Tuesday, November 26, 2024
Google search engine
Homelatest NewsKangana Ranaut ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ...

Kangana Ranaut ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ

ਅਦਾਕਾਰਾ ਤੇ ਸੰਸਦ ਮੈਂਬਰ Kangana Ranaut ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ।

ਅਦਾਕਾਰਾ ਤੇ ਸੰਸਦ ਮੈਂਬਰ ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਕੰਗਨਾ ਦੀ ਅਗਲੇ ਸਾਲ 17 ਜਨਵਰੀ ਨੂੰ ਰਿਲੀਜ਼ ਹੋ ਰਹੀ ਫਿਲਮ ‘ਐਮਰਜੈਂਸੀ’ ਦਾ ਸਿੱਖ ਜਥੇਬੰਦੀਆਂ ਨੇ ਮੁੜ ਵਿਰੋਧ ਸ਼ੁਰੂ ਕਰ ਦਿੱਤਾ ਹੈ।
ਬੇਸ਼ੱਕ ਸੈਂਸਰ ਬੋਰਡ ਨੇ ਕੁਝ ਸੀਨ ਕੱਟ ਕੇ ਫਿਲਮ ਨੂੰ ਹਰੀ ਝੰਡੀ ਦੇ ਦਿੱਤੀ ਹੈ ਪਰ ਸਿੱਖ ਸਮਾਜ ਅਜੇ ਵੀ ਫਿਲਮ ਦਾ ਖਿਲਾਫ ਡਟਿਆ ਹੋਇਆ ਹੈ।
ਦੱਸ ਦਈਏ ਕਿ ਜਦੋਂ 14 ਅਗਸਤ ਨੂੰ ਇਸ ਫਿਲਮ ਦਾ ਟੀਜ਼ਰ ਜਾਰੀ ਹੋਇਆ ਸੀ ਤਾਂ ਉਸ ਵੇਲੇ ਨਾ ਸਿਰਫ਼ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਗੋਂ ਵੱਖ-ਵੱਖ ਸਿੱਖ ਜਥੇਬੰਦੀਆਂ ਇਹ ਇਤਰਾਜ਼ ਕੀਤਾ ਸੀ ਕਿ ਇਸ ਫਿਲਮ ’ਚ ਸਿੱਖਾਂ ਦੇ ਅਕਸ ਨੂੰ ਮਾੜਾ ਦਰਸਾਇਆ ਗਿਆ ਹੈ। ਇਸ ਤੋਂ ਬਾਅਦ 6 ਸਤੰਬਰ ਨੂੰ ਫਿਲਮ ਦੀ ਰਿਲੀਜ਼ਿੰਗ ਨੂੰ ਟਾਲ ਦਿੱਤਾ ਸੀ।
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਸੂਚਨਾ ਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਦੇ ਚੇਅਰਪਰਸਨ ਨੂੰ ਇਸ ਫਿਲਮ ’ਤੇ ਪਾਬੰਦੀ ਲਗਾਉਣ ਲਈ ਵੱਖ-ਵੱਖ ਪੱਤਰ ਲਿਖੇ ਸਨ।
ਉਨ੍ਹਾਂ ਕਿਹਾ ਕਿ ਮਤੇ ਦੀਆਂ ਕਾਪੀਆਂ ਪੰਜਾਬ ਸਰਕਾਰ ਨੂੰ ਵੀ ਭੇਜ ਦਿੱਤੀਆਂ ਸਨ ਪਰ ਇਸ ’ਤੇ ਕੋਈ ਅਮਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਫਿਲਮ ਦੀ ਰਿਲੀਜ਼ ਦਾ ਸਖਤ ਵਿਰੋਧ ਕਰਦੀ ਹੈ।
ਦਰਅਸਲ ਟੀਜ਼ਰ ਦੇ ਇੱਕ ਸੀਨ ਵਿੱਚ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਭੂਮਿਕਾ ਨਿਭਾਉਣ ਵਾਲੇ ਅਭਿਨੇਤਾ ਨੂੰ ਕਥਿਤ ਤੌਰ ’ਤੇ ਇੰਦਰਾ ਗਾਂਧੀ ਨਾਲ ਵਫ਼ਾਦਾਰੀ ਦਿਖਾਉਂਦੇ ਹੋਏ ਦਿਖਾਇਆ ਗਿਆ ਹੈ ਜੋ ਕਿ ਵੱਖਰੇ ਸਿੱਖ ਰਾਜ ਦੇ ਬਦਲੇ ਕਾਂਗਰਸ ਪਾਰਟੀ ਲਈ ਵੋਟਾਂ ਦਾ ਵਾਅਦਾ ਕਰਦਾ ਹੈ।
ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ‘ਸਿੱਖ ਵਿਰੋਧੀ ਫ਼ਿਲਮ’ ਕਰਾਰ ਦਿੰਦਿਆਂ ਇਸ ਦੀ ਰਿਲੀਜ਼ ’ਤੇ ਰੋਕ ਲਾਉਣ ਦੀ ਮੰਗ ਕੀਤੀ ਸੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments