲੀ ਦਲ-ਭਾਜਪਾ ਗੱਠਜੋੜ ਦੌਰਾਨ ਅਕਾਲੀ ਦਲ-ਭਾਜਪਾ ਸਰਕਾਰ ‘ਚ ਮੰਤਰੀ ਵਜੋਂ ਵੀ ਸੇਵਾ ਨਿਭਾਈ। ਕਿਸਾਨ ਅੰਦੋਲਨ ਦੇ ਸਮਰਥਨ ਨੂੰ ਲੈ ਕੇ ਆਪਣੀ ਪਾਰਟੀ (ਭਾਜਪਾ) ਨਾਲ ਮਤਭੇਦਾਂ ਕਾਰਨ ਉਹ 2021 ‘ਚ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ। Share FacebookTwitterPinterestWhatsApp Previous articleਪੰਜਾਬ ਸੈਰ-ਸਪਾਟਾ ਅਤੇ ਮਨੋਰੰਜਨ ਉਦਯੋਗ ਨੂੰ ਹੁਲਾਰਾ ਦੇਣ ਲਈ ਤਿਆਰ… CM ਮਾਨ ਨੇ ਉਦਯੋਗਪਤੀਆਂ ਨੂੰ ਦਿੱਤਾ ਸੱਦਾNext articleਪੰਜਾਬ ‘ਚ ਹੜ੍ਹਾਂ ਦੇ ਮੁੱਦੇ ‘ਤੇ ਅੱਜ HC ‘ਚ ਸੁਣਵਾਈ, ਸਹੀ ਮੁਲਾਂਕਣ ਤੇ ਤਰੁੰਤ ਰਾਹਤ ਲਈ ਦਾਇਰ ਕੀਤੀ ਗਈ ਜਨਹਿੱਤ ਪਟੀਸ਼ਨ adminhttps://punjabbuzz.com/Punjabi RELATED ARTICLES Desh Parwinder Singh Jhota ਕਤਲਕਾਂਡ ਦੀ ਜਾਂਚ CBI ਦੇ ਹਵਾਲੇ, ਨਵੀਂ FIR ਦਰਜ ਕਰਕੇ ਜਾਂਚ ਕੀਤੀ ਸ਼ੁਰੂ October 21, 2026 Desh Punjab ‘ਚ ਅੱਜ ਮੌਸਮ ਰਹੇਗਾ ਸਾਫ਼, ਬੀਤੇ ਦਿਨ ਘੱਟੋ-ਘੱਟ ਤਾਪਮਾਨ 14.3 ਡਿਗਰੀ ਰਿਹਾ October 21, 2026 Desh Daler Mehndi ਦੇ ਹੱਕ ‘ਚ ਉਤਰੇ Anupam Kher, Kapil Sharma ਤੇ ਬਾਦਸ਼ਾਹ, ਬੋਲੇ- ਮਹਾਨ ਕਲਾਕਾਰ ਦਾ ਜਨਤਕ ਤੌਰ ਤੇ ਅਪਮਾਨ ਕਰਨਾ ਗਲਤ October 21, 2026 LEAVE A REPLY Cancel reply Comment: Please enter your comment! Name:* Please enter your name here Email:* You have entered an incorrect email address! Please enter your email address here Website: Save my name, email, and website in this browser for the next time I comment. - Advertisment - Most Popular Parwinder Singh Jhota ਕਤਲਕਾਂਡ ਦੀ ਜਾਂਚ CBI ਦੇ ਹਵਾਲੇ, ਨਵੀਂ FIR ਦਰਜ ਕਰਕੇ ਜਾਂਚ ਕੀਤੀ ਸ਼ੁਰੂ October 21, 2026 Punjab ‘ਚ ਅੱਜ ਮੌਸਮ ਰਹੇਗਾ ਸਾਫ਼, ਬੀਤੇ ਦਿਨ ਘੱਟੋ-ਘੱਟ ਤਾਪਮਾਨ 14.3 ਡਿਗਰੀ ਰਿਹਾ October 21, 2026 Daler Mehndi ਦੇ ਹੱਕ ‘ਚ ਉਤਰੇ Anupam Kher, Kapil Sharma ਤੇ ਬਾਦਸ਼ਾਹ, ਬੋਲੇ- ਮਹਾਨ ਕਲਾਕਾਰ ਦਾ ਜਨਤਕ ਤੌਰ ਤੇ ਅਪਮਾਨ ਕਰਨਾ ਗਲਤ October 21, 2026 Team India ਦੇ ਨਵੇਂ ਚੀਫ਼ ਸਿਲੈਕਟਰ ਪ੍ਰਗਿਆਨ ਓਝਾ, ਸਾਲਾਨਾ ਮਿਲੇਗੀ 3 ਕਰੋੜ ਰੁਪਏ ਤਨਖ਼ਾਹ October 21, 2026 Load more Recent Comments