Friday, May 8, 2026
Google search engine
HomeDeshਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ Speaker Sandhwan, ਬੇਅਦਬੀ ਕਾਨੂੰਨ ਸਬੰਧੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ Speaker Sandhwan, ਬੇਅਦਬੀ ਕਾਨੂੰਨ ਸਬੰਧੀ ਦਿੱਤਾ ਸਪੱਸ਼ਟੀਕਰਨ

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖ ਪੰਥ ਲਈ ਸਭ ਤੋਂ ਉੱਚਾ ਸਥਾਨ ਰੱਖਦੇ ਹਨ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਵੱਲੋਂ ਉਨ੍ਹਾਂ ਨੂੰ ਤਲਬ ਕੀਤਾ ਗਿਆ ਸੀ। ਇਲਜ਼ਾਮ ਸੀ ਕਿ ਕਾਨੂੰਨ ਬਣਾਉਣ ਸਮੇਂ ਸਿੱਖ ਸੰਸਥਾਵਾਂ ਤੇ ਜਥੇਦਾਰਾਂ ਨਾਲ ਪੂਰਾ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ। ਇਸੇ ਕਰਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੰਗੇ ਪੈਰੀਂ ਇੱਕ ਨਿਮਾਣੇ ਸਿੱਖ ਵਜੋਂ ਅਕਾਲ ਤਖ਼ਤ ਸਾਹਿਬ ਪਹੁੰਚੇ ਤੇ ਜਥੇਦਾਰ ਅੱਗੇ ਪੇਸ਼ ਹੋਏ।
ਜਥੇਦਾਰ ਨੂੰ ਸਪੱਸ਼ਟੀਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖ ਪੰਥ ਲਈ ਸਭ ਤੋਂ ਉੱਚਾ ਸਥਾਨ ਰੱਖਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਜਾਂ ਵਿਧਾਨ ਸਭਾ ਵੱਲੋਂ ਜੋ ਵੀ ਕਦਮ ਚੁੱਕੇ ਜਾਣਗੇ, ਉਹ ਗੁਰੂ ਪੰਥ ਦੀਆਂ ਭਾਵਨਾਵਾਂ ਤੇ ਪੰਥ ਦੀ ਚੜ੍ਹਦੀ ਕਲਾ ਨੂੰ ਧਿਆਨ ‘ਚ ਰੱਖ ਕੇ ਹੀ ਚੁੱਕੇ ਜਾਣਗੇ।
ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਲਈ ਸੱਦਿਆ ਗਿਆ ਸੀ ਤੇ ਉਨ੍ਹਾਂ ਨੇ ਜਥੇਦਾਰ ਸਾਹਿਬ ਅੱਗੇ ਪੂਰੀ ਸ਼ਰਧਾ ਨਾਲ ਆਪਣੀ ਗੱਲ ਰੱਖੀ। ਹਾਲਾਂਕਿ, ਉਨ੍ਹਾਂ ਗੱਲਬਾਤ ਦੇ ਪੂਰੇ ਵੇਰਵੇ ਜਨਤਕ ਕਰਨ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਇਸ ਸਬੰਧੀ ਜਾਣਕਾਰੀ ਜਥੇਦਾਰ ਸਾਹਿਬ ਜਾਂ ਜਥੇਦਾਰ ਸਾਹਿਬ ਦੇ ਨੁਮਾਇੰਦੇ ਵੱਲੋਂ ਦਿੱਤੀ ਜਾਵੇਗੀ। ਕੀ ਦਿੱਤਾ ਸਪੱਸ਼ਟੀਕਰਨ?
ਕਾਨੂੰਨ ਬਣਾਉਣ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਾਂ ਹੋਰ ਸਿੱਖ ਪੰਥ ਦੇ ਮੋਹਰੀਆਂ ਨਾਲ ਸਲਾਹ ਨਾ ਕਰਨ ਦੇ ਸਵਾਲ ‘ਤੇ ਸਪੀਕਰ ਸੰਧਵਾਂ ਨੇ ਆਪਣਾ ਪੱਖ ਰੱਖਿਆ। ਉਨ੍ਹਾਂ ਨੇ ਕਿਹਾ ਇਸ ਦੇ ਲਈ ਬਕਾਇਦਾ ਅਖ਼ਬਾਰਾਂ ‘ਚ ਇਸ਼ਤਿਹਾਰ ਦਿੱਤੇ ਗਏ, ਨੰਬਰ ਜਾਰੀ ਕੀਤੇ ਗਏ ਤੇ ਈਮੇਲ ਆਈਡੀਜ਼ ਦਿੱਤੀਆਂ ਗਈਆਂ, ਕਿਉਂਕਿ ਬੇਅਦਬੀਆਂ ਦਾ ਮੁੱਦਾ ਬਹੁਤ ਵੱਡਾ ਹੈ।
ਕੁਲਤਾਰ ਸਿੰਘ ਸੰਧਵਾਂ ਨੇ ਬੇਅਦਬੀਆਂ ਦੀ ਵੱਧਦੀਆਂ ਘਟਨਾਵਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਸ ਦੇ ਲਈ ਕਾਨੂੰਨ ਤਾਂ ਸਖ਼ਤ ਚਾਹੀਦਾ ਹੀ ਸੀ। ਬਾਕੀ ਜੇਕਰ ਹੋਰ ਕੋਈ ਤੌਖਲੇ ਹੋਏ ਉਨ੍ਹਾਂ ਨੂੰ ਨਿਯਮਾਂ ‘ਚ ਜੋੜਿਆ ਜਾਵੇਗਾ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments