ਉਨ੍ਹੁਾਂ ਅੱਜ ਹੁਸ਼ਿਆਰਪੁਰ ਵਿਖੇ ਭਾਰਤੀ ਜਨਤਾ ਪਾਰਟੀ ਦੇ ਵੱਡੇ ਲੀਡਰਾਂ ਦੀ ਹਾਜ਼ਰੀ ਵਿਚ ਕਮਲ ਨੂੰ ਫੜਿਆ।
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਨੇ ਅੱਜ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ। ਜ਼ਿਮਨੀ ਚੋਣਾਂ ਦੌਰਾਨ ਉਨ੍ਹਾਂ ਵੱਲੋਂ ਅਚਾਨਕ ਲਏ ਇਸ ਫੈਸਲੇ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।
ਉਨ੍ਹੁਾਂ ਅੱਜ ਹੁਸ਼ਿਆਰਪੁਰ ਵਿਖੇ ਭਾਰਤੀ ਜਨਤਾ ਪਾਰਟੀ ਦੇ ਵੱਡੇ ਲੀਡਰਾਂ ਦੀ ਹਾਜ਼ਰੀ ਵਿਚ ਕਮਲ ਨੂੰ ਫੜਿਆ। ਕਿਆਸ ਲਗਾਏ ਜਾ ਰਹੇ ਹਨ ਕਿ ਬੀਜੇਪੀ ਉਨ੍ਹਾਂ ਨੂੰ ਜ਼ਿਮਨੀ ਚੋਣਾਂ ਦਾ ਉਮੀਦਵਾਰ ਐਲਾਨ ਸਕਦੀ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਉਹ ਅਕਾਲੀ ਦਲ ਦੀਆਂ ਗਤੀਵਿਧੀਆਂ ਤੋਂ ਪਾਸਾ ਵੱਟੀ ਚੁੱਪ ਬੈਠੇ ਸਨ। ਅੱਜ ਅਚਨਚੇਤ ਲਏ ਇਸ ਫੈਸਲੇ ਨਾਲ ਸਿਆਸਤ ਗਰਮਾ ਦਿੱਤੀ ਹੈ।