Thursday, October 15, 2026
Google search engine
Homelatest NewsMohali ਚ Congress ਦੇ ਸਾਬਕਾ ਕੌਂਸਲਰ ਦੇ ਘਰ ਤੇ ਫਾਇਰਿੰਗ, 8 ਰਾਊਂਡ...

Mohali ਚ Congress ਦੇ ਸਾਬਕਾ ਕੌਂਸਲਰ ਦੇ ਘਰ ਤੇ ਫਾਇਰਿੰਗ, 8 ਰਾਊਂਡ ਗੋਲੀਆਂ ਚਲਾ ਕੇ ਫ਼ਰਾਰ ਹੋਏ ਹਮਲਾਵਰ

ਗੋਲੀਆਂ ਘਰ ਦੇ ਮੁੱਖ ਗੇਟ ਤੇ ਕੰਧਾਂ ਤੇ ਲੱਗੀਆਂ। ਘਟਨਾ ਸਮੇਂ ਗੋਲੀਆਂ ਦੀ ਆਵਾਜ਼ ਸੁਣ ਕੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਮੋਹਾਲੀ ਦੇ ਜ਼ੀਰਕਪੁਰ ਸਥਿਤ ਬਲਟਾਣਾ ਇਲਾਕੇ ‘ਚ ਕਾਂਗਰਸ ਦੇ ਸਾਬਕਾ ਕੌਂਸਲਰ ਨੀਤੂ ਚੌਧਰੀ ਦੇ ਘਰ ਤੇ ਗੋਲੀਬਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ, ਮੰਗਲਵਾਰ ਤੇ ਬੁੱਧਵਾਰ ਦੀ ਦਰਮਿਆਨੀ ਰਾਤ ਕਰੀਬ ਢਾਈ ਵਜੇ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਲਗਭਗ ਅੱਠ ਰਾਊਂਡ ਫਾਇਰਿੰਗ ਕੀਤੀ ਤੇ ਮੌਕੇ ਤੋਂ ਫਰਾਰ ਹੋ ਗਏ।
ਗੋਲੀਆਂ ਘਰ ਦੇ ਮੁੱਖ ਗੇਟ ਤੇ ਕੰਧਾਂ ਤੇ ਲੱਗੀਆਂ। ਘਟਨਾ ਸਮੇਂ ਗੋਲੀਆਂ ਦੀ ਆਵਾਜ਼ ਸੁਣ ਕੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪਰਿਵਾਰਕ ਮੈਂਬਰਾਂ ਮੁਤਾਬਕ, ਜਦੋਂ ਉਨ੍ਹਾਂ ਨੇ ਬਾਹਰ ਨਿਕਲ ਕੇ ਹਮਲਾਵਰਾਂ ਨੂੰ ਦੇਖਣ ਦੀ ਕੋਸ਼ਿਸ਼ ਕੀਤੀ ਤਾਂ ਉਹ ਮੋਟਰਸਾਈਕਲ ਤੇ ਫਰਾਰ ਹੋ ਚੁੱਕੇ ਸਨ।

ਡੋਨੀ ਬਲ ਗੈਂਗ ਦੇ ਨਾਂ ਤੇ ਧਮਕੀਆਂ ਮਿਲਣ ਦਾ ਦਾਅਵਾ

ਸਾਬਕਾ ਕੌਂਸਲਰ ਨੀਤੂ ਚੌਧਰੀ ਦੇ ਪਰਿਵਾਰ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਪਿਛਲੇ ਕਾਫ਼ੀ ਸਮੇਂ ਤੋਂ ਡੋਨੀ ਬਲ ਗੈਂਗ ਦੇ ਨਾਂ ਤੇ ਕਥਿਤ ਤੌਰ ਤੇ ਧਮਕੀਆਂ ਮਿਲ ਰਹੀਆਂ ਸਨ। ਪਰਿਵਾਰ ਅਨੁਸਾਰ, ਇਸ ਸਬੰਧੀ ਪਹਿਲਾਂ ਵੀ ਜ਼ੀਰਕਪੁਰ ਪੁਲਿਸ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ ਗਈ ਸੀ।
ਹੁਣ ਘਰ ਤੇ ਹੋਈ ਫਾਇਰਿੰਗ ਤੋਂ ਬਾਅਦ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਵਧ ਗਈਆਂ ਹਨ। ਪੁਲਿਸ ਨੇ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਕਿ ਤਾਜ਼ਾ ਗੋਲੀਬਾਰੀ ਪਿੱਛੇ ਡੋਨੀ ਬਲ ਗੈਂਗ ਦਾ ਹੱਥ ਹੈ ਜਾਂ ਇਸ ਦੇ ਪਿੱਛੇ ਕੋਈ ਹੋਰ ਕਾਰਨ ਹੈ। ਫਿਲਹਾਲ ਕਿਸੇ ਵੀ ਗੈਂਗ ਵੱਲੋਂ ਇਸ ਵਾਰਦਾਤ ਦੀ ਜ਼ਿੰਮੇਵਾਰੀ ਲੈਣ ਦੀ ਜਾਣਕਾਰੀ ਵੀ ਸਾਹਮਣੇ ਨਹੀਂ ਆਈ ਹੈ।

ਫੋਰੈਂਸਿਕ ਟੀਮ ਨੇ ਇਕੱਠੇ ਕੀਤੇ ਸਬੂਤ

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ਤੇ ਪਹੁੰਚੇ ਤੇ ਜਾਂਚ ਸ਼ੁਰੂ ਕੀਤੀ। ਸਬੂਤ ਇਕੱਠੇ ਕਰਨ ਲਈ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ। ਪੁਲਿਸ ਵੱਲੋਂ ਘਟਨਾ ਸਥਾਨ ਤੋਂ ਮਿਲੇ ਗੋਲੀਆਂ ਦੇ ਖੋਲ੍ਹਿਆਂ ਨੂੰ ਜਾਂਚ ਲਈ ਭੇਜਿਆ ਗਿਆ ਹੈ। ਪੁਲਿਸ ਹੁਣ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ, ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ ਤੇ ਉਨ੍ਹਾਂ ਦੇ ਆਉਣ-ਜਾਣ ਦੇ ਰਸਤੇ ਬਾਰੇ ਪਤਾ ਲੱਗ ਸਕੇ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments